ਗੁਰਮੁਖਿ ਰਤਨੁ ਲਹੈ ਲਿਵ ਲਾਇ ॥
ਜੋ ਮਨੁੱਖ ਗੁਰੂ ਦੇ ਕਹੇ ਤੇ ਤੁਰਦਾ ਹੈ ਉਹ (ਪ੍ਰਭੂ ਵਿਚ) ਸੁਰਤਿ ਜੋੜ ਕੇ ਪ੍ਰਭੂ-ਨਾਮ-ਰੂਪ ਰਤਨ ਲੱਭ ਲੈਂਦਾ ਹੈ,
The Gurmukh obtains the jewel, lovingly focused on the Lord.
 
ਗੁਰਮੁਖਿ ਪਰਖੈ ਰਤਨੁ ਸੁਭਾਇ ॥
ਉਹ ਮਨੁੱਖ (ਇਸ) ਆਪਣੀ ਲਗਨ ਨਾਲ ਹੀ ਨਾਮ-ਰਤਨ ਦੀ ਕਦਰ ਜਾਣ ਲੈਂਦਾ ਹੈ ।
The Gurmukh intuitively recognizes the value of this jewel.
 
ਗੁਰਮੁਖਿ ਸਾਚੀ ਕਾਰ ਕਮਾਇ ॥
(ਬੱਸ! ਇਹੀ) ਸੱਚੀ ਕਾਰ ਗੁਰਮੁਖ ਕਮਾਂਦਾ ਹੈ
The Gurmukh practices Truth in action.
 
ਗੁਰਮੁਖਿ ਸਾਚੇ ਮਨੁ ਪਤੀਆਇ ॥
ਤੇ ਸੱਚੇ ਪ੍ਰਭੂ ਵਿਚ ਆਪਣੇ ਮਨ ਨੂੰ ਗਿਝਾ ਲੈਂਦਾ ਹੈ ।
The mind of the Gurmukh is pleased with the True Lord.
 
ਗੁਰਮੁਖਿ ਅਲਖੁ ਲਖਾਏ ਤਿਸੁ ਭਾਵੈ ॥
(ਜਦੋਂ) ਉਸ ਪ੍ਰਭੂ ਨੂੰ ਭਾਉਂਦਾ ਹੈ ਤਾਂ ਗੁਰਮੁਖ ਉਸ ਅਲੱਖ ਪ੍ਰਭੂ (ਦੇ ਗੁਣਾਂ ਦੀ ਹੋਰਨਾਂ ਨੂੰ ਭੀ) ਸੂਝ ਪਾ ਦੇਂਦਾ ਹੈ ।
The Gurmukh sees the unseen, when it pleases the Lord.
 
ਨਾਨਕ ਗੁਰਮੁਖਿ ਚੋਟ ਨ ਖਾਵੈ ॥੩੫॥
ਹੇ ਨਾਨਕ! ਜੋ ਮਨੁੱਖ ਗੁਰੂ ਦੇ ਕਹੇ ਤੇ ਤੁਰਦਾ ਹੈ ਉਹ (ਵਿਕਾਰਾਂ ਦੀ) ਮਾਰ ਨਹੀਂ ਖਾਂਦਾ ।੩੫।
O Nanak, the Gurmukh does not have to endure punishment. ||35||
 
ਗੁਰਮੁਖਿ ਨਾਮੁ ਦਾਨੁ ਇਸਨਾਨੁ ॥
ਜੋ ਮਨੁੱਖ ਗੁਰੂ ਦੇ ਦੱਸੇ ਰਾਹ ਤੇ ਤੁਰਦਾ ਹੈ, ਉਸ ਦਾ ਨਾਮ ਜਪਣਾ ਦਾਨ ਕਰਨਾ ਤੇ ਇਸ਼ਨਾਨ ਕਰਨਾ ਪ੍ਰਵਾਨ ਹੈ ।
The Gurmukh is blessed with the Name, charity and purification.
 
ਗੁਰਮੁਖਿ ਲਾਗੈ ਸਹਜਿ ਧਿਆਨੁ ॥
ਗੁਰੂ ਦੇ ਸਨਮੁਖ ਹੋਇਆਂ ਹੀ ਅਡੋਲ ਅਵਸਥਾ ਵਿਚ ਸੁਰਤਿ ਜੁੜਦੀ ਹੈ ।
The Gurmukh centers his meditation on the celestial Lord.
 
ਗੁਰਮੁਖਿ ਪਾਵੈ ਦਰਗਹ ਮਾਨੁ ॥
ਜੋ ਮਨੁੱਖ ਗੁਰੂ ਦੇ ਸਨਮੁਖ ਹੈ ਉਹ ਪ੍ਰਭੂ ਦੀ ਹਜ਼ੂਰੀ ਵਿਚ ਆਦਰ ਪਾਂਦਾ ਹ
The Gurmukh obtains honor in the Court of the Lord.
 
ਗੁਰਮੁਖਿ ਭਉ ਭੰਜਨੁ ਪਰਧਾਨੁ ॥
ਉਹ ਉਸ ਪ੍ਰਭੂ ਨੂੰ ਮਿਲ ਪੈਂਦਾ ਹੈ ਜੋ ਡਰ-ਸਹਿਮ ਨਾਸ ਕਰਨ ਵਾਲਾ ਹੈ ਤੇ ਜੋ ਸਭ ਦਾ ਮਾਲਕ ਹੈ ।
The Gurmukh obtains the Supreme Lord, the Destroyer of fear.
 
ਗੁਰਮੁਖਿ ਕਰਣੀ ਕਾਰ ਕਰਾਏ ॥
ਗੁਰਮੁਖ ਮਨੁੱਖ (ਹੋਰਨਾਂ ਪਾਸੋਂ ਭੀ ਇਹੀ, ਭਾਵ, ਗੁਰੂ ਦੇ ਹੁਕਮ ਵਿਚ ਤੁਰਨ ਵਾਲਾ) ਕਰਨ-ਜੋਗ ਕੰਮ ਕਰਾਂਦਾ ਹੈ, (ਤੇ ਇਸ ਤਰ੍ਹਾਂ ਉਹਨਾਂ ਨੂੰ)
The Gurmukh does good deeds, an inspires others to do so.
 
ਨਾਨਕ ਗੁਰਮੁਖਿ ਮੇਲਿ ਮਿਲਾਏ ॥੩੬॥
ਹੇ ਨਾਨਕ! (ਪ੍ਰਭੂ ਦੇ) ਮੇਲ ਵਿਚ ਮਿਲਾ ਦੇਂਦਾ ਹੈ ।੩੬।
O Nanak, the Gurmukh unites in the Lord's Union. ||36||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by