ਇਹੁ ਮਨੁ ਨਿਹਚਲੁ ਹਿਰਦੈ ਵਸੀਅਲੇ ਗੁਰਮੁਖਿ ਮੂਲੁ ਪਛਾਣਿ ਰਹੈ ॥
ਜਦੋਂ ਮਨੁੱਖ ਗੁਰੂ ਦੇ ਹੁਕਮ ਤੇ ਤੁਰ ਕੇ (ਜਗਤ ਦੇ) ਮੂਲ-(ਪ੍ਰਭੂ) ਨੂੰ ਪਛਾਣਦਾ ਹੈ (ਪ੍ਰਭੂ ਨਾਲ ਸਾਂਝ ਪਾਂਦਾ ਹੈ), ਤਾਂ ਇਹ ਮਨ ਅਡੋਲ ਹੋ ਕੇ ਹਿਰਦੇ ਵਿਚ ਟਿਕਦਾ ਹੈ ।
When the mind becomes steady and stable, it abides in the heart, and then the Gurmukh realizes the root, the source of all.
ਨਾਭਿ ਪਵਨੁ ਘਰਿ ਆਸਣਿ ਬੈਸੈ ਗੁਰਮੁਖਿ ਖੋਜਤ ਤਤੁ ਲਹੈ ॥
ਪ੍ਰਾਣ (ਭਾਵ, ਸੁਆਸ) ਨਾਭੀ-ਰੂਪ ਘਰ ਵਿਚ ਆਸਣ ਤੇ ਬੈਠਦਾ ਹੈ (ਭਾਵ, ਪ੍ਰਾਣਾਂ ਦਾ ਆਰੰਭ ਨਾਭੀ ਤੋਂ ਹੁੰਦਾ ਹੈ), ਗੁਰੂ ਦੀ ਰਾਹੀਂ ਖੋਜ ਕਰ ਕੇ ਮਨੁੱਖ ਅਸਲੀਅਤ ਲੱਭਦਾ ਹੈ ।
The breath is seated in the home of the navel; the Gurmukh searches, and finds the essence of reality.
ਸੁ ਸਬਦੁ ਨਿਰੰਤਰਿ ਨਿਜ ਘਰਿ ਆਛੈ ਤ੍ਰਿਭਵਣ ਜੋਤਿ ਸੁ ਸਬਦਿ ਲਹੈ ॥
ਉਹ ਸ਼ਬਦ (ਜੋ ‘ਦੁਤਰ ਸਾਗਰ’ ਤੋਂ ਤਾਰਦਾ ਹੈ) ਇਕ-ਰਸ ਆਪਣੇ ਅਸਲ ਘਰ ਵਿਚ (ਭਾਵ, ਸੰੁਨ ਪ੍ਰਭੂ ਵਿਚ) ਟਿਕਦਾ ਹੈ, ਮਨੁੱਖ ਉਸ ਸ਼ਬਦ ਦੀ ਰਾਹੀਂ (ਹੀ) ਤ੍ਰਿਲੋਕੀ ਵਿਚ ਵਿਆਪਕ ਪ੍ਰਭੂ ਦੀ ਜੋਤਿ ਨੂੰ ਲੱਭਦਾ ਹੈ,
This Shabad permeates the nucleus of the self, deep within, in its own home; the Light of this Shabad pervades the three worlds.
ਖਾਵੈ ਦੂਖ ਭੂਖ ਸਾਚੇ ਕੀ ਸਾਚੇ ਹੀ ਤ੍ਰਿਪਤਾਸਿ ਰਹੈ ॥
(ਜਿਉਂ ਜਿਉਂ) ਸੱਚੇ ਪ੍ਰਭੂ ਨੂੰ ਮਿਲਣ ਦੀ ਤਾਂਘ ਵਧਦੀ ਹੈ (ਤਿਉਂ ਤਿਉਂ) ਮਨੁੱਖ ਦੁੱਖਾਂ ਨੂੰ ਮੁਕਾ ਲੈਂਦਾ ਹੈ; ਸੱਚੇ ਪ੍ਰਭੂ ਵਿਚ ਹੀ ਤ੍ਰਿਪਤ ਰਹਿੰਦਾ ਹੈ ।
Hunger for the True Lord shall consume your pain, and through the True Lord, you shall be satisfied.
