ਕੁਬੁਧਿ ਚਵਾਵੈ ਸੋ ਕਿਤੁ ਠਾਇ ॥
ਇਹ ਗੱਲ ਕਿਸ ਥਾਂ ਤੇ ਹੋ ਸਕਦੀ ਹੈ ਕਿ ਮਨੁੱਖ ਆਪਣੀ ਭੈੜੀ ਮੱਤ ਦੂਰ ਕਰ ਲਏ?
"Where is that place, where evil thoughts are destroyed?
ਕਿਉ ਤਤੁ ਨ ਬੂਝੈ ਚੋਟਾ ਖਾਇ ॥
ਮਨੁੱਖ ਕਿਉਂ ਅਸਲੀਅਤ ਨਹੀਂ ਸਮਝਦਾ ਤੇ ਦੁਖੀ ਹੁੰਦਾ ਹੈ,
The mortal does not understand the essence of reality; why must he suffer in pain?"
ਜਮ ਦਰਿ ਬਾਧੇ ਕੋਇ ਨ ਰਾਖੈ ॥
ਜਮ ਦੇ ਦਰ ਤੇ ਬੱਧੇ ਹੋਏ ਦੀ ਕੋਈ ਸਹੈਤਾ ਨਹੀਂ ਕਰ ਸਕਦਾ,
No one can save one who is tied up at Death's door.
ਬਿਨੁ ਸਬਦੈ ਨਾਹੀ ਪਤਿ ਸਾਖੈ ॥
ਸਤਿਗੁਰੂ ਦੇ ਸ਼ਬਦ ਤੋਂ ਬਿਨਾ ਇਸ ਦੀ ਕਿਤੇ ਇੱਜ਼ਤ ਨਹੀਂ,
Without the Shabad, no one has any credit or honor.
ਕਿਉ ਕਰਿ ਬੂਝੈ ਪਾਵੈ ਪਾਰੁ ॥
ਇਤਬਾਰ ਨਹੀਂ (ਭਾਵ, ਗੁਰੂ ਦੇ ਸ਼ਬਦ ਅਨੁਸਾਰ ਨਾਹ ਤੁਰਨ ਕਰਕੇ ਮਨੁੱਖ ਲੋਕਾਂ ਵਿਚ ਇੱਜ਼ਤ ਇਤਬਾਰ ਗਵਾ ਲੈਂਦਾ ਹੈ, ਦੁਨੀਆ ਦੀਆਂ ਮੌਜਾਂ ਵਿਚ ਫਸਿਆ ਹੋਣ ਕਰਕੇ ਮੌਤ ਤੋਂ ਭੀ ਹਰ ਵੇਲੇ ਡਰਦਾ ਹੈ ਇਹੋ ਜਿਹੀਆ ਸੱਟਾਂ ਸਦਾ ਖਾਂਦਾ ਰਹਿੰਦਾ ਹੈ, ਦੁਖੀ ਰਹਿੰਦਾ ਹੈ, ਫਿਰ ਭੀ ਅਸਲੀਅਤ ਨੂੰ ਸਮਝਦਾ ਨਹੀਂ । ਇਹ ਕਿਉਂ?) ।
How can one obtain understanding and cross over?
ਨਾਨਕ ਮਨਮੁਖਿ ਨ ਬੁਝੈ ਗਵਾਰੁ ॥੫੫॥
ਹੇ ਨਾਨਕ! ਮਨਮੁਖ ਮੂਰਖ ਸਮਝਦਾ ਨਹੀਂ, ਇਹ ਕਿਵੇਂ ਸਮਝੇ ਤੇ (‘ਦੁੱਤਰ ਸਾਗਰ’ ਦੇ) ਪਾਰਲੇ ਕੰਢੇ ਲੱਗੇ? ।੫੫।
O Nanak, the foolish self-willed manmukh does not understand. ||55||
ਕੁਬੁਧਿ ਮਿਟੈ ਗੁਰ ਸਬਦੁ ਬੀਚਾਰਿ ॥
ਸਤਿਗੁਰੂ ਦਾ ਸ਼ਬਦ ਵੀਚਾਰਿਆਂ ਭੈੜੀ ਮਤ ਦੂਰ ਹੁੰਦੀ ਹੈ ।
Evil thoughts are erased, contemplating the Word of the Guru's Shabad.
ਸਤਿਗੁਰੁ ਭੇਟੈ ਮੋਖ ਦੁਆਰ ॥
ਜਦੋਂ ਗੁਰੂ ਮਿਲ ਪੈਂਦਾ ਹੈ, ਤਦੋਂ ਇਸ ਭੈੜੀ ਮਤ ਤੋਂ ਖ਼ਲਾਸੀ ਦਾ ਰਾਹ ਲੱਭ ਪੈਂਦਾ ਹੈ ।
Meeting with the True Guru, the door of liberation is found.
ਤਤੁ ਨ ਚੀਨੈ ਮਨਮੁਖੁ ਜਲਿ ਜਾਇ ॥
(ਪਰ) ਜੋ ਮਨੁੱਖ ਮਨ ਦੇ ਪਿੱਛੇ ਤੁਰਦਾ ਹੈ ਉਹ ਅਸਲੀਅਤ ਨਹੀਂ ਪਛਾਣਦਾ, (ਵਿਕਾਰਾਂ ਵਿਚ) ਸੜਦਾ ਰਹਿੰਦਾ ਹੈ,
The self-willed manmukh does not understand the essence of reality, and is burnt to ashes.
ਦੁਰਮਤਿ ਵਿਛੁੜਿ ਚੋਟਾ ਖਾਇ ॥
ਦੁਰਮਤਿ ਦੇ ਕਾਰਨ (ਪ੍ਰਭੂ ਤੋਂ) ਵਿਛੁੜ ਕੇ ਦੁਖੀ ਹੁੰਦਾ ਹੈ ।
His evil-mindedness separates him from the Lord, and he suffers.
ਮਾਨੈ ਹੁਕਮੁ ਸਭੇ ਗੁਣ ਗਿਆਨ ॥
ਹੇ ਨਾਨਕ! ਜੋ ਮਨੁੱਖ ਗੁਰੂ ਦਾ ਹੁਕਮ ਮੰਨਦਾ ਹੈ, ਉਸ ਵਿਚ ਸਾਰੇ ਗੁਣ ਆ ਜਾਂਦੇ ਹਨ, ਉਸ ਨੂੰ ਸਾਰੀ ਸੂਝ ਪ੍ਰਾਪਤ ਹੋ ਜਾਂਦੀ ਹੈ,
Accepting the Hukam of the Lord's Command, he is blessed with all virtues and spiritual wisdom.
ਨਾਨਕ ਦਰਗਹ ਪਾਵੈ ਮਾਨੁ ॥੫੬॥
ਤੇ; ਉਹ ਪ੍ਰਭੂ ਦੀ ਹਜ਼ੂਰੀ ਵਿਚ ਆਦਰ ਪਾਂਦਾ ਹੈ ।੫੬।
O Nanak, he is honored in the Court of the Lord. ||56||