ਮਨ ਕਾ ਜੀਉ ਪਵਨੁ ਕਥੀਅਲੇ ਪਵਨੁ ਕਹਾ ਰਸੁ ਖਾਈ ॥
ਮਨ ਦਾ ਆਸਰਾ ਪ੍ਰਾਣ ਕਹੀਦੇ ਹਨ, ਪ੍ਰਾਣ ਕਿਥੋਂ ਖ਼ੁਰਾਕ ਲੈਂਦੇ ਹਨ? (ਭਾਵ, ਪ੍ਰਾਣਾਂ ਦਾ ਆਸਰਾ ਕੌਣ ਹੈ?)
"The air is said to be the soul of the mind. But what does the air feed on?
ਗਿਆਨ ਕੀ ਮੁਦ੍ਰਾ ਕਵਨ ਅਉਧੂ ਸਿਧ ਕੀ ਕਵਨ ਕਮਾਈ ॥
ਹੇ ਜੋਗੀ! ਗਿਆਨ ਦੀ ਪ੍ਰਾਪਤੀ ਦਾ ਕੇਹੜਾ ਸਾਧਨ ਹੈ? ਜੋਗ-ਸਾਧਨਾਂ ਵਿਚ ਪੁੱਗੇ ਹੋਏ ਜੋਗੀ ਨੂੰ ਕੀਹ ਪ੍ਰਾਪਤ ਹੋ ਜਾਂਦਾ ਹੈ?
What is the way of the spiritual teacher, and the reclusive hermit? What is the occupation of the Siddha?"
ਬਿਨੁ ਸਬਦੈ ਰਸੁ ਨ ਆਵੈ ਅਉਧੂ ਹਉਮੈ ਪਿਆਸ ਨ ਜਾਈ ॥
ਹੇ ਜੋਗੀ! ਸਤਿਗੁਰੂ ਦੇ ਸ਼ਬਦ ਤੋਂ ਬਿਨਾਂ (ਪ੍ਰਾਣਾਂ ਨੂੰ) ਰਸ ਨਹੀਂ ਆਉਂਦਾ (ਭਾਵ, ਗੁਰੂ ਦਾ ਸ਼ਬਦ ਹੀ ਪ੍ਰਾਣਾਂ ਦਾ ਆਸਰਾ ਹੈ, ਪ੍ਰਾਨਾਂ ਦੀ ਖ਼ੁਰਾਕ ਹੈ) । ਗੁਰੂ-ਸ਼ਬਦ ਤੋਂ ਬਿਨਾ ਹਉਮੈ ਦੀ ਤ੍ਰੇਹ ਨਹੀਂ ਮਿਟਦੀ ।
Without the Shabad, the essence does not come, O hermit, and the thirst of egotism does not depart.
ਸਬਦਿ ਰਤੇ ਅੰਮ੍ਰਿਤ ਰਸੁ ਪਾਇਆ ਸਾਚੇ ਰਹੇ ਅਘਾਈ ॥
ਜੋ ਮਨੁੱਖ ਗੁਰੂ ਦੇ ਸ਼ਬਦ ਵਿਚ ਰੰਗੇ ਜਾਂਦੇ ਹਨ, ਉਹਨਾਂ ਨੂੰ ਸਦਾ ਟਿਕੇ ਰਹਿਣ ਵਾਲਾ ਨਾਮ-ਰਸ ਮਿਲ ਜਾਂਦਾ ਹੈ, ਉਹ ਸੱਚੇ ਪ੍ਰਭੂ ਵਿਚ ਰੱਜੇ ਰਹਿੰਦੇ ਹਨ (ਭਾਵ, ਨਾਮ ਵਿਚ ਜੁੜ ਕੇ ਸੰਤੋਖੀ ਹੋ ਜਾਂਦੇ ਹਨ) ।
Imbued with the Shabad, one finds the ambrosial essence, and remains fulfilled with the True Name.
ਕਵਨ ਬੁਧਿ ਜਿਤੁ ਅਸਥਿਰੁ ਰਹੀਐ ਕਿਤੁ ਭੋਜਨਿ ਤ੍ਰਿਪਤਾਸੈ ॥
ਉਹ ਕੇਹੜੀ ਮਤ ਹੈ ਜਿਸ ਦੀ ਰਾਹੀ ਮਨ ਸਦਾ ਟਿਕਿਆ ਰਹਿ ਸਕਦਾ ਹੈ? ਕੇਹੜੀ ਖ਼ੁਰਾਕ ਨਾਲ ਮਨ ਸਦਾ ਰੱਜਿਆ ਰਹਿ ਸਕੇ?
What is that wisdom, by which one remains steady and stable? What food brings satisfaction?
