ਆਦਿ ਕਉ ਕਵਨੁ ਬੀਚਾਰੁ ਕਥੀਅਲੇ ਸੁੰਨ ਕਹਾ ਘਰ ਵਾਸੋ ॥
(ਪ੍ਰਸ਼ਨ :) ਤੁਸੀ (ਸ੍ਰਿਸ਼ਟੀ ਦੇ) ਮੁੱਢ ਦਾ ਕੀਹ ਵਿਚਾਰ ਦੱਸਦੇ ਹੋ?
What can you tell us about the beginning? In what home did the absolute dwell then?
ਗਿਆਨ ਕੀ ਮੁਦ੍ਰਾ ਕਵਨ ਕਥੀਅਲੇ ਘਟਿ ਘਟਿ ਕਵਨ ਨਿਵਾਸੋ ॥
(ਤਦੋਂ) ਅਫੁਰ ਪਰਮਾਤਮਾ ਦਾ ਟਿਕਾਣਾ ਕਿਥੇ ਸੀ? ਪਰਮਾਤਮਾ ਨਾਲ ਜਾਣ-ਪਛਾਣ ਦਾ ਕੀਹ ਸਾਧਨ ਦੱਸਦੇ ਹੋ? ਹਰੇਕ ਘਟ ਵਿਚ ਕਿਸ ਦਾ ਨਿਵਾਸ ਹੈ?
What are the ear-rings of spiritual wisdom? Who dwells in each and every heart?
ਕਾਲ ਕਾ ਠੀਗਾ ਕਿਉ ਜਲਾਈਅਲੇ ਕਿਉ ਨਿਰਭਉ ਘਰਿ ਜਾਈਐ ॥
ਕਾਲ ਦੀ ਚੋਟ ਕਿਵੇਂ ਮੁਕਾਈ ਜਾਏ? ਨਿਰਭੈਤਾ ਦੇ ਦਰਜੇ ਤੇ ਕਿਵੇਂ ਅੱਪੜੀਦਾ ਹੈ?
How can one avoid the attack of death? How can one enter the home of fearlessness?
ਸਹਜ ਸੰਤੋਖ ਕਾ ਆਸਣੁ ਜਾਣੈ ਕਿਉ ਛੇਦੇ ਬੈਰਾਈਐ ॥
ਕਿਵੇਂ (ਹਉਮੈ) ਵੈਰੀ ਦਾ ਨਾਸ ਹੋਵੇ ਜਿਸ ਕਰਕੇ ਸਹਜ ਤੇ ਸੰਤੋਖ ਦਾ ਆਸਣ ਪਛਾਣ ਲਿਆ ਜਾਏ (ਭਾਵ, ਜਿਸ ਕਰਕੇ ਸਹਜ ਤੇ ਸੰਤੋਖ ਪ੍ਰਾਪਤ ਹੋਵੇ)?
How can one know the posture of intuition and contentment, and overcome one's adversaries?"
ਗੁਰ ਕੈ ਸਬਦਿ ਹਉਮੈ ਬਿਖੁ ਮਾਰੈ ਤਾ ਨਿਜ ਘਰਿ ਹੋਵੈ ਵਾਸੋ ॥
(ਉੱਤਰ :) (ਜੋ ਮਨੁੱਖ) ਸਤਿਗੁਰੂ ਦੇ ਸ਼ਬਦ ਦੀ ਰਾਹੀਂ ਹਉਮੈ ਦੇ ਜ਼ਹਿਰ ਨੂੰ ਮੁਕਾ ਲਏ, ਤਾਂ ਨਿੱਜ ਸਰੂਪ ਵਿਚ ਟਿਕ ਜਾਂਦਾ ਹੈ ।
Through the Word of the Guru's Shabad, egotism and corruption are conquered, and then one comes to dwell in the home of the self within.
ਜਿਨਿ ਰਚਿ ਰਚਿਆ ਤਿਸੁ ਸਬਦਿ ਪਛਾਣੈ ਨਾਨਕੁ ਤਾ ਕਾ ਦਾਸੋ ॥੨੧॥
ਜਿਸ ਪ੍ਰਭੂ ਨੇ ਰਚਨਾ ਰਚੀ ਹੈ ਜੋ ਮਨੁੱਖ ਉਸ ਨੂੰ ਗੁਰੂ ਦੇ ਸ਼ਬਦ ਵਿਚ ਜੁੜ ਕੇ ਪਛਾਣਦਾ ਹੈ ਨਾਨਕ ਉਸ ਦਾ ਦਾਸ ਹੈ ।੨੧।
One who realizes the Shabad of the One who created the creation - Nanak is his slave. ||21||
ਕਹਾ ਤੇ ਆਵੈ ਕਹਾ ਇਹੁ ਜਾਵੈ ਕਹਾ ਇਹੁ ਰਹੈ ਸਮਾਈ ॥
ਇਹ ਜੀਵ ਕਿਥੋਂ ਆਉਂਦਾ ਹੈ? ਕਿਥੇ ਜਾਂਦਾ ਹੈ? ਕਿਥੇ ਟਿਕਿਆ ਰਹਿੰਦਾ ਹੈ? (ਭਾਵ, ਜੀਵ ਕਿਵੇਂ ਜੀਵਨ ਬਿਤੀਤ ਕਰਦਾ ਹੈ?)
