ਜਿਸੁ ਗੁਰੁ ਮਿਲੈ ਤਿਸੁ ਪਾਰਿ ਉਤਾਰੈ ॥
ਜਿਸ ਮਨੁੱਖ ਨੂੰ ਸਤਿਗੁਰ ਮਿਲ ਪੈਂਦਾ ਹੈ ਉਸ ਨੂੰ (ਉਹ “ਦੁਤਰ ਸਾਗਰ” ਤੋਂ) ਪਾਰ ਲੰਘਾ ਲੈਂਦਾ ਹੈ,
One who meets the Guru is carried across.
ਅਵਗਣ ਮੇਟੈ ਗੁਣਿ ਨਿਸਤਾਰੈ ॥
ਗੁਰੂ ਉਸ ਦੇ ਅਉਗਣ ਮਿਟਾ ਦੇਂਦਾ ਹੈ
His sins are erased, and he is emancipated through virtue.
ਮੁਕਤਿ ਮਹਾ ਸੁਖ ਗੁਰ ਸਬਦੁ ਬੀਚਾਰਿ ॥
ਤੇ ਗੁਣ ਦੇ ਕੇ ਉਸ ਨੂੰ (ਵਿਕਾਰਾਂ ਤੋਂ) ਬਚਾ ਲੈਂਦਾ ਹੈ ।
The supreme peace of liberation is attained, contemplating the Word of the Guru's Shabad.
ਗੁਰਮੁਖਿ ਕਦੇ ਨ ਆਵੈ ਹਾਰਿ ॥
ਜੋ ਮਨੁੱਖ ਗੁਰੂ ਦੇ ਸਨਮੁਖ (ਹੈ ਉਹ ਜ਼ਿੰਦਗੀ ਦੀ ਬਾਜ਼ੀ ਕਦੇ) ਹਾਰ ਕੇ ਨਹੀਂ ਆਉਂਦਾ,
The Gurmukh is never defeated.
ਤਨੁ ਹਟੜੀ ਇਹੁ ਮਨੁ ਵਣਜਾਰਾ ॥
ਸਤਿਗੁਰੂ ਦਾ ਸ਼ਬਦ ਵਿਚਾਰ ਕੇ ਉਸ ਨੂੰ (ਮਾਇਆ ਦੇ ਬੰਧਨਾਂ ਤੋਂ) ਆਜ਼ਾਦੀ ਦਾ ਵੱਡਾ ਸੁਖ ਮਿਲਦਾ ਹੈ ।
In the store of the body, this mind is the merchant;
ਨਾਨਕ ਸਹਜੇ ਸਚੁ ਵਾਪਾਰਾ ॥੩੯॥
ਹੇ ਨਾਨਕ! ਗੁਰਮੁਖ (ਆਪਣੇ) ਸਰੀਰ ਨੂੰ ਸੋਹਣੀ ਜਿਹੀ ਹੱਟੀ ਤੇ ਮਨ ਨੂੰ ਵਪਾਰੀ ਬਣਾਂਦਾ ਹੈ, ਅਡੋਲਤਾ ਵਿਚ ਰਹਿ ਕੇ ਪਰਮਾਤਮਾ ਦਾ ਨਾਮ-ਵਣਜ ਕਰਦਾ ਹੈ ।੩੯।
O Nanak, it deals intuitively in Truth. ||39||
ਗੁਰਮੁਖਿ ਬਾਂਧਿਓ ਸੇਤੁ ਬਿਧਾਤੈ ॥
ਕਰਤਾਰ ਨੇ (ਸੰਸਾਰ-ਸਮੁੰਦਰ ਤੇ) ਗੁਰਮੁਖਿ-ਰੂਪ ਪੁਲ ਬੰਨ੍ਹ ਦਿੱਤਾ (ਜਿਵੇਂ ਰਾਮਚੰਦ੍ਰ ਜੀ ਨੇ ਸੀਤਾ ਨੂੰ ਲਿਆਉਣ ਵਾਸਤੇ ਸਮੁੰਦਰ ਤੇ ਪੁਲ ਬੱਧਾ ਸੀ) ।
The Gurmukh is the bridge, built by the Architect of Destiny.
ਲੰਕਾ ਲੂਟੀ ਦੈਤ ਸੰਤਾਪੈ ॥
(ਰਾਮਚੰਦ੍ਰ ਜੀ ਨੇ) ਲੰਕਾ ਲੁੱਟੀ ਤੇ ਰਾਖਸ਼ ਮਾਰੇ, (ਤਿਵੇਂ ਗੁਰੂ ਨੇ ਕਾਮਾਦਿਕਾਂ ਦੇ ਵੱਸ ਵਿਚ ਪਏ ਸਰੀਰ ਨੂੰ ਉਹਨਾਂ ਤੋਂ ਛੁਡਾ ਲਿਆ ਤੇ ਉਹ ਪੰਜ ਦੂਤ ਵੱਸ ਵਿਚ ਹੋ ਗਏ) ।
The demons of passion which plundered Sri Lanka - the body - have been conquered.
ਰਾਮਚੰਦਿ ਮਾਰਿਓ ਅਹਿ ਰਾਵਣੁ ॥
ਰਾਮਚੰਦ੍ਰ (ਜੀ) ਨੇ ਰਾਵਣ ਨੂੰ ਮਾਰਿਆ ਤਿਵੇਂ ਗੁਰਮੁਖ ਨੇ ਮਨ-ਸੱਪ ਨੂੰ ਮਾਰ ਦਿੱਤਾ;
Ram Chand - the mind - has slaughtered Raawan - pride;
ਭੇਦੁ ਬਭੀਖਣ ਗੁਰਮੁਖਿ ਪਰਚਾਇਣੁ ॥
ਸਤਿਗੁਰੂ ਦਾ ਉਪਦੇਸ਼ (ਮਨ ਨੂੰ ਮਾਰਨ ਵਿਚ ਇਉਂ ਕੰਮ ਆਇਆ ਜਿਵੇਂ) ਬਭੀਖਣ ਦਾ ਭੇਤ ਦੱਸਣਾ (ਰਾਵਣ ਨੂੰ ਮਾਰਨ ਲਈ ਕੰਮ ਆਇਆ) ।
the Gurmukh understands the secret revealed by Babheekhan.
ਗੁਰਮੁਖਿ ਸਾਇਰਿ ਪਾਹਣ ਤਾਰੇ ॥
(ਰਾਮਚੰਦ੍ਰ ਜੀ ਨੇ ਪੁਲ ਬੰਨ੍ਹਣ ਵੇਲੇ ਪੱਥਰ ਸਮੁੰਦਰ ਤੇ ਤਾਰੇ) ਸਤਿਗੁਰੂ ਨੇ (ਸੰਸਾਰ-) ਸਮੁੰਦਰ ਤੋਂ (ਪੱਥਰ-ਦਿਲਾਂ ਨੂੰ) ਤਾਰ ਦਿੱਤਾ,
The Gurmukh carries even stones across the ocean.
ਗੁਰਮੁਖਿ ਕੋਟਿ ਤੇਤੀਸ ਉਧਾਰੇ ॥੪੦॥
ਗੁਰੂ ਦੀ ਰਾਹੀਂ ਤੇਤੀ ਕਰੋੜ (ਭਾਵ, ਬੇਅੰਤ ਜੀਵ) ਤਰ ਗਏ ਹਨ ।੪੦।
The Gurmukh saves millions of people. ||40||