ਸਚ ਭੈ ਰਾਤਾ ਗਰਬੁ ਨਿਵਾਰੈ ॥
ਜੋ ਮਨੁੱਖ ਸਦਾ ਕਾਦਿਮ ਰਹਿਣ ਵਾਲੇ ਪ੍ਰਭੂ ਦੇ ਡਰ ਵਿਚ ਰੱਤਾ ਹੋਇਆ ਹੈ (ਭਾਵ, ਜਿਸ ਦੇ ਅੰਦਰ ਸਦਾ ਪ੍ਰਭੂ ਦਾ ਡਰ ਮੌਜੂਦ ਹੈ) ਉਹ ਅਹੰਕਾਰ ਦੂਰ ਕਰ ਦੇਂਦਾ ਹੈ,
Imbued with the True Fear of God, pride is taken away;
ਏਕੋ ਜਾਤਾ ਸਬਦੁ ਵੀਚਾਰੈ ॥
ਉਹ (ਸਦਾ) ਸਤਿਗੁਰੂ ਦੇ ਸ਼ਬਦ ਨੂੰ ਵਿਚਾਰਦਾ ਹੈ (ਤੇ ਸ਼ਬਦ ਦੀ ਸਹੈਤਾ ਨਾਲ) ਉਸ ਨੇ (ਹਰ ਥਾਂ) ਇੱਕ ਪ੍ਰਭੂ ਨੂੰ ਪਛਾਣ ਲਿਆ ਹੈ ।
realize that He is One, and contemplate the Shabad.
ਸਬਦੁ ਵਸੈ ਸਚੁ ਅੰਤਰਿ ਹੀਆ ॥
ਜਿਸ ਮਨੁੱਖ ਦੇ ਹਿਰਦੇ ਵਿਚ ਗੁਰੂ ਦਾ ਸ਼ਬਦ ਵੱਸਦਾ ਹੈ ਉਸ ਦੇ ਅੰਦਰ ਪ੍ਰਭੂ (ਆਪ) ਵੱਸਦਾ ਹੈ
With the True Shabad abiding deep within the heart,
ਤਨੁ ਮਨੁ ਸੀਤਲੁ ਰੰਗਿ ਰੰਗੀਆ ॥
ਪ੍ਰਭੂ ਦੇ ਪਿਆਰ ਵਿਚ ਰੰਗੀਜ ਕੇ ਉਸ ਦਾ ਮਨ ਉਸ ਦਾ ਤਨ ਠੰਢਾ-ਠਾਰ ਹੋ ਜਾਂਦਾ ਹੈ
the body and mind are cooled and soothed, and colored with the Lord's Love.
ਕਾਮੁ ਕ੍ਰੋਧੁ ਬਿਖੁ ਅਗਨਿ ਨਿਵਾਰੇ ॥
(ਕਿਉਂਕਿ) ਉਹ ਆਪਣੇ ਅੰਦਰੋਂ ਕਾਮ ਕੋ੍ਰਪ-ਰੂਪ ਜ਼ਹਿਰ ਤੇ ਤ੍ਰਿਸ਼ਨਾ ਦੀ ਅੱਗ ਮਿਟਾ ਲੈਂਦਾ ਹੈ ।
The fire of sexual desire, anger and corruption is quenched.
ਨਾਨਕ ਨਦਰੀ ਨਦਰਿ ਪਿਆਰੇ ॥੪੭॥
ਹੇ ਨਾਨਕ! ਉਹ ਮਨੁੱਖ ਮੇਹਰ ਕਰਨ ਵਾਲੇ ਪਿਆਰੇ ਪ੍ਰਭੂ ਦੀ ਨਜ਼ਰ ਵਿਚ ਰਹਿੰਦਾ ਹੈ ।੪੭।
O Nanak, the Beloved bestows His Glance of Grace. ||47||
ਕਵਨ ਮੁਖਿ ਚੰਦੁ ਹਿਵੈ ਘਰੁ ਛਾਇਆ ॥
ਕਿਸ ਤਰ੍ਹਾਂ (ਮਨੁੱਖ ਦੇ ਮਨ ਵਿਚ) ਸੀਤਲਤਾ ਦਾ ਘਰ ਚੰਦ੍ਰਮਾ ਟਿਕਿਆ ਰਹੇ (ਭਾਵ, ਕਿਸ ਤਰ੍ਹਾਂ ਮਨ ਵਿਚ ਸਦਾ ਠੰਡ-ਸ਼ਾਂਤੀ ਬਣੀ ਰਹੇ)?
"The moon of the mind is cool and dark; how is it enlightened?
ਕਵਨ ਮੁਖਿ ਸੂਰਜੁ ਤਪੈ ਤਪਾਇਆ ॥
ਕਿਸ ਤਰ੍ਹਾਂ (ਮਨ ਵਿਚ) ਗਿਆਨ ਦਾ ਸੂਰਜ ਤਪਾਇਆ ਤਪਦਾ ਰਹੇ (ਭਾਵ, ਕਿਵੇਂ ਗਿਆਨ ਦਾ ਪ੍ਰਕਾਸ਼ ਸਦਾ ਬਣਿਆ ਰਹੇ)?
How does the sun blaze so brilliantly?
ਕਵਨ ਮੁਖਿ ਕਾਲੁ ਜੋਹਤ ਨਿਤ ਰਹੈ ॥
ਕਿਸ ਤਰ੍ਹਾਂ ਕਾਲ ਨਿਤ ਤੱਕਣੋਂ ਰਹਿ ਜਾਏ (ਭਾਵ, ਕਿਵੇਂ ਹਰ ਵੇਲੇ ਦਾ ਮੌਤ ਦਾ ਸਹਿਮ ਮੁੱਕ ਜਾਏ)?
How can the constant watchful gaze of Death be turned away?
ਕਵਨ ਬੁਧਿ ਗੁਰਮੁਖਿ ਪਤਿ ਰਹੈ ॥
ਉਹ ਕੇਹੜੀ ਸਮਝ ਹੈ ਜਿਸ ਕਰਕੇ ਗੁਰਮੁਖਿ ਮਨੁੱਖ ਦੀ ਇੱਜ਼ਤ ਬਣੀ ਰਹਿੰਦੀ ਹੈ?
By what understanding is the honor of the Gurmukh preserved?
ਕਵਨੁ ਜੋਧੁ ਜੋ ਕਾਲੁ ਸੰਘਾਰੈ ॥
ਉਹ ਕੇਹੜਾ ਸੂਰਮਾ ਹੈ ਜੋ ਮੌਤ ਨੂੰ (ਮੌਤ ਦੇ ਭਉ ਨੂੰ) ਮਾਰ ਲੈਂਦਾ ਹੈ ।੪੮।
Who is the warrior, who conquers Death?
ਬੋਲੈ ਬਾਣੀ ਨਾਨਕੁ ਬੀਚਾਰੈ ॥੪੮॥
ਨਾਨਕ ਕਹਿੰਦਾ ਹੈ, ‘ਗੋਸਟਿ’ ਦੇ ਸਿਲਸਿਲੇ ਵਿਚ (ਜੋਗੀਆਂ ਨੇ ਪੁੱਛਿਆ—)
Give us your thoughtful reply, O Nanak."||48||