ਸੁ ਸਬਦ ਕਉ ਨਿਰੰਤਰਿ ਵਾਸੁ ਅਲਖੰ ਜਹ ਦੇਖਾ ਤਹ ਸੋਈ ॥
(ਜਿਸ ‘ਸ਼ਬਦ’ ਦੀ ਰਾਹੀਂ “ਦੁੱਤਰ ਸਾਗਰ” ਤਰੀਦਾ ਹੈ) ਉਸ ‘ਸ਼ਬਦ’ ਨੂੰ ਇੱਕ-ਰਸ ਥਾਂ (ਮਿਲਿਆ ਹੋਇਆ) ਹੈ (ਭਾਵ, ਉਹ ਸ਼ਬਦ ਹਰ ਥਾਂ ਭਰਪੂਰ ਹੈ), ‘ਸ਼ਬਦ’ ਅਲੱਖ (ਪ੍ਰਭੂ ਦਾ ਰੂਪ) ਹੈ, ਮੈਂ ਜਿਧਰ ਵੇਖਦਾ ਹਾਂ ਉਹ ਸ਼ਬਦ ਹੀ ਸ਼ਬਦ ਹੈ,
That Shabad dwells deep within the nucleus of all beings. God is invisible; wherever I look, there I see Him.
ਪਵਨ ਕਾ ਵਾਸਾ ਸੁੰਨ ਨਿਵਾਸਾ ਅਕਲ ਕਲਾ ਧਰ ਸੋਈ ॥
ਜਿਵੇਂ ਅਫੁਰ ਪ੍ਰਭੂ ਦਾ ਵਾਸ (ਹਰ ਥਾਂ) ਹੈ ਤਿਵੇਂ ‘ਸ਼ਬਦ’ ਦਾ ਵਾਸ (ਹਰ ਥਾਂ) ਹੈ । ‘ਸ਼ਬਦ’ ਉਹੀ ਹੈ ਜੋ ਸੰਪੂਰਣ ਸੱਤਿਆ-ਧਾਰੀ (ਪ੍ਰਭੂ) ਹੈ (ਭਾਵ ‘ਪ੍ਰਭੂ’ ਤੇ ਪ੍ਰਭੂ ਦੀ ਸਿਫ਼ਤਿ ਦਾ ‘ਸ਼ਬਦ’ ਇੱਕ ਹੀ ਹਨ) ।
The air is the dwelling place of the absolute Lord. He has no qualities; He has all qualities.
ਨਦਰਿ ਕਰੇ ਸਬਦੁ ਘਟ ਮਹਿ ਵਸੈ ਵਿਚਹੁ ਭਰਮੁ ਗਵਾਏ ॥
ਜਿਸ ਮਨੁੱਖ ਉਤੇ ਪ੍ਰਭੂ ਮੇਹਰ ਦੀ ਨਜ਼ਰ ਕਰਦਾ ਹੈ, ਉਸ ਦੇ ਹਿਰਦੇ ਵਿਚ ਇਹ ‘ਸ਼ਬਦ’ ਵੱਸਦਾ ਹੈ, ਉਹ ਮਨੁੱਖ ਹਿਰਦੇ ਵਿਚੋਂ ਭਟਕਣਾ ਦੂਰ ਕਰ ਲੈਂਦਾ ਹੈ,
When He bestows His Glance of Grace, the Shabad comes to abide within the heart, and doubt is eradicated from within.
ਤਨੁ ਮਨੁ ਨਿਰਮਲੁ ਨਿਰਮਲ ਬਾਣੀ ਨਾਮੋੁ ਮੰਨਿ ਵਸਾਏ ॥
ਉਸ ਦਾ ਤਨ ਤੇ ਉਸ ਦਾ ਮਨ ਤੇ ਉਸ ਦੀ ਬਾਣੀ ਪਵਿਤ੍ਰ ਹੋ ਜਾਂਦੇ ਹਨ । ਪ੍ਰਭੂ ਦਾ ਨਾਮ ਹੀ ਉਹ ਮਨੁੱਖ ਆਪਣੇ ਮਨ ਵਿਚ ਵਸਾਈ ਰੱਖਦਾ ਹੈ ।
The body and mind become immaculate, through the Immaculate Word of His Bani. Let His Name be enshrined in your mind.
