ਗੁਰਮੁਖਿ ਅਕਥੁ ਕਥੈ ਬੀਚਾਰਿ ॥
ਗੁਰੂ ਦੇ ਦੱਸੇ ਰਾਹ ਤੇ ਤੁਰਨ ਵਾਲਾ ਮਨੁੱਖ (ਗੁਰੂ ਦੀ ਦੱਸੀ) ਵੀਚਾਰ ਨਾਲ ਉਸ ਪ੍ਰਭੂ ਦੇ ਗੁਣ ਗਾਉਂਦਾ ਹੈ
The Gurmukh speaks the unspoken wisdom.
ਗੁਰਮੁਖਿ ਨਿਬਹੈ ਸਪਰਵਾਰਿ ॥
ਜਿਸ ਦਾ ਸਹੀ ਸਰੂਪ ਬਿਆਨ ਨਹੀਂ ਹੋ ਸਕਦਾ, (ਇਸ ਤਰ੍ਹਾਂ) ਗੁਰਮੁਖ ਘਰਬਾਰੀ ਹੁੰਦਾ ਹੋਇਆ ਹੀ (ਜ਼ਿੰਦਗੀ ਦੀ ਬਾਜ਼ੀ ਵਿਚ) ਪੁੱਗ ਜਾਂਦਾ ਹੈ ।
In the midst of his family, the Gurmukh lives a spiritual life.
ਗੁਰਮੁਖਿ ਜਪੀਐ ਅੰਤਰਿ ਪਿਆਰਿ ॥
ਗੁਰੂ ਦੇ ਸਨਮੁਖ ਹੋਇਆਂ ਹੀ ਹਿਰਦੇ ਵਿਚ ਪਿਆਰ ਨਾਲ ਪ੍ਰਭੂ ਨੂੰ ਜਪ ਸਕੀਦਾ ਹੈ,
The Gurmukh lovingly meditates deep within.
ਗੁਰਮੁਖਿ ਪਾਈਐ ਸਬਦਿ ਅਚਾਰਿ ॥
ਤੇ ਗੁਰਸ਼ਬਦ ਦੀ ਰਾਹੀਂ ਉੱਚਾ ਆਚਰਣ ਬਣ ਕੇ ਪ੍ਰਭੂ ਮਿਲਦਾ ਹੈ ।
The Gurmukh obtains the Shabad, and righteous conduct.
ਸਬਦਿ ਭੇਦਿ ਜਾਣੈ ਜਾਣਾਈ ॥
(ਗੁਰੂ ਦੇ ਦੱਸੇ ਰਾਹ ਤੇ ਤੁਰਨ ਵਾਲਾ ਮਨੁੱਖ) ਗੁਰੂ ਦੇ ਸ਼ਬਦ ਨਾਲ (ਆਪਣੇ ਮਨ ਨੂੰ) ਪ੍ਰੋ ਕੇ (ਪ੍ਰਭੂ ਨੂੰ) ਪਛਾਣਦਾ ਹੈ ਤੇ ਹੋਰਨਾਂ ਨੂੰ ਪਛਾਣ ਕਰਾਂਦਾ ਹੈ ।
He knows the mystery of the Shabad, and inspires others to know it.
ਨਾਨਕ ਹਉਮੈ ਜਾਲਿ ਸਮਾਈ ॥੨੯॥
ਹੇ ਨਾਨਕ! ਗੁਰਮੁਖ (ਆਪਣੀ) ਹਉਮੈ (ਖ਼ੁਦ-ਗ਼ਰਜ਼ੀ) ਸਾੜ ਕੇ (ਪ੍ਰਭੂ ਵਿਚ) ਲੀਨ ਰਹਿੰਦਾ ਹੈ ।੨੯।
O Nanak, burning away his ego, he merges in the Lord. ||29||
ਗੁਰਮੁਖਿ ਧਰਤੀ ਸਾਚੈ ਸਾਜੀ ॥
ਸੱਚੇ ਪ੍ਰਭੂ ਨੇ ਗੁਰਮੁਖ ਮਨੁੱਖ (ਪੈਦਾ ਕਰਨ) ਵਾਸਤੇ ਧਰਤੀ ਬਣਾਈ ਹੈ;
The True Lord fashioned the earth for the sake of the Gurmukhs.
ਤਿਸ ਮਹਿ ਓਪਤਿ ਖਪਤਿ ਸੁ ਬਾਜੀ ॥
ਇਸ ਧਰਤੀ ਵਿਚ ਉਤਪੱਤੀ ਤੇ ਨਾਸ (ਗੁਰਮੁਖਤਾ ਦੇ ਵਿਕਾਸ ਲਈ) ਇਕ ਖੇਡ ਹੈ;
There, he set in motion the play of creation and destruction.
ਗੁਰ ਕੈ ਸਬਦਿ ਰਪੈ ਰੰਗੁ ਲਾਇ ॥
ਜਦੋਂ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ ਪ੍ਰਭੂ ਨਾਲ ਪਿਆਰ ਜੋੜ ਕੇ (ਪ੍ਰਭੂ ਦੇ ਰੰਗ ਵਿਚ) ਰੰਗਿਆ ਜਾਂਦਾ ਹੈ
One who is filled with the Word of the Guru's Shabad enshrines love for the Lord.
ਸਾਚਿ ਰਤਉ ਪਤਿ ਸਿਉ ਘਰਿ ਜਾਇ ॥
ਤਾਂ ਸੱਚੇ ਵਿਚ ਰੱਤਾ ਹੋਇਆ (ਗੁਰਮੁਖ) ਇੱਜ਼ਤ ਲੈ ਕੇ ਆਪਣੇ ਘਰ ਵਿਚ ਅੱਪੜਦਾ ਹੈ (ਤੇ ਉਸ ਦੀ ਘੜਨ ਭੱਜਣ ਦੀ ਖੇਡ ਮੁੱਕ ਜਾਂਦੀ ਹੈ) ।
Attuned to the Truth, he goes to his home with honor.
ਸਾਚ ਸਬਦ ਬਿਨੁ ਪਤਿ ਨਹੀ ਪਾਵੈ ॥
ਸੱਚੇ ਸ਼ਬਦ ਤੋਂ ਬਿਨਾ ਕੋਈ ਮਨੁੱਖ ਇਜ਼ਤ ਹਾਸਲ ਨਹੀਂ ਕਰ ਸਕਦਾ ।
Without the True Word of the Shabad, no one receives honor.
ਨਾਨਕ ਬਿਨੁ ਨਾਵੈ ਕਿਉ ਸਾਚਿ ਸਮਾਵੈ ॥੩੦॥
ਹੇ ਨਾਨਕ! ਪ੍ਰਭੂ ਦੇ ਨਾਮ ਤੋਂ ਬਿਨਾ ਪ੍ਰਭੂ ਵਿਚ ਮਨੁੱਖ ਕਿਵੇਂ ਸਮਾ ਸਕਦਾ ਹੈ? (ਨਹੀਂ ਸਮਾ ਸਕਦਾ) ।੩੦।
O Nanak, without the Name, how can one be absorbed in Truth? ||30||