ਅਨਹਦ ਬਾਣੀ ਗੁਰਮੁਖਿ ਜਾਣੀ ਬਿਰਲੋ ਕੋ ਅਰਥਾਵੈ ॥
ਇਕ-ਰਸ ਵਿਆਪਕ ਰੱਬੀ ਜੀਵਨ-ਰੌ ਨੂੰ ਕਿਸੇ ਵਿਰਲੇ ਗੁਰਮੁਖ ਨੇ ਜਾਣਿਆ ਹੈ ਕਿਸੇ ਵਿਰਲੇ ਨੇ ਇਹ ਰਾਜ਼ ਸਮਝਿਆ ਹੈ ।
The Gurmukh knows the unstruck sound current of the Bani; how rare are those who understand.
ਨਾਨਕੁ ਆਖੈ ਸਚੁ ਸੁਭਾਖੈ ਸਚਿ ਰਪੈ ਰੰਗੁ ਕਬਹੂ ਨ ਜਾਵੈ ॥੬੫॥
ਨਾਨਕ ਆਖਦਾ ਹੈ (ਜਿਸ ਨੇ ਸਮਝਿਆ ਹੈ) ਉਹ ਸੱਚੇ ਪ੍ਰਭੂ ਨੂੰ ਸਿਮਰਦਾ ਹੈ, ਸੱਚੇ ਵਿਚ ਰੰਗਿਆ ਰਹਿੰਦਾ ਹੈ, ਉਸ ਦਾ ਇਹ ਰੰਗ ਕਦੇ ਉਤਰਦਾ ਨਹੀਂ ।੬੫।
Says Nanak, one who speaks the Truth is dyed in the color of Truth, which will never fade away. ||65||
ਜਾ ਇਹੁ ਹਿਰਦਾ ਦੇਹ ਨ ਹੋਤੀ ਤਉ ਮਨੁ ਕੈਠੈ ਰਹਤਾ ॥
ਜਦੋਂ ਨਾਹ ਇਹ ਹਿਰਦਾ ਸੀ ਨਾਹ ਇਹ ਸਰੀਰ ਸੀ, ਤਦੋਂ ਮਨ (ਚੇਤਨ ਸੱਤਾ) ਕਿੱਥੇ ਰਹਿੰਦਾ ਸੀ?
"When this heart and body did not exist, where did the mind reside?
ਨਾਭਿ ਕਮਲ ਅਸਥੰਭੁ ਨ ਹੋਤੋ ਤਾ ਪਵਨੁ ਕਵਨ ਘਰਿ ਸਹਤਾ ॥
ਜਦੋਂ ਨਾਭੀ ਦੇ ਚੱਕਰ ਦੀ ਥੰਮ੍ਹੀ ਨਹੀਂ ਸੀ ਤਾਂ ਪ੍ਰਾਣ (ਸੁਆਸ) ਕਿਸ ਘਰ ਵਿਚ ਆਸਰਾ ਲੈਂਦਾ ਸੀ? ਜਦੋਂ ਕੋਈ ਰੂਪ ਰੇਖ ਨਹੀਂ ਸੀ ਤਦੋਂ ਸ਼ਬਦ ਨੇ ਕਿਥੇ ਲਿਵ ਲਾਈ ਹੋਈ ਸੀ?
When there was no support of the navel lotus, then in which home did the breath reside?
