ਨਉ ਸਰ ਸੁਭਰ ਦਸਵੈ ਪੂਰੇ ॥
(ਨਾਮ ਦੀ ਬਰਕਤਿ ਨਾਲ) ਜਦੋਂ ਨੌ ਗੋਲਕਾਂ ਨਕਾ-ਨਕ ਭਰੀਜ ਕੇ (ਭਾਵ, ਬਾਹਰ ਵਲ ਦੇ ਵਹਿਣ ਬੰਦ ਕਰ ਕੇ, ਮਾਇਕ ਪਦਾਰਥਾਂ ਵਲ ਦੀ ਦੌੜ ਮਿਟਾ ਕੇ) ਦਸਵੇਂ ਸਰ ਵਿਚ (ਭਾਵ, ਪ੍ਰਭੂ-ਮਿਲਾਪ ਦੀ ਅਵਸਥਾ ਵਿਚ) ਜਾ ਪੈਂਦੀਆਂ ਹਨ,
By practicing control over the nine gates, one attains perfect control over the Tenth Gate.
 
ਤਹ ਅਨਹਤ ਸੁੰਨ ਵਜਾਵਹਿ ਤੂਰੇ ॥
ਤਦੋਂ (ਗੁਰਮੁਖ) ਇੱਕ-ਰਸ ਅਫੁਰ ਅਵਸਥਾ ਦੇ ਵਾਜੇ ਵਜਾਉਂਦੇ ਹਨ (ਭਾਵ, ਅਫੁਰ ਅਵਸਥਾ ਉਹਨਾਂ ਦੇ ਅੰਦਰ ਇਤਨੀ ਬਲ ਵਾਲੀ ਹੋ ਜਾਂਦੀ ਹੈ ਕਿ ਹੋਰ ਫੁਰਨਾ ਉਥੇ ਆ ਹੀ ਨਹੀਂ ਸਕਦਾ) ।
There, the unstruck sound current of the absolute Lord vibrates and resounds.
 
ਸਾਚੈ ਰਾਚੇ ਦੇਖਿ ਹਜੂਰੇ ॥
(ਇਸ ਅਵਸਥਾ ਵਿਚ ਅੱਪੜੇ ਹੋਏ ਗੁਰਮੁਖ) ਸਦਾ ਕਾਇਮ ਰਹਿਣ ਵਾਲੇ ਪ੍ਰਭੂ ਨੂੰ ਅੰਗ-ਸੰਗ ਵੇਖ ਕੇ ਉਸ ਵਿਚ ਟਿਕੇ ਰਹਿੰਦੇ ਹਨ,
Behold the True Lord ever-present, and merge with Him.
 
ਘਟਿ ਘਟਿ ਸਾਚੁ ਰਹਿਆ ਭਰਪੂਰੇ ॥
ਉਹਨਾਂ ਨੂੰ ਉਹ ਸੱਚਾ ਪ੍ਰਭੂ ਹਰੇਕ ਘਟ ਵਿਚ ਵਿਆਪਕ ਦਿੱਸਦਾ ਹੈ ।
The True Lord is pervading and permeating each and every heart.
 
ਗੁਪਤੀ ਬਾਣੀ ਪਰਗਟੁ ਹੋਇ ॥
(ਇਸ ਤਰ੍ਹਾਂ ਜਿਸ ਮਨੁੱਖ ਦੇ ਅੰਦਰ ਉਹ) ਲੁਕਵੀਂ (ਰੱਬੀ ਜੀਵਨ ਦੀ) ਰੌ ਪਰਗਟ ਹੁੰਦੀ ਹੈ (ਭਾਵ, ਜਿਸ ਨੂੰ ਉਹ ਆਪਣੇ ਅੰਗ-ਸੰਗ ਤੇ ਸਭ ਵਿਚ ਵਿਆਪਕ ਦਿੱਸ ਪੈਂਦਾ ਹੈ),
The hidden Bani of the Word is revealed.
 
