ਗੁਰਮੁਖਿ ਸਾਸਤ੍ਰ ਸਿਮ੍ਰਿਤਿ ਬੇਦ ॥
ਜੋ ਮਨੁੱਖ ਗੁਰੂ ਦੇ ਦੱਸੇ ਰਾਹ ਤੇ ਤੁਰਦਾ ਹੈ, ਉਹ (ਮਾਨੋ) ਸ਼ਾਸਤ੍ਰਾਂ ਸਿਮ੍ਰਿਤੀਆਂ ਤੇ ਵੇਦਾਂ ਦਾ ਗਿਆਨ ਹਾਸਲ ਕਰ ਚੁਕਾ ਹੈ, (ਭਾਵ, ਗੁਰੂ ਦੇ ਹੁਕਮ ਵਿਚ ਤੁਰਨਾ ਹੀ ਗੁਰਮੁਖਿ ਲਈ ਵੇਦਾਂ ਸ਼ਾਸਤ੍ਰਾਂ ਤੇ ਸਿਮ੍ਰਿਤੀਆਂ ਦਾ ਗਿਆਨ ਹੈ) ।
The Gurmukh understands the Simritees, the Shaastras and the Vedas.
ਗੁਰਮੁਖਿ ਪਾਵੈ ਘਟਿ ਘਟਿ ਭੇਦ ॥
ਗੁਰੂ ਦੇ ਹੁਕਮ ਵਿਚ ਤੁਰ ਕੇ ਉਹ ਹਰੇਕ ਘਟ ਵਿਚ ਵਿਆਪਕ ਪ੍ਰਭੂ ਦਾ (ਸਰਬ-ਵਿਆਪਕਤਾ ਦਾ) ਭੇਤ ਸਮਝ ਲੈਂਦਾ ਹੈ,
The Gurmukh knows the secrets of each and every heart.
ਗੁਰਮੁਖਿ ਵੈਰ ਵਿਰੋਧ ਗਵਾਵੈ ॥
(ਇਸ ਵਾਸਤੇ) ਗੁਰਮੁਖਿ (ਦੂਜਿਆਂ ਨਾਲ) ਵੈਰ-ਵਿਰੋਧ ਰੱਖਣਾ ਭੁਲਾ ਦੇਂਦਾ ਹੈ,
The Gurmukh eliminates hate and envy.
ਗੁਰਮੁਖਿ ਸਗਲੀ ਗਣਤ ਮਿਟਾਵੈ ॥
ਇਸ ਵੈਰ-ਵਿਰੋਧ ਦਾ) ਸਾਰਾ ਲੇਖਾ ਹੀ ਮਿਟਾ ਦੇਂਦਾ ਹੈ (ਭਾਵ, ਕਦੇ ਇਹ ਸੋਚ ਮਨ ਵਿਚ ਆਉਣ ਹੀ ਨਹੀਂ ਦੇਂਦਾ ਕਿ ਕਿਸੇ ਨੇ ਕਦੇ ਉਸ ਨਾਲ ਵਧੀਕੀ ਕੀਤੀ) ।
The Gurmukh erases all accounting.
ਗੁਰਮੁਖਿ ਰਾਮ ਨਾਮ ਰੰਗਿ ਰਾਤਾ ॥
ਜੋ ਮਨੁੱਖ ਗੁਰੂ ਦੇ ਸਨਮੁਖ ਹੈ, ਉਹ ਪ੍ਰਭੂ ਦੇ ਨਾਮ ਦੇ ਪਿਆਰ ਵਿਚ ਰੱਤਾ ਰਹਿੰਦਾ ਹੈ ।
The Gurmukh is imbued with love for the Lord's Name.