ਰੂਪੁ ਨ ਹੋਤੋ ਰੇਖ ਨ ਕਾਈ ਤਾ ਸਬਦਿ ਕਹਾ ਲਿਵ ਲਾਈ ॥
ਜਦੋਂ (ਮਾਂ ਦੀ) ਰੱਤ ਤੇ (ਪਿਤਾ ਦੇ) ਬੀਰਜ ਤੋਂ ਬਣਿਆ ਇਹ ਸਰੀਰ ਨਹੀਂ ਸੀ ਤਦੋਂ ਜਿਸ ਪ੍ਰਭੂ ਦਾ ਅੰਦਾਜ਼ਾ ਤੇ ਮੁੱਲ ਨਹੀਂ ਪੈ ਸਕਦਾ ਉਸ ਵਿਚ ਲਿਵ ਕਿਵੇਂ ਇਹ ਮਨ ਲਾਂਦਾ ਸੀ?
When there was no form or shape, then how could anyone lovingly focus on the Shabad?
ਰਕਤੁ ਬਿੰਦੁ ਕੀ ਮੜੀ ਨ ਹੋਤੀ ਮਿਤਿ ਕੀਮਤਿ ਨਹੀ ਪਾਈ ॥
ਜਿਸ ਪ੍ਰਭੂ ਦਾ ਰੰਗ ਭੇਖ ਤੇ ਸਰੂਪ ਨਹੀਂ ਦਿੱਸਦਾ,
When there was no dungeon formed from egg and sperm, who could measure the Lord's value and extent?
ਵਰਨੁ ਭੇਖੁ ਅਸਰੂਪੁ ਨ ਜਾਪੀ ਕਿਉ ਕਰਿ ਜਾਪਸਿ ਸਾਚਾ ॥
ਉਹ ਸਦਾ ਕਾਇਮ ਰਹਿਣ ਵਾਲਾ ਪ੍ਰਭੂ ਕਿਵੇਂ ਲਖਿਆ ਜਾਂਦਾ ਹੈ?
When color, dress and form could not be seen, how could the True Lord be known?"
ਨਾਨਕ ਨਾਮਿ ਰਤੇ ਬੈਰਾਗੀ ਇਬ ਤਬ ਸਾਚੋ ਸਾਚਾ ॥੬੬॥
ਹੇ ਨਾਨਕ! ਪ੍ਰਭੂ ਦੇ ਨਾਮ ਵਿਚ ਰੱਤੇ ਹੋਏ ਵੈਰਾਗਵਾਨ ਨੂੰ ਹਰ ਵੇਲੇ ਸੱਚਾ ਪ੍ਰਭੂ ਹੀ (ਮੌਜੂਦ) ਪ੍ਰਤੀਤ ਹੁੰਦਾ ਹੈ ।੬੬।
O Nanak, those who are attuned to the Naam, the Name of the Lord, are detached. Then and now, they see the Truest of the True. ||66||
ਹਿਰਦਾ ਦੇਹ ਨ ਹੋਤੀ ਅਉਧੂ ਤਉ ਮਨੁ ਸੁੰਨਿ ਰਹੈ ਬੈਰਾਗੀ ॥
ਹੇ ਜੋਗੀ! ਜਦੋਂ ਨਾਹ ਹਿਰਦਾ ਸੀ ਨਾਹ ਸਰੀਰ ਸੀ, ਤਦੋਂ ਵੈਰਾਗੀ ਮਨ ਨਿਰਗੁਣ ਪ੍ਰਭੂ ਵਿਚ ਟਿਕਿਆ ਹੋਇਆ ਸੀ ।
When the heart and the body did not exist, O hermit, then the mind resided in the absolute, detached Lord.