ਸਬਦਿ ਗੁਰੂ ਭਵਸਾਗਰੁ ਤਰੀਐ ਇਤ ਉਤ ਏਕੋ ਜਾਣੈ ॥
ਸਤਿਗੁਰ ਦੇ ‘ਸ਼ਬਦ’ ਦੀ ਰਾਹੀਂ ਸੰਸਾਰ-ਸਮੁੰਦਰ ਤਰੀਦਾ ਹੈ । (ਜੋ ਤਰਿਆ ਹੈ ਉਹ) ਇਥੇ ਉਥੇ (ਲੋਕ ਪਰਲੋਕ ਵਿਚ ਹਰ ਥਾਂ) ਇੱਕ ਪ੍ਰਭੂ ਨੂੰ ਵਿਆਪਕ ਜਾਣਦਾ ਹੈ ।
The Shabad is the Guru, to carry you across the terrifying world-ocean. Know the One Lord alone, here and hereafter.
ਚਿਹਨੁ ਵਰਨੁ ਨਹੀ ਛਾਇਆ ਮਾਇਆ ਨਾਨਕ ਸਬਦੁ ਪਛਾਣੈ ॥੫੯॥
ਹੇ ਨਾਨਕ! ਜੋ ਮਨੁੱਖ ਇਸ ‘ਸ਼ਬਦ’ ਨੂੰ ਪਛਾਣ ਲੈਂਦਾ ਹੈ ‘ਸ਼ਬਦ’ ਨਾਲ ਡੂੰਘੀ ਸਾਂਝ ਪਾ ਲੈਂਦਾ ਹੈ ਉਸ ਉਤੇ ਮਾਇਆ ਦਾ ਪ੍ਰਭਾਵ ਨਹੀਂ ਰਹਿੰਦਾ ਤੇ ਉਸ ਦਾ ਆਪਣਾ ਵੱਖਰਾ ਚਿਹਨ ਤੇ ਵਰਨ ਨਹੀਂ ਰਹਿ ਜਾਂਦਾ (ਭਾਵ, ਉਸ ਦਾ ਵੱਖਰਾ-ਪਨ ਮਿਟ ਜਾਂਦਾ ਹੈ, ਉਸ ਦੇ ਅੰਦਰੋਂ ਮੇਰ-ਤੇਰ ਦੂਰ ਹੋ ਜਾਂਦੀ ਹੈ) ।੫੯।
He has no form or color, shadow or illusion; O Nanak, realize the Shabad. ||59||
ਤ੍ਰੈ ਸਤ ਅੰਗੁਲ ਵਾਈ ਅਉਧੂ ਸੁੰਨ ਸਚੁ ਆਹਾਰੋ ॥
ਹੇ ਜੋਗੀ! ਦਸ-ਉਂਗਲ-ਪ੍ਰਮਾਣ ਪ੍ਰਾਣਾਂ ਦੀ ਖ਼ੁਰਾਕ ਅਫੁਰ ਸੱਚਾ ਪ੍ਰਭੂ ਹੈ (ਭਾਵ, ਸੁਆਸ ਸੁਆਸ ਪ੍ਰਭੂ ਦਾ ਨਾਮ ਹੀ ਜਪਣਾ ਹੈ, ਪ੍ਰਭੂ ਦਾ ਨਾਮ ਹੀ ਪ੍ਰਾਣਾਂ ਦਾ ਆਸਰਾ ਹੈ)
O reclusive hermit, the True, Absolute Lord is the support of the exhaled breath, which extends out ten finger lengths.
ਗੁਰਮੁਖਿ ਬੋਲੈ ਤਤੁ ਬਿਰੋਲੈ ਚੀਨੈ ਅਲਖ ਅਪਾਰੋ ॥
ਜੋ ਮਨੁੱਖ ਗੁਰੂ ਦੇ ਹੁਕਮ ਵਿਚ ਤੁਰ ਕੇ (ਸੁਆਸ ਸੁਆਸ ਪ੍ਰਭੂ ਦਾ ਨਾਮ) ਜਪਦਾ ਹੈ, ਉਹ ਅਸਲੀਅਤ (ਭਾਵ, ਜਗਤ ਦਾ ਮੂਲ) ਹਾਸਲ ਕਰ ਲੈਂਦਾ ਹੈ, ਉਹ ਅਲੱਖ ਤੇ ਅਪਾਰ ਪ੍ਰਭੂ ਨੂੰ ਪਛਾਣ ਲੈਂਦਾ ਹੈ (ਪ੍ਰਭੂ ਨਾਲ ਡੂੰਘੀ ਸਾਂਝ ਪਾ ਲੈਂਦਾ ਹੈ) ।
The Gurmukh speaks and churns the essence of reality, and realizes the unseen, infinite Lord.
