ਗੁਰ ਪਰਸਾਦੀ ਰੰਗੇ ਰਾਤਾ ॥
ਸਤਿਗੁਰੂ ਦੀ ਮੇਹਰ ਨਾਲ ਜੋ ਮਨੁੱਖ ਪ੍ਰਭੂ ਦੇ ਪਿਆਰ ਵਿਚ ਰੰਗੀਜਦਾ ਹੈ,
By Guru's Grace, one is attuned to the Lord's Love.
 
ਅੰਮ੍ਰਿਤੁ ਪੀਆ ਸਾਚੇ ਮਾਤਾ ॥
ਉਹ ਨਾਮ-ਅੰਮ੍ਰਿਤ ਪੀ ਲੈਂਦਾ ਹੈ, ਤੇ ਸੱਚੇ ਪ੍ਰਭੂ ਵਿਚ ਖੀਵਾ ਰਹਿੰਦਾ ਹੈ ।
Drinking in the Ambrosial Nectar, he is intoxicated with the Truth.
 
ਗੁਰ ਵੀਚਾਰੀ ਅਗਨਿ ਨਿਵਾਰੀ ॥
ਜੋ ਮਨੁੱਖ ਗੁਰ-(ਸ਼ਬਦ) ਦੀ ਰਾਹੀਂ ਵਿਚਾਰਵਾਨ ਹੋ ਗਿਆ ਹੈ ਉਸ ਨੇ (ਤ੍ਰਿਸ਼ਨਾ) ਅੱਗ ਬੁਝਾ ਲਈ ਹੈ, ਉਸ ਨੇ (ਨਾਮ-)
Contemplating the Guru, the fire within is put out.
 
ਅਪਿਉ ਪੀਓ ਆਤਮ ਸੁਖੁ ਧਾਰੀ ॥
ਅੰਮ੍ਰਿਤ ਪੀ ਲਿਆ ਹੈ, ਉਸ ਨੂੰ ਆਤਮਕ ਸੁਖ ਲੱਭ ਪਿਆ ਹੈ ।
Drinking in the Ambrosial Nectar, the soul settles in peace.
 
ਸਚੁ ਅਰਾਧਿਆ ਗੁਰਮੁਖਿ ਤਰੁ ਤਾਰੀ ॥
(ਹੇ ਜੋਗੀ!) ਗੁਰੂ ਦੇ ਰਾਹ ਤੇ ਤੁਰ ਕੇ ਸੱਚੇ ਪ੍ਰਭੂ ਦਾ ਸਿਮਰਨ ਕਰ ਕੇ (‘ਦੁਤਰ ਸਾਗਰ’ ਤੋਂ) ਪਾਰ ਲੰਘ ।
Worshipping the True Lord in adoration, the Gurmukh crosses over the river of life.
 
ਨਾਨਕ ਬੂਝੈ ਕੋ ਵੀਚਾਰੀ ॥੬੩॥
(ਪਰ) ਹੇ ਨਾਨਕ! ਕੋਈ ਵਿਰਲਾ ਵਿਚਾਰਵਾਨ (ਇਸ ਗੱਲ ਨੂੰ) ਸਮਝਦਾ ਹੈ ।੬੩।
O Nanak, after deep contemplation, this is understood. ||63||
 
ਇਹੁ ਮਨੁ ਮੈਗਲੁ ਕਹਾ ਬਸੀਅਲੇ ਕਹਾ ਬਸੈ ਇਹੁ ਪਵਨਾ ॥
ਮਸਤ ਹਾਥੀ (ਵਰਗਾ) ਇਹ ਮਨ ਕਿਥੇ ਵੱਸਦਾ ਹੈ? ਇਹ ਪ੍ਰਾਣ ਕਿਥੇ ਵੱਸਦੇ ਹਨ?
"Where does this mind-elephant live? Where does the breath reside?
 
ਕਹਾ ਬਸੈ ਸੁ ਸਬਦੁ ਅਉਧੂ ਤਾ ਕਉ ਚੂਕੈ ਮਨ ਕਾ ਭਵਨਾ ॥
ਹੇ ਜੋਗੀ (ਨਾਨਕ!) ਉਹ ਸ਼ਬਦ ਕਿਥੇ ਵੱਸਦਾ ਹੈ (ਜਿਸ ਦੀ ਰਾਹੀਂ ਤੁਹਾਡੇ ਮਤ-ਅਨੁਸਾਰ) ਮਨ ਦੀ ਭਟਕਣਾ ਮੁੱਕਦੀ ਹੈ?
Where should the Shabad reside, so that the wanderings of the mind may cease?"
 
