ਮੈਣ ਕੇ ਦੰਤ ਕਿਉ ਖਾਈਐ ਸਾਰੁ ॥
ਮੋਮ ਦੇ ਦੰਦਾਂ ਨਾਲ ਲੋਹਾ ਕਿਵੇਂ ਖਾਧਾ ਜਾਏ?
"With teeth of wax, how can one chew iron?
 
ਜਿਤੁ ਗਰਬੁ ਜਾਇ ਸੁ ਕਵਣੁ ਆਹਾਰੁ ॥
ਉਹ ਕੇਹੜਾ ਖਾਣਾ ਹੈ ਜਿਸ ਨਾਲ (ਮਨ ਦਾ) ਅਹੰਕਾਰ ਦੂਰ ਹੋ ਜਾਏ?
What is that food, which takes away pride?
 
ਹਿਵੈ ਕਾ ਘਰੁ ਮੰਦਰੁ ਅਗਨਿ ਪਿਰਾਹਨੁ ॥
ਜੇ ਬਰਫ਼ ਦਾ ਮੰਦਰ ਹੋਵੇ, ਉਸ ਉਤੇ ਅੱਗ ਦਾ ਚੋਲਾ ਹੋਵੇ,
How can one live in the palace, the home of snow, wearing robes of fire?
 
ਕਵਨ ਗੁਫਾ ਜਿਤੁ ਰਹੈ ਅਵਾਹਨੁ ॥
ਤਾਂ ਉਸ ਨੂੰ ਕਿਸ ਗੁਫ਼ਾ ਵਿਚ ਰੱਖੀਏ ਕਿ ਟਿਕਿਆ ਰਹੇ?
Where is that cave, within which one may remain unshaken?
 
ਇਤ ਉਤ ਕਿਸ ਕਉ ਜਾਣਿ ਸਮਾਵੈ ॥
ਇਥੇ ਉਥੇ (ਹਰ ਥਾਂ) ਕਿਸ ਨੂੰ ਪਛਾਣ ਕੇ (ਉਸ ਵਿਚ ਇਹ ਮਨ) ਲੀਨ ਰਹੇ?
Who should we know to be pervading here and there?
 
ਕਵਨ ਧਿਆਨੁ ਮਨੁ ਮਨਹਿ ਸਮਾਵੈ ॥੪੫॥
ਉਹ ਕੇਹੜਾ ਟਿਕਵਾਂ ਬੱਝਵਾਂ ਖ਼ਿਆਲ ਹੈ ਜਿਸ ਕਰਕੇ ਮਨ ਆਪਣੇ ਅੰਦਰ ਹੀ ਟਿਕਿਆ ਰਹੇ (ਤੇ ਬਾਹਰ ਨਾਹ ਭਟਕੇ)? ।੪੫।
What is that meditation, which leads the mind to be absorbed in itself?"||45||
 
ਹਉ ਹਉ ਮੈ ਮੈ ਵਿਚਹੁ ਖੋਵੈ ॥
(ਜੋ ਮਨੁੱਖ ਗੁਰੂ ਦੇ ਸਨਮੁਖ ਹੈ ਉਹ) ਮਨ ਵਿਚੋਂ ਖ਼ੁਦ-ਗ਼ਰਜ਼ੀ ਦੂਰ ਕਰਦਾ ਹੈ,
Eradicating egotism and individualism from within,
 
ਦੂਜਾ ਮੇਟੈ ਏਕੋ ਹੋਵੈ ॥
ਵਿਤਕਰਾ ਮਿਟਾ ਦੇਂਦਾ ਹੈ, (ਸਭ ਨਾਲ) ਸਾਂਝ ਬਣਾਂਦਾ ਹੈ ।
and erasing duality, the mortal becomes one with God.
 
ਜਗੁ ਕਰੜਾ ਮਨਮੁਖੁ ਗਾਵਾਰੁ ॥
(ਪਰ) ਜੋ ਮੂਰਖ ਮਨੁੱਖ ਮਨ ਦੇ ਪਿੱਛੇ ਤੁਰਦਾ ਹੈ ਉਹਦੇ ਲਈ ਜਗਤ ਕਰੜਾ ਹੈ (ਭਾਵ, ਜੀਵਨ ਦੁੱਖਾਂ ਦੀ ਖਾਣ ਹੈ) ।
The world is difficult for the foolish, self-willed manmukh;
 
ਸਬਦੁ ਕਮਾਈਐ ਖਾਈਐ ਸਾਰੁ ॥
ਇਹ (ਜਗਤ ਦਾ ਦੁਖਦਾਈ-ਪਣ ਰੂਪ) ਲੋਹਾ ਤਦੋਂ ਹੀ ਖਾਧਾ ਜਾ ਸਕਦਾ ਹੈ ਜੇ ਸਤਿਗੁਰੂ ਦਾ ਸ਼ਬਦ ਕਮਾਈਏ (ਭਾਵ, ਗੁਰੂ ਦੇ ਹੁਕਮ ਵਿਚ ਤੁਰੀਏ) । (ਬੱਸ! ਇਹ ਹੈ ਮੋਮ ਦੇ ਦੰਦਾਂ ਨਾਲ ਲੋਹੇ ਨੂੰ ਚੱਬਣਾ) ।
practicing the Shabad, one chews iron.
 
ਅੰਤਰਿ ਬਾਹਰਿ ਏਕੋ ਜਾਣੈ ॥
ਜੋ ਮਨੁੱਖ (ਆਪਣੇ) ਅੰਦਰ ਤੇ ਬਾਹਰ (ਸਾਰੇ ਜਗਤ ਵਿਚ) ਇਕ ਪ੍ਰਭੂ ਨੂੰ (ਮੌਜੂਦ) ਸਮਝਦਾ ਹੈ
Know the One Lord, inside and out.
 
ਨਾਨਕ ਅਗਨਿ ਮਰੈ ਸਤਿਗੁਰ ਕੈ ਭਾਣੈ ॥੪੬॥
ਹੇ ਨਾਨਕ! ਉਸ ਦੀ ਤ੍ਰਿਸ਼ਨਾ ਦੀ ਅੱਗ ਸਤਿਗੁਰੂ ਦੀ ਰਜ਼ਾ ਵਿਚ ਤੁਰਿਆਂ ਮਿਟ ਜਾਂਦੀ ਹੈ ।੪੬।
O Nanak, the fire is quenched, through the Pleasure of the True Guru's Will. ||46||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by