ਤ੍ਰੈ ਗੁਣ ਮੇਟੈ ਸਬਦੁ ਵਸਾਏ ਤਾ ਮਨਿ ਚੂਕੈ ਅਹੰਕਾਰੋ ॥
ਜਦੋਂ ਮਨੁੱਖ ਗੁਰੂ ਦਾ ਸ਼ਬਦ ਹਿਰਦੇ ਵਿਚ ਵਸਾਂਦਾ ਹੈ (ਸ਼ਬਦ ਦੀ ਬਰਕਤਿ ਨਾਲ ਮਾਇਆ ਦਾ) ਤੈ੍ਰ-ਗੁਣੀ ਪ੍ਰਭਾਵ ਮਿਟਾ ਲੈਂਦਾ ਹੈ, ਤਾਂ ਉਸ ਦੇ ਮਨ ਵਿਚੋਂ ਅਹੰਕਾਰ ਨਾਸ ਹੋ ਜਾਂਦਾ ਹੈ ।
Eradicating the three qualities, he enshrines the Shabad within, and then, his mind is rid of egotism.
ਅੰਤਰਿ ਬਾਹਰਿ ਏਕੋ ਜਾਣੈ ਤਾ ਹਰਿ ਨਾਮਿ ਲਗੈ ਪਿਆਰੋ ॥
(ਇਸ ਤਰ੍ਹਾਂ) ਜਦੋਂ ਉਹ ਆਪਣੇ ਅੰਦਰ ਤੇ ਬਾਹਰ (ਜਗਤ ਵਿਚ) ਇੱਕ ਪ੍ਰਭੂ ਨੂੰ ਹੀ ਵੇਖਦਾ ਹੈ, ਤਾਂ ਉਸ ਦਾ ਪਿਆਰ ਪ੍ਰਭੂ ਦੇ ਨਾਮ ਵਿਚ ਬਣ ਜਾਂਦਾ ਹੈ ।
Inside and out, he knows the One Lord alone; he is in love with the Name of the Lord.
ਸੁਖਮਨਾ ਇੜਾ ਪਿੰਗੁਲਾ ਬੂਝੈ ਜਾ ਆਪੇ ਅਲਖੁ ਲਖਾਏ ॥
ਹੇ ਨਾਨਕ! ਜਦੋਂ ਅਲੱਖ ਪ੍ਰਭੂ ਆਪਣਾ ਆਪ ਲਖਾਂਦਾ ਹੈ (ਆਪਣੇ ਸਰੂਪ ਦੀ ਸਮਝ ਬਖ਼ਸ਼ਦਾ ਹੈ), ਤਦੋਂ ਗੁਰਮੁਖ ਇੜਾ ਪਿੰਗੁਲਾ ਸੁਖਮਨਾ ਨੂੰ ਸਮਝ ਲੈਂਦਾ ਹੈ,
He understands the Sushmana, Ida and Pingala, when the unseen Lord reveals Himself.
ਨਾਨਕ ਤਿਹੁ ਤੇ ਊਪਰਿ ਸਾਚਾ ਸਤਿਗੁਰ ਸਬਦਿ ਸਮਾਏ ॥੬੦॥
(ਭਾਵ, ਗੁਰਮੁਖਿ ਨੂੰ ਇਹ ਸਮਝ ਆ ਜਾਂਦੀ ਹੈ ਕਿ) ਸਦਾ ਕਾਇਮ ਰਹਿਣ ਵਾਲਾ ਪ੍ਰਭੂ ਇੜਾ ਪਿੰਗੁਲਾ ਸੁਖਮਨਾ ਦੇ ਅੱਭਿਆਸ ਤੋਂ ਉਤਾਂਹ ਹੈ, ਉਸ ਵਿਚ ਤਾਂ ਸਤਿਗੁਰੂ ਦੇ ਸ਼ਬਦ ਦੀ ਰਾਹੀਂ (ਹੀ) ਸਮਾਈਦਾ ਹੈ ।੬।
O Nanak, the True Lord is above these three energy channels. Through the Word, the Shabad of the True Guru, one merges with Him. ||60||