ਸਬਦੁ ਭਾਖਤ ਸਸਿ ਜੋਤਿ ਅਪਾਰਾ ॥
(ਜਦੋਂ) ਸਤਿਗੁਰੂ ਦਾ ਸ਼ਬਦ ਉੱਚਾਰਦਿਆਂ (ਹਿਰਦੇ ਵਿਚ) ਚੰਦ੍ਰਮਾ ਦੀ ਅਪਾਰ ਜੋਤਿ ਪਰਗਟ ਹੋ ਜਾਂਦੀ ਹੈ (ਭਾਵ, ਹਿਰਦੇ ਵਿਚ ਸ਼ਾਂਤੀ ਪੈਦਾ ਹੁੰਦੀ ਹੈ),
Giving voice to the Shabad, the moon of the mind is illuminated with infinity.
ਸਸਿ ਘਰਿ ਸੂਰੁ ਵਸੈ ਮਿਟੈ ਅੰਧਿਆਰਾ ॥
ਚੰਦ੍ਰਮਾ ਦੇ ਘਰ ਵਿਚ ਸੂਰਜ ਆ ਵੱਸਦਾ ਹੈ (ਭਾਵ, ਸ਼ਾਂਤ ਹਿਰਦੇ ਵਿਚ ਗਿਆਨ ਦਾ ਸੂਰਜ ਚੜ੍ਹ ਪੈਂਦਾ ਹੈ, ਤਦੋਂ ਅਗਿਆਨਤਾ ਦਾ) ਹਨੇਰਾ ਮਿਟ ਜਾਂਦਾ ਹੈ ।
When the sun dwells in the house of the moon, the darkness is dispelled.
ਸੁਖੁ ਦੁਖੁ ਸਮ ਕਰਿ ਨਾਮੁ ਅਧਾਰਾ ॥
(ਗੁਰ-ਸ਼ਬਦ ਦੀ ਬਰਕਤਿ ਨਾਲ ਜਦੋਂ ਗੁਰਮੁਖਿ) ਸੁਖ ਅਤੇ ਦੁੱਖ ਨੂੰ ਇਕੋ ਜਿਹਾ ਜਾਣ ਕੇ ‘ਨਾਮ’ ਨੂੰ (ਜ਼ਿੰਦਗੀ ਦਾ) ਆਸਰਾ ਬਣਾਂਦਾ ਹੈ (ਭਾਵ, ਜਦੋਂ ਨਾਹ ਸੁਖ ਵਿਚ ਤੇ ਨਾਹ ਦੁੱਖ ਵੇਲੇ ਪ੍ਰਭੂ ਨੂੰ ਭੁਲਾਵੇ)
Pleasure and pain are just the same, when one takes the Support of the Naam, the Name of the Lord.
ਆਪੇ ਪਾਰਿ ਉਤਾਰਣਹਾਰਾ ॥
(ਤਦੋਂ) ਤਾਰਨਹਾਰ ਪ੍ਰਭੂ ਉਸ ਨੂੰ ਆਪ ਹੀ (“ਦੁਤਰ ਸਾਗਰ” ਤੋਂ) ਪਾਰ ਲੰਘਾ ਲੈਂਦਾ ਹੈ ।
He Himself saves, and carries us across.
ਗੁਰ ਪਰਚੈ ਮਨੁ ਸਾਚਿ ਸਮਾਇ ॥
ਨਾਨਕ ਬੇਨਤੀ ਕਰਦਾ ਹੈ ਕਿ ਸਤਿਗੁਰੂ ਨਾਲ ਡੂੰਘੀ ਸਾਂਝ ਬਣਾਇਆਂ (ਗੁਰਮੁਖ ਦਾ) ਮਨ ਸੱਚੇ ਪ੍ਰਭੂ ਵਿਚ ਲੀਨ ਰਹਿੰਦਾ ਹੈ,
With faith in the Guru, the mind merges in Truth,
ਪ੍ਰਣਵਤਿ ਨਾਨਕੁ ਕਾਲੁ ਨ ਖਾਇ ॥੪੯॥
ਤੇ ਉਸ ਨੂੰ ਮੌਤ ਦਾ ਡਰ ਨਹੀਂ ਵਿਆਪਦਾ ।੪੯।
and then, prays Nanak, one is not consumed by Death. ||49||
ਨਾਮ ਤਤੁ ਸਭ ਹੀ ਸਿਰਿ ਜਾਪੈ ॥
ਪ੍ਰਭੂ ਦੇ ਨਾਮ ਦੀ ਸੱਚਾਈ (ਹਿਰਦੇ ਵਿਚ ਸਹੀ ਕਰਨੀ) ਸਾਰੇ ਜਾਪਾਂ ਦਾ ਸ਼ਿਰੋਮਣੀ (ਜਾਪ) ਹੈ ।
The essence of the Naam, the Name of the Lord, is known to be the most exalted and excellent of all.
