ਕਿਤੁ ਕਿਤੁ ਬਿਧਿ ਜਗੁ ਉਪਜੈ ਪੁਰਖਾ ਕਿਤੁ ਕਿਤੁ ਦੁਖਿ ਬਿਨਸਿ ਜਾਈ ॥
ਹੇ ਪੁਰਖ! ਜਗਤ ਕਿਸ ਕਿਸ ਵਿਧੀ ਨਾਲ ਉਪਜਦਾ ਹੈ, ਕਿਸ ਤਰ੍ਹਾਂ ਦੁੱਖ ਵਿਚ (ਪੈਂਦਾ) ਹੈ ਤੇ ਕਿਵੇਂ ਨਾਸ ਹੋ ਜਾਂਦਾ ਹੈ?
How, in what way, was the world formed, O man? And what disaster will end it?
ਹਉਮੈ ਵਿਚਿ ਜਗੁ ਉਪਜੈ ਪੁਰਖਾ ਨਾਮਿ ਵਿਸਰਿਐ ਦੁਖੁ ਪਾਈ ॥
ਹੇ ਪੁਰਖ! ਜਗਤ ਹਉਮੈ ਵਿਚ ਪੈਦਾ ਹੁੰਦਾ ਹੈ, ਜੇ (ਇਸ ਨੂੰ) ਪ੍ਰਭੂ ਦਾ ਨਾਮ ਵਿੱਸਰ ਜਾਏ ਤਾਂ ਦੁੱਖ ਪਾਂਦਾ ਹੈ ।
In egotism, the world was formed, O man; forgetting the Naam, it suffers and dies.
ਗੁਰਮੁਖਿ ਹੋਵੈ ਸੁ ਗਿਆਨੁ ਤਤੁ ਬੀਚਾਰੈ ਹਉਮੈ ਸਬਦਿ ਜਲਾਏ ॥
ਜੋ ਮਨੁੱਖ ਗੁਰੂ ਦੇ ਹੁਕਮ ਵਿਚ ਤੁਰਦਾ ਹੈ, ਉਹ ਤੱਤ-ਗਿਆਨ ਨੂੰ ਵਿਚਾਰਦਾ ਹੈ ਤੇ (ਆਪਣੀ) ਹਉਮੈ ਗੁਰੂ ਦੇ ਸ਼ਬਦ ਦੀ ਰਾਹੀਂ ਸਾੜਦਾ ਹੈ,
One who becomes Gurmukh contemplates the essence of spiritual wisdom; through the Shabad, he burns away his egotism.
ਤਨੁ ਮਨੁ ਨਿਰਮਲੁ ਨਿਰਮਲ ਬਾਣੀ ਸਾਚੈ ਰਹੈ ਸਮਾਏ ॥
ਉਸ ਦਾ ਤਨ ਉਸ ਦਾ ਮਨ ਤੇ ਉਸ ਦੀ ਬਾਣੀ ਪਵਿਤ੍ਰ ਹੋ ਜਾਂਦੇ ਹਨ; ਉਹ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਵਿਚ ਟਿਕਿਆ ਰਹਿੰਦਾ ਹੈ;
His body and mind become immaculate, through the Immaculate Bani of the Word. He remains absorbed in Truth.
ਨਾਮੇ ਨਾਮਿ ਰਹੈ ਬੈਰਾਗੀ ਸਾਚੁ ਰਖਿਆ ਉਰਿ ਧਾਰੇ ॥
ਉਹ ਮਨੁੱਖ (ਪ੍ਰਭੂ-ਚਰਨਾਂ ਦਾ) ਮਤਵਾਲਾ ਹੋ ਕੇ ਨਿਰੋਲ ਪ੍ਰਭੂ-ਨਾਮ ਵਿਚ ਹੀ ਜੁੜਿਆ ਰਹਿੰਦਾ ਹੈ, ਸਦਾ ਪ੍ਰਭੂ ਨੂੰ ਹਿਰਦੇ ਵਿਚ ਟਿਕਾਈ ਰੱਖਦਾ ਹੈ ।
Through the Naam, the Name of the Lord, he remains detached; he enshrines the True Name in his heart.