ਨਾਨਕ ਗੁਰਮੁਖਿ ਖਸਮੁ ਪਛਾਤਾ ॥੩੭॥
ਹੇ ਨਾਨਕ! ਗੁਰੂ ਦੇ ਸਨਮੁਖ ਮਨੁੱਖ ਨੇ ਖਸਮ (-ਪ੍ਰਭੂ) ਨੂੰ ਪਛਾਣ ਲਿਆ ਹੈ ।੩੭।
O Nanak, the Gurmukh realizes his Lord and Master. ||37||
ਬਿਨੁ ਗੁਰ ਭਰਮੈ ਆਵੈ ਜਾਇ ॥
ਸਤਿਗੁਰੂ (ਦੀ ਸਰਨ ਆਉਣ) ਤੋਂ ਬਿਨਾ (ਮਨੁੱਖ ਮਾਇਆ ਵਿਚ) ਭਟਕਦਾ ਹੈ ਤੇ ਜੰਮਦਾ ਮਰਦਾ ਰਹਿੰਦਾ ਹੈ ।
Without the Guru, one wanders, coming and going in reincarnation.
ਬਿਨੁ ਗੁਰ ਘਾਲ ਨ ਪਵਈ ਥਾਇ ॥
ਗੁਰ-ਸਰਣ ਤੋਂ ਬਿਨਾ ਕੋਈ ਮੇਹਨਤ ਕਬੂਲ ਨਹੀਂ ਪੈਂਦੀ (ਕਿਉਂਕਿ “ਹਉ” ਟਿਕੀ ਰਹਿੰਦੀ ਹੈ)
Without the Guru, one's work is useless.
ਬਿਨੁ ਗੁਰ ਮਨੂਆ ਅਤਿ ਡੋਲਾਇ ॥
ਸਤਿਗੁਰੂ ਤੋਂ ਬਿਨਾ ਇਹ ਚੰਚਲ ਮਨ ਬਹੁਤ ਸਂਹਸਿਆਂ ਵਿਚ ਰਹਿੰਦਾ ਹੈ, ਜ਼ਹਿਰ ਖਾ ਖਾ ਕੇ (ਭਾਵ ਦੁਨੀਆ ਦੇ ਪਦਾਰਥ ਮਾਣ ਮਾਣ ਕੇ) ਰੱਜੀਦਾ ਨਹੀਂ ।
Without the Guru, the mind is totally unsteady.
ਬਿਨੁ ਗੁਰ ਤ੍ਰਿਪਤਿ ਨਹੀ ਬਿਖੁ ਖਾਇ ॥
ਗੁਰੂ (ਦੇ ਰਾਹ ਤੇ ਤੁਰਨ) ਤੋਂ ਬਿਨਾ (ਜਗਤ ਦਾ ਮੋਹ-ਰੂਪ) ਸੱਪ ਡੰਗ ਮਾਰਦਾ ਰਹਿੰਦਾ ਹੈ,
Without the Guru, one is unsatisfied, and eats poison.
ਬਿਨੁ ਗੁਰ ਬਿਸੀਅਰੁ ਡਸੈ ਮਰਿ ਵਾਟ ॥
(ਜ਼ਿੰਦਗੀ ਦੇ ਸਫ਼ਰ ਦੇ) ਅੱਧ ਵਿਚ ਹੀ (ਆਤਮਕ ਮੌਤੇ) ਮਰੀਦਾ ਹੈ ।
Without the Guru, one is stung by the poisonous snake of Maya, and dies.
ਨਾਨਕ ਗੁਰ ਬਿਨੁ ਘਾਟੇ ਘਾਟ ॥੩੮॥
ਹੇ ਨਾਨਕ! ਸਤਿਗੁਰੂ ਦੇ (ਹੁਕਮ ਵਿਚ ਤੁਰਨ) ਤੋਂ ਬਿਨਾ ਮਨੁੱਖ ਨੂੰ (ਆਤਮਕ ਜੀਵਨ ਵਿਚ) ਘਾਟਾ ਹੀ ਘਾਟਾ ਰਹਿੰਦਾ ਹੈ ।੩੮।
O Nanak without the Guru, all is lost. ||38||