"Where did we come from? Where are we going? Where will we be absorbed?
ਏਸੁ ਸਬਦ ਕਉ ਜੋ ਅਰਥਾਵੈ ਤਿਸੁ ਗੁਰ ਤਿਲੁ ਨ ਤਮਾਈ ॥
ਜੋ ਇਹ ਗੱਲ ਸਮਝਾ ਦੇਵੇ, (ਅਸੀ ਮੰਨਾਂਗੇ ਕਿ) ਉਸ ਗੁਰੂ ਨੂੰ ਰਤਾ ਭੀ ਲੋਭ ਨਹੀਂ ਹੈ । ਜੀਵ ਜਗਤ ਦੇ ਮੂਲ ਤੇ ਅਦ੍ਰਿਸ਼ਟ ਪ੍ਰਭੂ ਨੂੰ ਕਿਵੇਂ ਮਿਲੇ?
One who reveals the meaning of this Shabad is the Guru, who has no greed at all.
ਕਿਉ ਤਤੈ ਅਵਿਗਤੈ ਪਾਵੈ ਗੁਰਮੁਖਿ ਲਗੈ ਪਿਆਰੋ ॥
ਗੁਰੂ ਦੀ ਰਾਹੀਂ (ਪ੍ਰਭੂ ਨਾਲ ਇਸ ਦਾ) ਪਿਆਰ ਕਿਵੇਂ ਬਣੇ?
How can one find the essence of the unmanifest reality? How does one become Gurmukh, and enshrine love for the Lord?
ਆਪੇ ਸੁਰਤਾ ਆਪੇ ਕਰਤਾ ਕਹੁ ਨਾਨਕ ਬੀਚਾਰੋ ॥
ਹੇ ਨਾਨਕ! (ਸਾਨੂੰ ਉਸ ਪ੍ਰਭੂ ਦੀ) ਵਿਚਾਰ ਦੱਸ ਜੋ ਆਪ ਹੀ (ਜੀਵਾਂ ਨੂੰ) ਪੈਦਾ ਕਰਨ ਵਾਲਾ ਹੈ ਤੇ ਆਪ ਹੀ, (ਉਹਨਾਂ ਦੀ) ਸੁਣਨ ਵਾਲਾ ਹੈ ।
He Himself is consciousness, He Himself is the Creator; share with us, Nanak, your wisdom."
ਹੁਕਮੇ ਆਵੈ ਹੁਕਮੇ ਜਾਵੈ ਹੁਕਮੇ ਰਹੈ ਸਮਾਈ ॥
(ਜੀਵ ਪ੍ਰਭੂ ਦੇ) ਹੁਕਮ ਵਿਚ ਹੀ (ਇਥੇ) ਆਉਂਦਾ ਹੈ, ਹੁਕਮ ਵਿਚ ਹੀ (ਇਥੋਂ) ਤੁਰ ਜਾਂਦਾ ਹੈ, ਜੀਵ ਨੂੰ ਹੁਕਮ ਵਿਚ ਹੀ ਜੀਵਨ ਬਿਤੀਤ ਕਰਨਾ ਪੈਂਦਾ ਹੈ ।
By His Command we come, and by His Command we go; by His Command, we merge in absorption.
ਪੂਰੇ ਗੁਰ ਤੇ ਸਾਚੁ ਕਮਾਵੈ ਗਤਿ ਮਿਤਿ ਸਬਦੇ ਪਾਈ ॥੨੨॥
ਪੂਰੇ ਗੁਰੂ ਦੀ ਰਾਹੀਂ ਮਨੁੱਖ ਸੱਚੇ ਪ੍ਰਭੂ ਦੇ (ਸਿਮਰਨ ਦੀ) ਕਮਾਈ ਕਰਦਾ ਹੈ, ਇਹ ਗੱਲ ਗੁਰੂ ਦੇ ਸ਼ਬਦ ਤੋਂ ਹੀ ਮਿਲਦੀ ਹੈ ਕਿ ਪ੍ਰਭੂ ਕਿਹੋ ਜਿਹਾ ਹੈ ਤੇ ਕੇਡਾ (ਬੇਅੰਤ) ਹੈ ।੨੨।
Through the Perfect Guru, live the Truth; through the Word of the Shabad, the state of dignity is attained. ||22||