ਸਾਚੁ ਵਖਰੁ ਧਨੁ ਪਲੈ ਹੋਇ ॥
ਜਿਸ ਮਨੁੱਖ ਨੇ ਸੱਚਾ ਸਉਦਾ ਨਾਮ-ਧਨ ਖੱਟਿਆ ਹੈ
One who possesses the merchandise, the wealth of the True Name,
ਆਪਿ ਤਰੈ ਤਾਰੇ ਭੀ ਸੋਇ ॥
ਉਹ ਆਪ (‘ਦੁੱਤਰ ਸਾਗਰ’ ਤੋਂ) ਤਰਦਾ ਹੈ ਤੇ (ਹੋਰਨਾਂ ਨੂੰ) ਤਾਰਦਾ ਹੈ,
crosses over, and carries others across with him as well.
ਸਹਜਿ ਰਤਾ ਬੂਝੈ ਪਤਿ ਹੋਇ ॥
ਅਡੋਲ ਅਵਸਥਾ ਵਿਚ ਮਸਤ ਰਹਿ ਕੇ ਅਸਲੀਅਤ ਨੂੰ ਸਮਝਦਾ ਹ
One who intuitively understands, and is attuned to the Lord, is honored.
ਤਾ ਕੀ ਕੀਮਤਿ ਕਰੈ ਨ ਕੋਇ ॥
ਤੇ ਆਦਰ ਪਾਂਦਾ ਹੈ, ਅਜੇਹੇ ਮਨੁੱਖ ਦਾ ਕੋਈ ਮੁੱਲ ਨਹੀਂ ਪਾ ਸਕਦਾ ।
No one can estimate his worth.
ਜਹ ਦੇਖਾ ਤਹ ਰਹਿਆ ਸਮਾਇ ॥
ਹੇ ਨਾਨਕ! ਸੱਚੇ ਦੀ ਰਜ਼ਾ ਵਿਚ ਰਹਿ ਕੇ ਉਹ ਮਨੁੱਖ (‘ਦੁਤਰ ਸਾਗਰ’ ਤੋਂ) ਪਾਰ ਲੰਘ ਜਾਂਦਾ ਹੈ,
Wherever I look, I see the Lord permeating and pervading.
ਨਾਨਕ ਪਾਰਿ ਪਰੈ ਸਚ ਭਾਇ ॥੫੭॥
ਜਿੱਧਰ ਤੱਕਦਾ ਹੈ ਉਧਰ ਪ੍ਰਭੂ ਹੀ ਪ੍ਰਭੂ ਉਸ ਨੂੰ ਵਿਆਪਕ ਦਿੱਸਦਾ ਹੈ ।੫੭।
O Nanak, through the Love of the True Lord, one crosses over. ||57||
ਸੁ ਸਬਦ ਕਾ ਕਹਾ ਵਾਸੁ ਕਥੀਅਲੇ ਜਿਤੁ ਤਰੀਐ ਭਵਜਲੁ ਸੰਸਾਰੋ ॥
ਜਿਸ ਸ਼ਬਦ ਦੀ ਰਾਹੀਂ ਸੰਸਾਰ-ਸਮੁੰਦਰ ਤਰੀਦਾ ਹੈ ਉਸ ਸ਼ਬਦ ਦਾ ਟਿਕਾਣਾ ਕਿੱਥੇ ਕਿਹਾ ਜਾ ਸਕਦਾ ਹੈ?
"Where is the Shabad said to dwell? What will carry us across the terrifying world-ocean?
ਤ੍ਰੈ ਸਤ ਅੰਗੁਲ ਵਾਈ ਕਹੀਐ ਤਿਸੁ ਕਹੁ ਕਵਨੁ ਅਧਾਰੋ ॥
‘ਪ੍ਰਾਣ’ (ਭਾਵ ਸੁਆਸ) ਨੂੰ ਦਸ-ਉਂਗਲ-ਪ੍ਰਮਾਣ ਕਹੀਦਾ ਹੈ ਦੱਸੋ, ਇਸ ਦਾ ਕੀਹ ਆਸਰਾ ਹੈ?
