ਕਿਤੁ ਬਿਧਿ ਪੁਰਖਾ ਜਨਮੁ ਵਟਾਇਆ ॥
ਹੇ ਪੁਰਖਾ! ਤੂੰ ਆਪਣੀ ਜ਼ਿੰਦਗੀ ਕਿਸ ਤਰੀਕੇ ਨਾਲ ਪਲਟ ਲਈ ਹੈ?
"How have you changed the course of your life?
ਕਾਹੇ ਕਉ ਤੁਝੁ ਇਹੁ ਮਨੁ ਲਾਇਆ ॥
ਤੂੰ ਆਪਣਾ ਇਹ ਮਨ ਕਿਸ ਵਿਚ ਜੋੋੜਿਆ ਹੈ? ਮਨ ਦੀਆਂ ਆਸਾਂ ਤੇ ਮਨ ਦੇ ਫੁਰਨੇ ਤੂੰ ਕਿਵੇਂ ਮੁਕਾ ਲਏ ਹਨ?
With what have you linked your mind?
ਕਿਤੁ ਬਿਧਿ ਆਸਾ ਮਨਸਾ ਖਾਈ ॥
ਰੱਬੀ ਪ੍ਰਕਾਸ਼ ਤੈਨੂੰ ਇੱਕ-ਰਸ ਕਿਵੇਂ ਮਿਲ ਪਿਆ ਹੈ?
How have you subdued your hopes and desires?
ਕਿਤੁ ਬਿਧਿ ਜੋਤਿ ਨਿਰੰਤਰਿ ਪਾਈ ॥
(ਮਾਇਆ ਦੇ ਇਸ ਪ੍ਰਭਾਵ ਤੋਂ ਬਚਣਾ ਇਉਂ ਹੀ ਔਖਾ ਹੈ
How have you found the Light deep within your nucleus?
ਬਿਨੁ ਦੰਤਾ ਕਿਉ ਖਾਈਐ ਸਾਰੁ ॥
ਜਿਵੇਂ ਬਿਨਾ ਦੰਦਾਂ ਦੇ ਲੋਹਾ ਚੱਬਣਾ) ਦੰਦਾਂ ਤੋਂ ਬਿਨਾ ਲੋਹਾ ਕਿਵੇਂ ਚੱਬਿਆ ਜਾਏ?
Without teeth, how can you eat iron?
ਨਾਨਕ ਸਾਚਾ ਕਰਹੁ ਬੀਚਾਰੁ ॥੧੯॥
ਹੇ ਨਾਨਕ! ਕੋਈ ਸਹੀ ਵੀਚਾਰ ਦੱਸੋ (ਭਾਵ, ਕੋਈ ਐਸਾ ਵੀਚਾਰ ਦੱਸੋ ਜੋ ਅਸਾਡੇ ਮਨ ਲੱਗੇ ਜਾਏ) ।੧੯।
Give us your true opinion, Nanak."||19||
ਸਤਿਗੁਰ ਕੈ ਜਨਮੇ ਗਵਨੁ ਮਿਟਾਇਆ ॥
ਜਿਉਂ ਜਿਉਂ ਸਤਿਗੁਰੂ ਦੀ ਸਿੱਖਿਆ ਤੇ ਤੁਰੇ, ਤਿਉਂ ਤਿਉਂ ਮਨ ਦੀ ਭਟਕਣਾ ਮੁੱਕਦੀ ਗਈ ।
Born into the House of the True Guru, my wandering in reincarnation ended.
ਅਨਹਤਿ ਰਾਤੇ ਇਹੁ ਮਨੁ ਲਾਇਆ ॥
ਜਿਉਂ ਜਿਉਂ ਸਤਿਗੁਰੂ ਦੀ ਸਿੱਖਿਆ ਤੇ ਤੁਰੇ, ਤਿਉਂ ਤਿਉਂ ਮਨ ਦੀ ਭਟਕਣਾ ਮੁੱਕਦੀ ਗਈ ।
My mind is attached and attuned to the unstruck sound current.
ਮਨਸਾ ਆਸਾ ਸਬਦਿ ਜਲਾਈ ॥
ਮਨ ਦੇ ਫੁਰਨੇ ਤੇ ਦੁਨੀਆ ਵਾਲੀਆਂ ਆਸਾਂ ਅਸਾਂ ਗੁਰੂ ਦੇ ਸ਼ਬਦ ਦੀ ਰਾਹੀਂ ਸਾੜੀਆਂ ਹਨ,
Through the Word of the Shabad, my hopes and desires have been burnt away.
ਗੁਰਮੁਖਿ ਜੋਤਿ ਨਿਰੰਤਰਿ ਪਾਈ ॥
ਗੁਰੂ ਦੇ ਸਨਮੁਖ ਹੋੋਇਆਂ ਹੀ ਇੱਕ-ਰਸ ਰੱਬੀ ਪ੍ਰਕਾਸ਼ ਲੱਭਾ ਹੈ ।
As Gurmukh, I found the Light deep within the nucleus of my self.
ਤ੍ਰੈ ਗੁਣ ਮੇਟੇ ਖਾਈਐ ਸਾਰੁ ॥
(ਇਸ ਰੱਬੀ ਪ੍ਰਕਾਸ਼ ਦੀ ਬਰਕਤ ਨਾਲ) ਅਸਾਂ ਮਾਇਆ ਦੇ ਝਲਕੇ ਦੇ ਤਿੰਨਾਂ ਹੀ ਕਿਸਮਾਂ ਦੇ ਅਸਰ (ਤਮੋ, ਰਜੋ, ਸਤੋ) ਆਪਣੇ ਉਤੇ ਪੈਣ ਨਹੀਂ ਦਿੱਤੇ, ਤੇ (ਇਸ ਤਰ੍ਹਾਂ ਮਾਇਆ ਦੀ ਚੋਟ ਤੋਂ ਬਚਣ ਦਾ ਇਹ ਅੱਤਿ ਔਖਾ ਕੰਮ-ਰੂਪ) ਲੋਹਾ ਚੱਬਿਆ ਗਿਆ ਹੈ ।
Eradicating the three qualities, one eats iron.
ਨਾਨਕ ਤਾਰੇ ਤਾਰਣਹਾਰੁ ॥੨੦॥
(ਪਰ) ਹੇ ਨਾਨਕ! (ਇਸ ‘ਦੁਤਰ ਸਾਗਰ’ ਤੋਂ) ਤਾਰਣ ਦੇ ਸਮਰੱਥ ਪ੍ਰਭੂ ਆਪ ਹੀ ਤਾਰਦਾ ਹੈ ।੨੦।
O Nanak, the Emancipator emancipates. ||20||