ਨਾਮਿ ਰਤੇ ਸਿਧ ਗੋਸਟਿ ਹੋਇ ॥
(ਪ੍ਰਭੂ ਦੇ) ਨਾਮ ਵਿਚ ਰੱਤਿਆਂ ਹੀ ਪ੍ਰਭੂ ਨਾਲ ਮਿਲਾਪ ਹੁੰਦਾ ਹੈ ।
Attuned to the Naam, they attain Sidh Gosht - conversation with the Siddhas.
ਨਾਮਿ ਰਤੇ ਸਦਾ ਤਪੁ ਹੋਇ ॥
ਪ੍ਰਭੂ-ਨਾਮ ਵਿਚ ਰੰਗੇ ਰਹਿਣਾ ਹੀ ਸਦਾ ਕਾਇਮ ਰਹਿਣ ਵਾਲਾ ਪੁੰਨ-ਕਰਮ ਹੈ ।
Attuned to the Naam, they practice intense meditation forever.
ਨਾਮਿ ਰਤੇ ਸਚੁ ਕਰਣੀ ਸਾਰੁ ॥
ਨਾਮ ਵਿਚ ਲੱਗਣਾ ਹੀ ਸੱਚੀ ਤੇ ਉੱਤਮ ਕਰਣੀ ਹੈ ।
Attuned to the Naam, they live the true and excellent lifestyle.
ਨਾਮਿ ਰਤੇ ਗੁਣ ਗਿਆਨ ਬੀਚਾਰੁ ॥
ਨਾਮ ਵਿਚ ਰੱਤੇ ਰਿਹਾਂ ਹੀ ਪ੍ਰਭੂ ਦੇ ਗੁਣਾਂ ਨਾਲ ਜਾਣ-ਪਛਾਣ ਹੁੰਦੀ ਹੈ ਤੇ ਸਾਂਝ ਬਣਦੀ ਹੈ ।
Attuned to the Naam, they contemplate the Lord's virtues and spiritual wisdom.
ਬਿਨੁ ਨਾਵੈ ਬੋਲੈ ਸਭੁ ਵੇਕਾਰੁ ॥
(ਪ੍ਰਭੂ ਦੇ) ਨਾਮ ਤੋਂ ਬਿਨਾ ਮਨੁੱਖ ਜੋ ਬੋਲਦਾ ਹੈ ਵਿਅਰਥ ਹੈ ।
Without the Name, all that is spoken is useless.
ਨਾਨਕ ਨਾਮਿ ਰਤੇ ਤਿਨ ਕਉ ਜੈਕਾਰੁ ॥੩੩॥
ਹੇ ਨਾਨਕ! ਜੋ ਮਨੁੱਖ ਨਾਮ ਵਿਚ ਰੱਤੇ ਹੋਏ ਹਨ, ਉਹਨਾਂ ਨੂੰ (ਸਾਡੀ) ਨਮਸਕਾਰ ਹੈ ।੩੩।
O Nanak, attuned to the Naam, their victory is celebrated. ||33||
ਪੂਰੇ ਗੁਰ ਤੇ ਨਾਮੁ ਪਾਇਆ ਜਾਇ ॥
(ਪ੍ਰਭੂ ਦਾ) ਨਾਮ ਗੁਰੂ ਤੋਂ ਮਿਲਦਾ ਹੈ;
Through the Perfect Guru, one obtains the Naam, the Name of the Lord.
ਜੋਗ ਜੁਗਤਿ ਸਚਿ ਰਹੈ ਸਮਾਇ ॥
ਸੱਚੇ ਪ੍ਰਭੂ ਵਿਚ ਲੀਨ ਰਹਿਣਾ—ਇਹੀ ਹੈ (ਅਸਲ) ਜੋਗ ਦੀ ਜੁਗਤੀ ।
The Way of Yoga is to remain absorbed in Truth.
ਬਾਰਹ ਮਹਿ ਜੋਗੀ ਭਰਮਾਏ ਸੰਨਿਆਸੀ ਛਿਅ ਚਾਰਿ ॥
(ਪਰ) ਜੋਗੀ ਲੋਕ (ਆਪਣੇ) ਬਾਰਾਂ ਫ਼ਿਰਕਿਆਂ (ਦੀ ਵੰਡ) ਵਿਚ (ਇਸ ਅਸਲ ਨਿਸ਼ਾਨੇ ਤੋਂ) ਭੁੱਲ ਰਹੇ ਹਨ ਤੇ ਸੰਨਿਆਸੀ ਲੋਕ (ਆਪਣੇ) ਦਸ ਫ਼ਿਰਕਿਆਂ (ਦੇ ਵਖੋ ਵੱਖ ਸਾਧਨਾਂ) ਵਿਚ ।
The Yogis wander in the twelve schools of Yoga; the Sannyaasis in six and four.
ਗੁਰ ਕੈ ਸਬਦਿ ਜੋ ਮਰਿ ਜੀਵੈ ਸੋ ਪਾਏ ਮੋਖ ਦੁਆਰੁ ॥
ਜੋ ਮਨੁੱਖ ਸਤਿਗੁਰੂ ਦੇ ਸ਼ਬਦ ਦੀ ਰਾਹੀਂ (ਮਾਇਆ ਵਲੋਂ) ਮਰ ਕੇ ਜਿਊਂਦਾ ਹੈ ਉਹ (ਹਉਮੈ ਤੋਂ) ਖ਼ਲਾਸੀ ਦਾ ਰਾਹ ਲੱਭ ਲੈਂਦਾ ਹੈ ।
One who remains dead while yet alive, through the Word of the Guru's Shabad, finds the door of liberation.
ਬਿਨੁ ਸਬਦੈ ਸਭਿ ਦੂਜੈ ਲਾਗੇ ਦੇਖਹੁ ਰਿਦੈ ਬੀਚਾਰਿ ॥
ਹਿਰਦੇ ਵਿਚ ਵਿਚਾਰ ਕੇ ਵੇਖ ਲਵੋ (ਭਾਵ, ਆਪਣਾ ਜ਼ਾਤੀ ਤਜਰਬਾ ਹੀ ਇਸ ਗੱਲ ਦੀ ਗਵਾਹੀ ਦੇ ਦੇਵੇਗਾ ਕਿ) ਗੁਰੂ ਦੇ ਸ਼ਬਦ (ਵਿਚ ਜੁੜਨ) ਤੋਂ ਬਿਨਾ ਸਾਰੇ ਲੋਕ (ਪ੍ਰਭੂ ਨੂੰ ਛੱਡ ਕੇ) ਹੋਰ (ਰੁਝੇਵੇਂ) ਵਿਚ ਲੱਗੇ ਰਹਿੰਦੇ ਹਨ ।
Without the Shabad, all are attached to duality. Contemplate this in your heart, and see.
ਨਾਨਕ ਵਡੇ ਸੇ ਵਡਭਾਗੀ ਜਿਨੀ ਸਚੁ ਰਖਿਆ ਉਰ ਧਾਰਿ ॥੩੪॥
ਹੇ ਨਾਨਕ! ਉਹ ਮਨੁੱਖ ਵੱਡੇ ਹਨ ਤੇ ਵੱਡੇ ਭਾਗਾਂ ਵਾਲੇ ਹਨ ਜਿਨ੍ਹਾਂ ਨੇ ਸੱਚੇ ਪ੍ਰਭੂ ਨੂੰ ਆਪਣੇ ਹਿਰਦੇ ਵਿਚ ਟਿਕਾ ਰੱਖਿਆ ਹੈ ।੩੪।
O Nanak, blessed and very fortunate are those who keep the True Lord enshrined in their hearts. ||34||