The breath, when exhaled, extends out ten finger lengths; what is the support of the breath?
ਬੋਲੈ ਖੇਲੈ ਅਸਥਿਰੁ ਹੋਵੈ ਕਿਉ ਕਰਿ ਅਲਖੁ ਲਖਾਏ ॥
(ਜੋ ਜੀਵਾਤਮਾ ਇਸ ਸਰੀਰ ਵਿਚ) ਬੋਲਦਾ ਤੇ ਕਲੋਲ ਕਰਦਾ ਹੈ ਉਹ ਸਦਾ ਲਈ ਕਿਵੇਂ ਅਡੋਲ ਹੋ ਸਕਦਾ ਹੈ ਤੇ ਕਿਵੇਂ ਉਸ ਪ੍ਰਭੂ ਨੂੰ ਵੇਖੇ ਜਿਸ ਦਾ ਕੋਈ ਖ਼ਾਸ ਚਿਹਨ ਚੱਕ੍ਰ ਨਹੀਂ ।
Speaking and playing, how can one be stable and steady? How can the unseen be seen?"
ਸੁਣਿ ਸੁਆਮੀ ਸਚੁ ਨਾਨਕੁ ਪ੍ਰਣਵੈ ਅਪਣੇ ਮਨ ਸਮਝਾਏ ॥
ਨਾਨਕ ਕਹਿੰਦਾ ਹੈ (ਜੋਗੀਆਂ ਨੇ ਪੱੁਛਿਆ—) ਹੇ ਸੁਆਮੀ! ਸੱਚੇ ਪ੍ਰਭੂ ਦੀ ਗੱਲ ਸੁਣ ਕੇ ਮਨੁੱਖ ਆਪਣੇ ਮਨ ਨੂੰ ਕਿਵੇਂ ਸੁਮੱਤੇ ਲਾ ਸਕਦਾ ਹੈ?
Listen, O master; Nanak prays truly. Instruct your own mind.
ਗੁਰਮੁਖਿ ਸਬਦੇ ਸਚਿ ਲਿਵ ਲਾਗੈ ਕਰਿ ਨਦਰੀ ਮੇਲਿ ਮਿਲਾਏ ॥
ਜੋ ਮਨੁੱਖ ਗੁਰੂ ਦੇ ਹੁਕਮ ਵਿਚ ਤੁਰਦਾ ਹੈ, ਗੁਰੂ ਸ਼ਬਦ ਦੀ ਰਾਹੀਂ ਉਸ ਦੀ ਲਿਵ ਸੱਚੇ ਪ੍ਰਭੂ ਵਿਚ ਲੱਗ ਜਾਂਦੀ ਹੈ, (ਤੇ, ਪ੍ਰਭੂ) ਮੇਹਰ ਦੀ ਨਜ਼ਰ ਕਰ ਕੇ ਉਸ ਨੂੰ ਆਪਣੇ ਵਿਚ ਜੋੜ ਲੈਂਦਾ ਹੈ,
The Gurmukh is lovingly attuned to the True Shabad. Bestowing His Glance of Grace, He unites us in His Union.
ਆਪੇ ਦਾਨਾ ਆਪੇ ਬੀਨਾ ਪੂਰੈ ਭਾਗਿ ਸਮਾਏ ॥੫੮॥
(ਕਿਉਂਕਿ) ਪ੍ਰਭੂ (ਉਸ ਦੇ ਦਿਲ ਦੀ) ਆਪ ਹੀ ਜਾਣਦਾ ਹੈ, ਆਪ ਹੀ ਪਛਾਣਦਾ ਹੈ । (ਇਸ ਤਰ੍ਹਾਂ) ਉੱਚੀ ਕਿਸਮਤ ਕਰਕੇ (ਗੁਰਮੁਖਿ ਮਨੁੱਖ ਪ੍ਰਭੂ ਵਿਚ) ਟਿਕਿਆ ਰਹਿੰਦਾ ਹੈ ।੫੮।
He Himself is all-knowing and all-seeing. By perfect destiny, we merge in Him. ||58||