ਕਵਣ ਮੂਲੁ ਕਵਣ ਮਤਿ ਵੇਲਾ ॥
(ਜੀਵਨ ਦਾ) ਕੀਹ ਮੂਲ ਹੈ? ਕੇਹੜੀ ਸਿੱਖਿਆ ਲੈਣ ਦਾ (ਇਹ ਮਨੁੱਖਾ ਜਨਮ ਦਾ) ਸਮਾ ਹੈ?
"What is the root, the source of all? What teachings hold for these times?
ਤੇਰਾ ਕਵਣੁ ਗੁਰੂ ਜਿਸ ਕਾ ਤੂ ਚੇਲਾ ॥
ਤੂੰ ਕਿਸ ਗੁਰੂ ਦਾ ਚੇਲਾ ਹੈਂ?
Who is your guru? Whose disciple are you?
ਕਵਣ ਕਥਾ ਲੇ ਰਹਹੁ ਨਿਰਾਲੇ ॥
ਕੇਹੜੀ ਗੱਲ ਨਾਲ ਤੂੰ ਨਿਰਲੇਪ ਰਹਿੰਦਾ ਹੈਂ?
What is that speech, by which you remain unattached?
ਬੋਲੈ ਨਾਨਕੁ ਸੁਣਹੁ ਤੁਮ ਬਾਲੇ ॥
ਨਾਨਕ ਕਹਿੰਦਾ ਹੈ (ਜੋਗੀਆਂ ਨੇ ਕਿਹਾ—) ਹੇ ਬਾਲਕ (ਨਾਨਕ!) ਸੁਣ,
Listen to what we say, O Nanak, you little boy.
ਏਸੁ ਕਥਾ ਕਾ ਦੇਇ ਬੀਚਾਰੁ ॥
(ਅਸਾਨੂੰ) ਇਸ ਗੱਲ ਦੀ ਭੀ ਵਿਚਾਰ ਦੱਸ (ਅਸਾਨੂੰ ਇਹ ਗੱਲ ਭੀ ਸਮਝਾ ਕਿ ਕਿਵੇਂ) ਸ਼ਬਦ ਦੀ ਰਾਹੀਂ
Give us your opinion on what we have said.
ਭਵਜਲੁ ਸਬਦਿ ਲੰਘਾਵਣਹਾਰੁ ॥੪੩॥
(ਗੁਰੂ ਜੀਵ ਨੂੰ) ਸੰਸਾਰ-ਸਮੁੰਦਰ ਤੋਂ ਪਾਰ ਕਰਨ ਦੇ ਸਮਰੱਥ ਹੈ ।੪੩।
How can the Shabad carry us across the terrifying world-ocean?"||43||
ਪਵਨ ਅਰੰਭੁ ਸਤਿਗੁਰ ਮਤਿ ਵੇਲਾ ॥
ਪ੍ਰਾਣ ਹੀ ਹਸਤੀ ਦਾ ਮੁੱਢ ਹਨ । (ਇਹ ਮਨੁੱਖਾ ਜਨਮ ਦਾ) ਸਮਾ ਸਤਿਗੁਰੂ ਦੀ ਸਿੱਖਿਆ ਲੈਣ ਦਾ ਹੈ ।
From the air came the beginning. This is the age of the True Guru's Teachings.
ਸਬਦੁ ਗੁਰੂ ਸੁਰਤਿ ਧੁਨਿ ਚੇਲਾ ॥
ਸ਼ਬਦ (ਮੇਰਾ) ਗੁਰੂ ਹੈ, ਮੇਰੀ ਸੁਰਤਿ ਦਾ ਟਿਕਾਉ (ਉਸ ਗੁਰੂ ਦਾ) ਸਿੱਖ ਹੈ ।
The Shabad is the Guru, upon whom I lovingly focus my consciousness; I am the chaylaa, the disciple.
ਅਕਥ ਕਥਾ ਲੇ ਰਹਉ ਨਿਰਾਲਾ ॥
ਮੈਂ ਅਕੱਥ ਪ੍ਰਭੂ ਦੀਆਂ ਗੱਲਾਂ ਕਰ ਕੇ (ਭਾਵ, ਗੁਣ ਗਾ ਕੇ) ਮਾਇਆ ਤੋਂ ਨਿਰਲੇਪ ਰਹਿੰਦਾ ਹਾਂ ।
Speaking the Unspoken Speech, I remain unattached.
ਨਾਨਕ ਜੁਗਿ ਜੁਗਿ ਗੁਰ ਗੋਪਾਲਾ ॥
ਤੇ, ਹੇ ਨਾਨਕ! ਉਹ ਗੁਰ-ਗੋਪਾਲ ਹਰੇਕ ਜੁਗ ਵਿਚ ਮੌਜੂਦ ਹੈ ।
O Nanak, throughout the ages, the Lord of the World is my Guru.
ਏਕੁ ਸਬਦੁ ਜਿਤੁ ਕਥਾ ਵੀਚਾਰੀ ॥
ਕੇਵਲ ਗੁਰ-ਸ਼ਬਦ ਹੀ ਹੈ ਜਿਸ ਦੀ ਰਾਹੀਂ ਪ੍ਰਭੂ ਦੇ ਗੁਣ ਵਿਚਾਰੇ ਜਾ ਸਕਦੇ ਹਨ,
I contemplate the sermon of the Shabad, the Word of the One God.
ਗੁਰਮੁਖਿ ਹਉਮੈ ਅਗਨਿ ਨਿਵਾਰੀ ॥੪੪॥
(ਇਸ ਸ਼ਬਦ ਦੀ ਰਾਹੀਂ ਹੀ) ਗੁਰਮੁਖ ਮਨੁੱਖ ਨੇ ਹਉਮੈ (ਖ਼ੁਦ-ਗਰਜ਼ੀ ਦੀ) ਅੱਗ (ਆਪਣੇ ਅੰਦਰੋਂ) ਦੂਰ ਕੀਤੀ ਹੈ ।੪੪।
The Gurmukh puts out the fire of egotism. ||44||