ਨਦਰਿ ਕਰੇ ਤਾ ਸਤਿਗੁਰੁ ਮੇਲੇ ਤਾ ਨਿਜ ਘਰਿ ਵਾਸਾ ਇਹੁ ਮਨੁ ਪਾਏ ॥
ਜੇ ਪ੍ਰਭੂ ਮੇਹਰ ਦੀ ਨਿਗਾਹ ਕਰੇ ਤਾਂ ਉਹ ਸਤਿਗੁਰੂ ਮਿਲਾਂਦਾ ਹੈ ਤੇ (ਗੁਰੂ ਮਿਲਿਆਂ) ਇਹ ਮਨ ਆਪਣੇ ਹੀ ਘਰ ਵਿਚ (ਭਾਵ, ਆਪਣੇ ਆਪ ਵਿਚ) ਟਿਕ ਜਾਂਦਾ ਹੈ ।
When the Lord blesses one with His Glance of Grace, he leads him to the True Guru. Then, this mind dwells in its own home within.
 
ਆਪੈ ਆਪੁ ਖਾਇ ਤਾ ਨਿਰਮਲੁ ਹੋਵੈ ਧਾਵਤੁ ਵਰਜਿ ਰਹਾਏ ॥
(ਗੁਰੂ ਦੇ ਹੁਕਮ ਵਿਚ ਤੁਰ ਕੇ ਜਦੋਂ) ਮਨ ਆਪਣੇ ਆਪ ਨੂੰ ਖਾ ਜਾਂਦਾ ਹੈ (ਭਾਵ, ਆਪਣੇ ਸੰਕਲਪ ਵਿਕਲਪ ਮੁਕਾ ਦੇਂਦਾ ਹੈ, ਜਦੋਂ ਮਨੁੱਖ ਮਨ ਦੇ ਪਿੱਛੇ ਤੁਰਨ ਦੇ ਥਾਂ ਗੁਰੂ ਦੇ ਹੁਕਮ ਵਿਚ ਤੁਰਦਾ ਹੈ) ਤਾਂ ਮਨ ਪਵਿਤ੍ਰ ਹੋ ਜਾਂਦਾ ਹੈ (ਕਿਉਂਕਿ ਇਸ ਤਰ੍ਹਾਂ ਗੁਰੂ ਦੇ ਉਪਦੇਸ਼ ਨਾਲ ਮਨੁੱਖ) ਮਾਇਆ ਵਲ ਦੌੜਦੇ ਮਨ ਨੂੰ ਰੋਕ ਰੱਖਦਾ ਹੈ ।
When the individual consumes his egotism, he becomes immaculate, and his wandering mind is restrained.
 
ਕਿਉ ਮੂਲੁ ਪਛਾਣੈ ਆਤਮੁ ਜਾਣੈ ਕਿਉ ਸਸਿ ਘਰਿ ਸੂਰੁ ਸਮਾਵੈ ॥
ਮਨੁੱਖ (ਜਗਤ ਦੇ) ਮੁੱਢ (ਪ੍ਰਭੂ) ਨੂੰ ਕਿਵੇਂ ਪਛਾਣੇ? ਆਪਣੇ ਆਤਮਾ ਨੂੰ ਕਿਵੇਂ ਸਮਝੇ? ਚੰਦ੍ਰਮਾ ਦੇ ਘਰ ਵਿਚ ਸੂਰਜ ਕਿਵੇਂ ਟਿਕੇ?
How can the root, the source of all be realized? How can the soul know itself? How can the sun enter into the house of the moon?
 
ਗੁਰਮੁਖਿ ਹਉਮੈ ਵਿਚਹੁ ਖੋਵੈ ਤਉ ਨਾਨਕ ਸਹਜਿ ਸਮਾਵੈ ॥੬੪॥
ਜੋ ਮਨੁੱਖ ਗੁਰੂ ਦੇ ਹੁਕਮ ਵਿਚ ਤੁਰਦਾ ਹੈ ਉਹ ਆਪਣੇ ਅੰਦਰੋਂ ‘ਹਉਮੈ’ ਦੂਰ ਕਰਦਾ ਹੈ, ਤਦੋਂ ਹੇ ਨਾਨਕ! ਉਹ ਸਹਿਜ ਅਵਸਥਾ ਵਿਚ ਟਿਕ ਜਾਂਦਾ ਹੈ ।੬੪।
The Gurmukh eliminates egotism from within; then, O Nanak, the sun naturally enters into the home of the moon. ||64||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by