ਬਿਨੁ ਨਾਵੈ ਦੁਖੁ ਕਾਲੁ ਸੰਤਾਪੈ ॥
ਜਦ ਤਕ ਹਿਰਦੇ ਵਿਚ ਨਾਮ (-ਤੱਤ) ਸਹੀ ਨਹੀਂ ਹੁੰਦਾ, (ਮਨੁੱਖ ਨੂੰ ਕਈ ਕਿਸਮ ਦਾ) ਦੁੱਖ ਸਤਾਂਦਾ ਹੈ ਮੌਤ ਦਾ ਡਰ ਦੁਖੀ ਕਰਦਾ ਹੈ ।
Without the Name, one is afflicted by pain and death.
ਤਤੋ ਤਤੁ ਮਿਲੈ ਮਨੁ ਮਾਨੈ ॥
(ਜਦੋਂ ਹਿਰਦੇ ਵਿਚ) ਨਿਰੋਲ ਪ੍ਰਭੂ-ਨਾਮ ਦੀ ਸੱਚਾਈ (ਭਾਵ, ਇਹ ਸਰਧਾ ਕਿ ਪ੍ਰਭੂ ਦਾ ਨਾਮ ਹੀ ਸਦਾ-ਥਿਰ ਰਹਿਣ ਵਾਲਾ ਹੈ)
When one's essence merges into the essence, the mind is satisfied and fulfilled.
ਦੂਜਾ ਜਾਇ ਇਕਤੁ ਘਰਿ ਆਨੈ ॥
ਪਰਗਟ ਹੋ ਜਾਂਦੀ ਹੈ ਤਾਂ (ਮਨੁੱਖ ਦਾ) ਮਨ (ਉਸ ਸੱਚਾਈ ਵਿਚ) ਪਤੀਜ ਜਾਂਦਾ ਹੈ, ਮੇਰ-ਤੇਰ ਵਾਲਾ ਸੁਭਾਉ ਦੂਰ ਹੋ ਜਾਂਦਾ ਹੈ, ਮਨੁੱਖ ਏਕਤਾ ਦੇ ਘਰ ਵਿਚ ਆ ਟਿਕਦਾ ਹੈ,
Duality is gone, and one enters into the home of the One Lord.
ਬੋਲੈ ਪਵਨਾ ਗਗਨੁ ਗਰਜੈ ॥
ਰੱਬੀ ਜੀਵਨ ਦੀ ਲਹਿਰ ਚੱਲ ਪੈਂਦੀ ਹੈ, ਰੱਬੀ ਮਿਲਾਪ ਦੀ ਅਵਸਥਾ ਬਲਵਾਨ ਹੋ ਜਾਂਦੀ ਹੈ,
The breath blows across the sky of the Tenth Gate and vibrates.
ਨਾਨਕ ਨਿਹਚਲੁ ਮਿਲਣੁ ਸਹਜੈ ॥੫੦॥
(ਤੇ, ਇਸ ਤਰ੍ਹਾਂ) ਹੇ ਨਾਨਕ! ਸਹਜ ਅਵਸਥਾ ਵਿਚ ਟਿਕਿਆਂ (ਜੀਵ ਤੇ ਪ੍ਰਭੂ ਦਾ) ਮਿਲਾਪ (ਸਦਾ ਲਈ) ਪੱਕਾ ਹੋ ਜਾਂਦਾ ਹੈ ।੫੦।
O Nanak, the mortal then intuitively meets the eternal, unchanging Lord. ||50||