ਗੁਰਮੁਖਿ ਚੂਕੈ ਆਵਣ ਜਾਣੁ ॥
ਜੋ ਮਨੁੱਖ ਗੁਰੂ ਦੇ ਹੁਕਮ ਵਿਚ ਤੁਰਦਾ ਹੈ ਉਸ ਦਾ ਜਨਮ ਮਰਨ ਦਾ ਚੱਕਰ ਮੁੱਕ ਜਾਂਦਾ ਹੈ,
The comings and goings in reincarnation are ended for the Gurmukh.
ਗੁਰਮੁਖਿ ਦਰਗਹ ਪਾਵੈ ਮਾਣੁ ॥
ਉਹ ਪ੍ਰਭੂ ਦੀ ਹਜ਼ੂਰੀ ਵਿਚ ਆਦਰ ਲੈਂਦਾ ਹੈ ।
The Gurmukh is honored in the Court of the Lord.
ਗੁਰਮੁਖਿ ਖੋਟੇ ਖਰੇ ਪਛਾਣੁ ॥
ਗੁਰੂ ਦੇ ਸਨਮੁਖ ਮਨੁੱਖ ਖੋਟੇ ਤੇ ਖਰੇ ਕੰਮਾਂ ਦਾ ਭੇਤੀ ਹੋ ਜਾਂਦਾ ਹੈ
The Gurmukh distinguishes the true from the false.
ਗੁਰਮੁਖਿ ਲਾਗੈ ਸਹਜਿ ਧਿਆਨੁ ॥
(ਇਸ ਵਾਸਤੇ ਖੋਟੇ ਕੰਮਾਂ ਵਿਚ ਫਸਦਾ ਨਹੀਂ ਤੇ) ਅਡੋਲਤਾ ਵਿਚ ਉਸ ਦੀ ਸੁਰਤਿ ਜੁੜੀ ਰਹਿੰਦੀ ਹੈ ।
The Gurmukh focuses his meditation on the celestial Lord.
ਗੁਰਮੁਖਿ ਦਰਗਹ ਸਿਫਤਿ ਸਮਾਇ ॥
ਗੁਰਮੁਖਿ ਮਨੁੱਖ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਰਾਹੀਂ ਪ੍ਰਭੂ ਦੀ ਹਜ਼ੂਰੀ ਵਿਚ ਟਿਕਿਆ ਰਹਿੰਦਾ ਹੈ,
In the Court of the Lord, the Gurmukh is absorbed in His Praises.
ਨਾਨਕ ਗੁਰਮੁਖਿ ਬੰਧੁ ਨ ਪਾਇ ॥੪੧॥
(ਇਸ ਤਰ੍ਹਾਂ) ਹੇ ਨਾਨਕ! ਗੁਰਮੁਖ (ਦੀ ਜ਼ਿੰਦਗੀ) ਦੇ ਰਾਹ ਵਿਚ (ਵਿਕਾਰਾਂ ਦੀ) ਕੋਈ ਰੋਕ ਨਹੀਂ ਪੈਂਦੀ ।੪੧।
O Nanak, the Gurmukh is not bound by bonds. ||41||
ਗੁਰਮੁਖਿ ਨਾਮੁ ਨਿਰੰਜਨ ਪਾਏ ॥
ਗੁਰੂ ਦੇ ਹੁਕਮ ਵਿਚ ਤੁਰਨ ਵਾਲਾ ਮਨੁੱਖ ਨਿਰੰਜਨ ਦਾ ਨਾਮ ਪ੍ਰਾਪਤ ਕਰਦਾ ਹ
The Gurmukh obtains the Name of the Immaculate Lord.
ਗੁਰਮੁਖਿ ਹਉਮੈ ਸਬਦਿ ਜਲਾਏ ॥
(ਕਿਉਂਕਿ) ਉਹ (ਆਪਣੀ) ਹਉਮੈ ਗੁਰੂ ਦੇ ਸ਼ਬਦ ਦੀ ਰਾਹੀਂ ਸਾੜ ਦੇਂਦਾ ਹੈ ।
Through the Shabad, the Gurmukh burns away his ego.
ਗੁਰਮੁਖਿ ਸਾਚੇ ਕੇ ਗੁਣ ਗਾਏ ॥
ਗੁਰੂ ਦੇ ਸਨਮੁਖ ਹੋ ਕੇ ਮਨੁੱਖ ਸੱਚੇ ਪ੍ਰਭੂ ਦੇ ਗੁਣ ਗਾਉਂਦਾ ਹੈ
The Gurmukh sings the Glorious Praises of the True Lord.
ਗੁਰਮੁਖਿ ਸਾਚੈ ਰਹੈ ਸਮਾਏ ॥
ਤੇ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਵਿਚ ਲੀਨ ਰਹਿੰਦਾ ਹੈ ।
The Gurmukh remains absorbed in the True Lord.
ਗੁਰਮੁਖਿ ਸਾਚਿ ਨਾਮਿ ਪਤਿ ਊਤਮ ਹੋਇ ॥
ਸੱਚੇ ਨਾਮ ਵਿਚ ਜੁੜੇ ਰਹਿਣ ਕਰਕੇ ਗੁਰਮੁਖ ਨੂੰ ਉੱਚੀ ਇੱਜ਼ਤ ਮਿਲਦੀ ਹੈ,
Through the True Name, the Gurmukh is honored and exalted.
ਨਾਨਕ ਗੁਰਮੁਖਿ ਸਗਲ ਭਵਣ ਕੀ ਸੋਝੀ ਹੋਇ ॥੪੨॥
ਹੇ ਨਾਨਕ! ਗੁਰਮੁਖ ਮਨੁੱਖ ਨੂੰ ਸਾਰੇ ਭਵਨਾਂ ਦੀ ਸੋਝੀ ਹੋ ਜਾਂਦੀ ਹੈ (ਭਾਵ, ਗੁਰਮੁਖ ਨੂੰ ਇਹ ਸਮਝ ਆ ਜਾਂਦੀ ਹੈ ਕਿ ਪ੍ਰਭੂ ਸਾਰੇ ਹੀ ਭਵਨਾਂ ਵਿਚ ਮੌਜੂਦ ਹੈ) ।
O Nanak, the Gurmukh understands all the worlds. ||42||