ਨਾਭਿ ਕਮਲੁ ਅਸਥੰਭੁ ਨ ਹੋਤੋ ਤਾ ਨਿਜ ਘਰਿ ਬਸਤਉ ਪਵਨੁ ਅਨਰਾਗੀ ॥
ਜਦੋਂ ਨਾਭੀ-ਚੱਕਰ-ਰੂਪ ਥੰਮੀ ਨਹੀਂ ਸੀ ਤਦੋਂ ਪ੍ਰਾਣ (ਪ੍ਰਭੂ ਦਾ) ਪ੍ਰੇਮੀ ਹੋ ਕੇ ਆਪਣੇ ਅਸਲ ਘਰ (ਪ੍ਰਭੂ) ਵਿਚ ਵੱਸਦਾ ਸੀ ।
When there was no support of the lotus of the navel, the breath remained in its own home, attuned to the Lord's Love.
ਰੂਪੁ ਨ ਰੇਖਿਆ ਜਾਤਿ ਨ ਹੋਤੀ ਤਉ ਅਕੁਲੀਣਿ ਰਹਤਉ ਸਬਦੁ ਸੁ ਸਾਰੁ ॥
ਜਦੋਂ (ਜਗਤ ਦਾ) ਕੋਈ ਰੂਪ ਰੇਖ ਨਹੀਂ ਸੀ ਤਦੋਂ ਉਹ ਸ੍ਰੇਸ਼ਟ ਸ਼ਬਦ (ਜੋ “ਦੁਤਰ ਸਾਗਰ” ਤੋਂ ਤਾਰਦਾ ਹੈ) ਕੁਲ-ਰਹਿਤ ਪ੍ਰਭੂ ਵਿਚ ਰਹਿੰਦਾ ਸੀ;
When there was no form or shape or social class, then the Shabad, in its essence, resided in the unmanifest Lord.
ਗਉਨੁ ਗਗਨੁ ਜਬ ਤਬਹਿ ਨ ਹੋਤਉ ਤ੍ਰਿਭਵਣ ਜੋਤਿ ਆਪੇ ਨਿਰੰਕਾਰੁ ॥
ਜਦੋਂ ਜਗਤ ਦੀ ਹਸਤੀ ਨਹੀਂ ਸੀ, ਅਕਾਸ਼ ਨਹੀਂ ਸੀ, ਤਦੋਂ ਆਕਾਰ-ਰਹਿਤ ਤ੍ਰਿਭਵਣੀ ਜੋਤਿ (ਭਾਵ, ਹੁਣ ਤ੍ਰਿਲੋਕੀ ਵਿਚ ਵਿਆਪਕ ਹੋਣ ਵਾਲੀ ਜੋਤਿ) ਆਪ ਹੀ ਆਪ ਸੀ ।
When the world and the sky did not even exist, the Light of the Formless Lord filled the three worlds.
ਵਰਨੁ ਭੇਖੁ ਅਸਰੂਪੁ ਸੁ ਏਕੋ ਏਕੋ ਸਬਦੁ ਵਿਡਾਣੀ ॥
ਇਕੋ ਅਸਚਰਜ ਸ਼ਬਦ-ਰੂਪ ਪ੍ਰਭੂ ਹੀ ਸੀ, ਉਹੀ (ਜਗਤ ਦਾ) ਰੰਗ ਭੇਖ ਤੇ ਰੂਪ ਸੀ ।
Color, dress and form were contained in the One Lord; the Shabad was contained in the One, Wondrous Lord.
ਸਾਚ ਬਿਨਾ ਸੂਚਾ ਕੋ ਨਾਹੀ ਨਾਨਕ ਅਕਥ ਕਹਾਣੀ ॥੬੭॥
ਹੇ ਨਾਨਕ! (ਐਸੇ ਉਸ) ਸਦਾ ਕਾਇਮ ਰਹਿਣ ਵਾਲੇ ਪ੍ਰਭੂ (ਨੂੰ ਮਿਲਣ) ਤੋਂ ਬਿਨਾ, ਜਿਸ ਦਾ ਕੋਈ ਸਹੀ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ, ਕੋਈ ਮਨੁੱਖ ਸੁੱਚਾ ਨਹੀਂ ਹੈ ।੬੭।
Without the True Name, no one can become pure; O Nanak, this is the Unspoken Speech. ||67||