ਨਾਨਕ ਪਰਖਿ ਲਏ ਸਚੁ ਸੋਇ ॥੫੩॥
ਹੇ ਨਾਨਕ! ਉਹ ਮਨੁੱਖ ਉਸ ਸੱਚੇ ਪ੍ਰਭੂ (ਦੇ ਨਾਮ-ਰੂਪ ਸਉਦੇ) ਦੀ ਕਦਰ ਸਮਝ ਲੈਂਦਾ ਹੈ ।੫੩।
O Nanak, the True Lord is revealed and known. ||53||
 
ਸਹਜ ਭਾਇ ਮਿਲੀਐ ਸੁਖੁ ਹੋਵੈ ॥
ਜੇ ਅਡੋਲਤਾ ਵਿਚ ਰਹਿ ਕੇ (ਪ੍ਰਭੂ ਨੂੰ) ਮਿਲੀਏ ਤਾਂ (ਪੂਰਨ) ਸੁਖ ਹੁੰਦਾ ਹੈ ।
Meeting with the Lord through intuition and love, peace is found.
 
ਗੁਰਮੁਖਿ ਜਾਗੈ ਨੀਦ ਨ ਸੋਵੈ ॥
ਜੋ ਮਨੁੱਖ ਗੁਰੂ ਦੇ ਹੁਕਮ ਵਿਚ ਤੁਰਦਾ ਹੈ ਉਹ ਸੁਚੇਤ ਰਹਿੰਦਾ ਹੈ (ਮਾਇਆ ਦੀ) ਨੀਂਦਰ ਵਿਚ ਨਹੀਂ ਸਉਂਦਾ,
The Gurmukh remains awake and aware; he does not fall sleep.
 
ਸੁੰਨ ਸਬਦੁ ਅਪਰੰਪਰਿ ਧਾਰੈ ॥
ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਬਾਣੀ ਉਸ ਨੂੰ ਬੇਅੰਤ ਪ੍ਰਭੂ ਵਿਚ ਟਿਕਾਈ ਰੱਖਦੀ ਹੈ,
He enshrines the unlimited, absolute Shabad deep within.
 
ਕਹਤੇ ਮੁਕਤੁ ਸਬਦਿ ਨਿਸਤਾਰੈ ॥
(ਇਸ ਬਾਣੀ ਨੂੰ) ਉਚਾਰ ਉਚਾਰ ਕੇ ਗੁਰਮੁਖ ਹਉਮੈ ਤੋਂ ਸੁਤੰਤਰ ਹੋ ਜਾਂਦਾ ਹੈ ਤੇ (ਹੋਰਨਾਂ ਨੂੰ) ਇਸ ਸ਼ਬਦ ਦੀ ਰਾਹੀਂ ਮੁਕਤ ਕਰਾਂਦਾ ਹੈ ।
Chanting the Shabad, he is liberated, and saves others as well.
 
ਗੁਰ ਕੀ ਦੀਖਿਆ ਸੇ ਸਚਿ ਰਾਤੇ ॥
ਹੇ ਨਾਨਕ! ਜਿਨ੍ਹਾਂ ਗੁਰੂ ਦੀ ਸਿੱਖਿਆ ਗ੍ਰਹਿਣ ਕੀਤੀ ਹੈ ਉਹ ਸੱਚੇ ਪ੍ਰਭੂ ਵਿਚ ਰੰਗੇ ਗਏ ਹਨ,
Those who practice the Guru's Teachings are attuned to the Truth.
 
ਨਾਨਕ ਆਪੁ ਗਵਾਇ ਮਿਲਣ ਨਹੀ ਭ੍ਰਾਤੇ ॥੫੪॥
ਆਪਾ-ਭਾਵ ਮਿਟਾ ਕੇ ਉਹਨਾਂ ਦਾ ਮੇਲ (ਪ੍ਰਭੂ ਨਾਲ) ਹੋ ਜਾਂਦਾ ਹੈ, (ਮਨ ਦੀ) ਭਟਕਣਾ ਮਿਟ ਜਾਂਦੀ ਹੈ ।੪੫।
O Nanak, those who eradicate their self-conceit meet with the Lord; they do not remain separated by doubt. ||54||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by