ਗੁਰਮੁਖਿ ਸਾਚੇ ਕਾ ਭਉ ਪਾਵੈ ॥
ਜੋ ਮਨੁੱਖ ਸਤਿਗੁਰੂ ਦੇ ਅਨੁਸਾਰ ਹੋ ਕੇ ਤੁਰਦਾ ਹੈ
The Gurmukh lives in the Fear of God, the True Lord.
ਗੁਰਮੁਖਿ ਬਾਣੀ ਅਘੜੁ ਘੜਾਵੈ ॥
ਉਹ ਸੱਚੇ ਪ੍ਰਭੂ ਦਾ ਡਰ ਆਪਣੇ ਹਿਰਦੇ ਵਿਚ ਟਿਕਾਂਦਾ ਹੈ,
Through the Word of the Guru's Bani, the Gurmukh refines the unrefined.
ਗੁਰਮੁਖਿ ਨਿਰਮਲ ਹਰਿ ਗੁਣ ਗਾਵੈ ॥
ਗੁਰੂ ਦੀ ਬਾਣੀ ਦੀ ਰਾਹੀਂ ਅਮੋੜ-ਮਨ ਨੂੰ ਸੁਚੱਜਾ ਬਣਾਂਦਾ ਹੈ,
The Gurmukh sings the immaculate, Glorious Praises of the Lord.
ਗੁਰਮੁਖਿ ਪਵਿਤ੍ਰੁ ਪਰਮ ਪਦੁ ਪਾਵੈ ॥
ਨਿਰਮਲ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਹੈ (ਤੇ ਇਸ ਤਰ੍ਹਾਂ) ਪਵਿਤ੍ਰ ਤੇ ਉੱਚੀ ਆਤਮਕ ਅਵਸਥਾ ਹਾਸਲ ਕਰਦਾ ਹੈ ।
The Gurmukh attains the supreme, sanctified status.
ਗੁਰਮੁਖਿ ਰੋਮਿ ਰੋਮਿ ਹਰਿ ਧਿਆਵੈ ॥
ਗੁਰਮੁਖਿ ਮਨੁੱਖ ਤਨੋਂ ਮਨੋਂ ਪਰਮਾਤਮਾ ਨੂੰ ਯਾਦ ਕਰਦਾ ਹੈ,
The Gurmukh meditates on the Lord with every hair of his body.
ਨਾਨਕ ਗੁਰਮੁਖਿ ਸਾਚਿ ਸਮਾਵੈ ॥੨੭॥
ਹੇ ਨਾਨਕ! (ਬੰਦਗੀ ਦੀ ਰਾਹੀਂ) ਗੁਰਮੁਖ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਵਿਚ ਲੀਨ ਰਹਿੰਦਾ ਹੈ ।੨੭।
O Nanak, the Gurmukh merges in Truth. ||27||
ਗੁਰਮੁਖਿ ਪਰਚੈ ਬੇਦ ਬੀਚਾਰੀ ॥
ਜੋ ਮਨੁੱਖ ਗੁਰੂ ਨਾਲ ਡੂੰਘੀ ਸਾਂਝ ਬਣਾ ਲੈਂਦਾ ਹੈ (ਭਾਵ, ਜਿਸ ਨੂੰ ਸਤਿਗੁਰੂ ਵਿਚ ਪੂਰਨ ਵਿਸ਼ਵਾਸ ਹੋ ਜਾਂਦਾ ਹੈ) ਉਹ (ਮਾਨੋ) ਵੇਦਾਂ ਦਾ ਗਿਆਤਾ ਹੋ ਗਿਆ ਹੈ (ਉਸ ਨੂੰ ਵੇਦਾਂ ਦੀ ਲੋੜ ਨਹੀਂ ਰਹਿ ਜਾਂਦੀ) ।
The Gurmukh is pleasing to the True Guru; this is contemplation on the Vedas.
ਗੁਰਮੁਖਿ ਪਰਚੈ ਤਰੀਐ ਤਾਰੀ ॥
ਗੁਰੂ ਨਾਲ ਡੂੰਘੀ ਸਾਂਝ ਬਣਾਇਆਂ ਸੰਸਾਰ-ਸਮੁੰਦਰ ਤੋਂ ਤਰ ਜਾਈਦਾ ਹੈ,
Pleasing the True Guru, the Gurmukh is carried across.
ਗੁਰਮੁਖਿ ਪਰਚੈ ਸੁ ਸਬਦਿ ਗਿਆਨੀ ॥
ਗੁਰ-ਸ਼ਬਦ ਦੀ ਰਾਹੀਂ ਪਰਮਾਤਮਾ ਨਾਲ ਜਾਣ-ਪਛਾਣ ਵਾਲਾ ਹੋ ਜਾਈਦਾ ਹੈ
Pleasing the True Guru, the Gurmukh receives the spiritual wisdom of the Shabad.
ਗੁਰਮੁਖਿ ਪਰਚੈ ਅੰਤਰ ਬਿਧਿ ਜਾਨੀ ॥
ਤੇ ਅੰਦਰਲੇ ਦੀ ਸੂਝ ਪੈ ਜਾਂਦੀ ਹੈ ।
Pleasing the True Guru, the Gurmukh comes to know the path within.
ਗੁਰਮੁਖਿ ਪਾਈਐ ਅਲਖ ਅਪਾਰੁ ॥
ਗੁਰੂ ਦੇ ਸਨਮੁਖ ਹੋਇਆਂ ਅਦ੍ਰਿਸ਼ਟ ਤੇ ਬੇ-ਅੰਤ ਪ੍ਰਭੂ ਮਿਲ ਪੈਂਦਾ ਹੈ;
The Gurmukh attains the unseen and infinite Lord.
ਨਾਨਕ ਗੁਰਮੁਖਿ ਮੁਕਤਿ ਦੁਆਰੁ ॥੨੮॥
ਹੇ ਨਾਨਕ! ਗੁਰੂ ਦੀ ਰਾਹੀਂ ਹੀ (ਹਉਮੈ ਤੋਂ) ਖ਼ਲਾਸੀ ਦਾ ਰਸਤਾ ਲੱਭਦਾ ਹੈ ।੨੮।
O Nanak, the Gurmukh finds the door of liberation. ||28||