ਕਿਸੁ ਕਾਰਣਿ ਗ੍ਰਿਹੁ ਤਜਿਓ ਉਦਾਸੀ ॥
(ਜੇ ‘ਹਾਟੀ ਬਾਟੀ’ ਨੂੰ ਤਿਆਗਣਾ ਨਹੀਂ, ਤਾਂ) ਤੁਸਾਂ ਕਿਉਂ ਘਰ ਛੱਡਿਆ ਸੀ ਤੇ ‘ਉਦਾਸੀ’ ਬਣੇ ਸੀ?
"Why have you left your house and become a wandering Udaasee?
ਕਿਸੁ ਕਾਰਣਿ ਇਹੁ ਭੇਖੁ ਨਿਵਾਸੀ ॥
ਕਿਉਂ ਇਹ (ਉਦਾਸੀ-) ਭੇਖ ਧਾਰਿਆ ਸੀ?
Why have you adopted these religious robes?
ਕਿਸੁ ਵਖਰ ਕੇ ਤੁਮ ਵਣਜਾਰੇ ॥
ਤੁਸੀ ਕਿਸ ਸੌਦੇ ਦੇ ਵਪਾਰੀ ਹੋ?
What merchandise do you trade?
ਕਿਉ ਕਰਿ ਸਾਥੁ ਲੰਘਾਵਹੁ ਪਾਰੇ ॥੧੭॥
(ਆਪਣੇ ਸ਼ਰਧਾਲੂਆਂ ਦੀ) ਜਮਾਤ ਨੂੰ (ਇਸ ‘ਦੁਤਰ ਸਾਗਰ’ ਕਿਵੇਂ ਪਾਰ ਲੰਘਾਵੋਗੇ? (ਭਾਵ, ਆਪਣੇ ਸਿੱਖਾਂ ਨੂੰ ਇਸ ਸੰਸਾਰ ਤੋਂ ਪਾਰ ਲੰਘਣ ਲਈ ਤੁਸਾਂ ਕੇਹੜਾ ਰਾਹ ਦੱਸਿਆ ਹੈ)? ।੧੭।
How will you carry others across with you?"||17||
ਗੁਰਮੁਖਿ ਖੋਜਤ ਭਏ ਉਦਾਸੀ ॥
ਅਸੀ ਗੁਰਮੁਖਾਂ ਨੂੰ ਲੱਭਣ ਵਾਸਤੇ ਉਦਾਸੀ ਬਣੇ ਸਾਂ,
I became a wandering Udaasee, searching for the Gurmukhs.
ਦਰਸਨ ਕੈ ਤਾਈ ਭੇਖ ਨਿਵਾਸੀ ॥
ਅਸਾਂ ਗੁਰਮੁਖਾਂ ਦੇ ਦਰਸ਼ਨਾਂ ਲਈ (ਉਦਾਸੀ-) ਭੇਖ ਧਾਰਿਆ ਸੀ ।
I have adopted these robes seeking the Blessed Vision of the Lord's Darshan.
ਸਾਚ ਵਖਰ ਕੇ ਹਮ ਵਣਜਾਰੇ ॥
ਅਸੀ ਸੱਚੇ ਪ੍ਰਭੂ ਦੇ ਨਾਮ-ਸੌਦੇ ਦੇ ਵਪਾਰੀ ਹਾਂ ।
I trade in the merchandise of Truth.
ਨਾਨਕ ਗੁਰਮੁਖਿ ਉਤਰਸਿ ਪਾਰੇ ॥੧੮॥
ਹੇ ਨਾਨਕ! ਜੋ ਮਨੁੱਖ ਗੁਰੂ ਦੇ ਦੱਸੇ ਰਾਹ ਤੇ ਤੁਰਦਾ ਹੈ ਉਹ (‘ਦੁਤਰ ਸਾਗਰ’ ਤੋਂ) ਪਾਰ ਲੰਘਦਾ ਹੈ ।੧੮।
O Nanak, as Gurmukh, I carry others across. ||18||