ਨਾਨਕ ਦੁਖੁ ਸੁਖੁ ਸਮ ਕਰਿ ਜਾਪੈ ਸਤਿਗੁਰ ਤੇ ਕਾਲੁ ਨ ਗ੍ਰਾਸੈ ॥੬੧॥
ਹੇ ਨਾਨਕ! ਸਤਿਗੁਰੂ ਤੋਂ (ਜੋ ਮਤ ਮਿਲਦੀ ਹੈ ਉਸ ਨਾਲ) ਦੁੱਖ ਤੇ ਸੁਖ ਇੱਕ-ਸਮਾਨ ਜਾਪਦਾ ਹੈ, ਸਤਿਗੁਰੂ ਤੋਂ (ਜੋ ਨਾਮ-ਭੋਜਨ ਮਿਲਦਾ ਹੈ, ਉਸ ਕਰਕੇ) ਮੌਤ (ਦਾ ਡਰ) ਪੋਹ ਨਹੀਂ ਸਕਦਾ ।੬੧।
O Nanak, when one looks upon pain and pleasure alike, through the True Guru, then he is not consumed by Death. ||61||
ਰੰਗਿ ਨ ਰਾਤਾ ਰਸਿ ਨਹੀ ਮਾਤਾ ॥
ਸਤਿਗੁਰੂ ਦੇ ਸ਼ਬਦ (ਦੀ ਕਮਾਈ ਕਰਨ) ਤੋਂ ਬਿਨਾ ਮਨੁੱਖ (ਮਾਇਕ ਧੰਧਿਆਂ ਵਿਚ) ਸੜ ਬਲ ਕੇ ਖਿੱਝਦਾ ਰਹਿੰਦਾ ਹੈ,
If one is not imbued with the Lord's Love, nor intoxicated with His subtle essence,
ਬਿਨੁ ਗੁਰ ਸਬਦੈ ਜਲਿ ਬਲਿ ਤਾਤਾ ॥
(ਇਸ ਵਾਸਤੇ ਉਸ ਦਾ ਮਨ) ਪ੍ਰਭੂ ਦੇ ਪਿਆਰ ਵਿਚ ਰੰਗਿਆ ਨਹੀਂ ਜਾਂਦਾ ਤੇ ਉਹ ਪ੍ਰਭੂ ਦੇ ਆਨੰਦ ਵਿਚ ਖੀਵਾ ਨਹੀਂ ਹੁੰਦਾ ।
without the Word of the Guru's Shabad, he is frustrated, and consumed by his own inner fire.
ਬਿੰਦੁ ਨ ਰਾਖਿਆ ਸਬਦੁ ਨ ਭਾਖਿਆ ॥
ਜਿਸ ਮਨੁੱਖ ਨੇ ਗੁਰ-ਸ਼ਬਦ ਨਹੀਂ ਉਚਾਰਿਆ, ਉਸ ਨੇ ਜਤੀ ਬਣ ਕੇ ਕੁਝ ਨਹੀਂ ਖੱਟਿਆ ।
He does not preserve his semen and seed, and does not chant the Shabad.
ਪਵਨੁ ਨ ਸਾਧਿਆ ਸਚੁ ਨ ਅਰਾਧਿਆ ॥
ਜਿਸ ਨੇ ਸੱਚੇ ਪ੍ਰਭੂ ਨੂੰ ਸਿਮਰਿਆ ਨਹੀਂ, ਉਸ ਨੇ ਪ੍ਰਾਣਾਯਾਮ ਕਰ ਕੇ ਕੀਹ ਲਿਆ?
He does not control his breath; he does not worship and adore the True Lord.
ਅਕਥ ਕਥਾ ਲੇ ਸਮ ਕਰਿ ਰਹੈ ॥
ਹੇ ਨਾਨਕ! ਜੇ ਮਨੁੱਖ ਅਕੱਥ ਪ੍ਰਭੂ ਦੇ ਗੁਣ ਗਾ ਕੇ (ਦੁਖ ਸੁਖ ਨੂੰ) ਇੱਕ-ਸਮਾਨ ਜਾਣ ਕੇ ਜੀਵਨ ਬਿਤੀਤ ਕਰੇ,
But one who speaks the Unspoken Speech, and remains balanced,
ਤਉ ਨਾਨਕ ਆਤਮ ਰਾਮ ਕਉ ਲਹੈ ॥੬੨॥
ਤਾਂ ਉਹ ਸਾਰੇ-ਸੰਸਾਰ-ਦੀ-ਜਿੰਦ ਪ੍ਰਭੂ ਦੀ ਪ੍ਰਾਪਤੀ ਕਰ ਲੈਂਦਾ ਹੈ ।੬੨।
O Nanak, attains the Lord, the Supreme Soul. ||62||