ਨਾਨਕ ਬਿਨੁ ਨਾਵੈ ਜੋਗੁ ਕਦੇ ਨ ਹੋਵੈ ਦੇਖਹੁ ਰਿਦੈ ਬੀਚਾਰੇ ॥੬੮॥
ਹੇ ਨਾਨਕ! ਪ੍ਰਭੂ ਦੇ ਨਾਮ ਤੋਂ ਬਿਨਾ ਪ੍ਰਭੂ ਨਾਲ ਮਿਲਾਪ ਕਦੇ ਨਹੀਂ ਹੋ ਸਕਦਾ, ਆਪਣੇ ਹਿਰਦੇ ਵਿਚ ਵਿਚਾਰ ਕੇ ਵੇਖ ਲਵੋ (ਭਾਵ, ਤੁਹਾਡਾ ਆਪਣਾ ਜ਼ਾਤੀ ਤਜਰਬਾ ਇਹੀ ਗਵਾਹੀ ਦੇਵੇਗਾ) ।੬੮।
O Nanak, without the Name, Yoga is never attained; reflect upon this in your heart, and see. ||68||
ਗੁਰਮੁਖਿ ਸਾਚੁ ਸਬਦੁ ਬੀਚਾਰੈ ਕੋਇ ॥
ਜੇ ਕੋਈ ਮਨੁੱਖ ਗੁਰੂ ਦੇ ਹੁਕਮ ਵਿਚ ਤੁਰਦਾ ਹੈ ਉਹ ਸੱਚੇ ਸ਼ਬਦ ਨੂੰ ਵਿਚਾਰਦਾ ਹੈ,
The Gurmukh is one who reflects upon the True Word of the Shabad.
ਗੁਰਮੁਖਿ ਸਚੁ ਬਾਣੀ ਪਰਗਟੁ ਹੋਇ ॥
ਸਤਿਗੁਰੂ ਦੀ ਬਾਣੀ ਦੀ ਰਾਹੀਂ ਸੱਚਾ ਪ੍ਰਭੂ (ਉਸ ਦੇ ਹਿਰਦੇ ਵਿਚ) ਪਰਗਟ ਹੋ ਜਾਂਦਾ ਹੈ ।
The True Bani is revealed to the Gurmukh.
ਗੁਰਮੁਖਿ ਮਨੁ ਭੀਜੈ ਵਿਰਲਾ ਬੂਝੈ ਕੋਇ ॥
ਗੁਰਮੁਖਿ ਮਨੁੱਖ ਦਾ ਮਨ (ਨਾਮ-ਰਸ ਵਿਚ) ਭਿੱਜਦਾ ਹੈ, (ਪਰ ਇਸ ਗੱਲ ਨੂੰ) ਕੋਈ ਵਿਰਲਾ ਸਮਝਦਾ ਹੈ ।
The mind of the Gurmukh is drenched with the Lord's Love, but how rare are those who understand this.
ਗੁਰਮੁਖਿ ਨਿਜ ਘਰਿ ਵਾਸਾ ਹੋਇ ॥
ਗੁਰੂ ਦੇ ਸਨਮੁਖ ਮਨੁੱਖ ਦਾ ਨਿਵਾਸ ਆਪਣੇ ਅਸਲ ਸਰੂਪ ਵਿਚ ਹੋਇਆ ਰਹਿੰਦਾ ਹੈ ।
The Gurmukh dwells in the home of the self, deep within.
ਗੁਰਮੁਖਿ ਜੋਗੀ ਜੁਗਤਿ ਪਛਾਣੈ ॥
ਜੋ ਮਨੁੱਖ ਸਤਿਗੁਰੂ ਦੇ ਹੁਕਮ ਵਿਚ ਤੁਰਦਾ ਹੈ ਉਹੀ (ਅਸਲ) ਜੋਗੀ ਹੈ ਉਹ (ਪ੍ਰਭੂ ਨਾਲ ਮਿਲਾਪ ਦੀ) ਜੁਗਤਿ ਪਛਾਣਦਾ ਹੈ ।
The Gurmukh realizes the Way of Yoga.
ਗੁਰਮੁਖਿ ਨਾਨਕ ਏਕੋ ਜਾਣੈ ॥੬੯॥
ਹੇ ਨਾਨਕ! ਗੁਰੂ ਦੇ ਹੁਕਮ ਵਿਚ ਤੁਰਨ ਵਾਲਾ ਮਨੁੱਖ ਇੱਕ ਪ੍ਰਭੂ ਨੂੰ (ਹਰ ਥਾਂ ਵਿਆਪਕ) ਜਾਣਦਾ ਹੈ ।੬੯।
O Nanak, the Gurmukh knows the One Lord alone. ||69||