ਬਿਨੁ ਸਤਿਗੁਰ ਸੇਵੇ ਜੋਗੁ ਨ ਹੋਈ ॥
ਸਤਿਗੁਰੂ ਦੀ ਦੱਸੀ ਕਾਰ ਕਰਨ ਤੋਂ ਬਿਨਾ (ਪ੍ਰਭੂ ਨਾਲ) ਮੇਲ ਨਹੀਂ ਹੁੰਦਾ,
Without serving the True Guru, Yoga is not attained;
ਬਿਨੁ ਸਤਿਗੁਰ ਭੇਟੇ ਮੁਕਤਿ ਨ ਕੋਈ ॥
ਗੁਰੂ ਨੂੰ ਮਿਲਣ ਤੋਂ ਬਿਨਾ ਮੁਕਤੀ ਨਹੀਂ ਲੱਭਦੀ ।
without meeting the True Guru, no one is liberated.
ਬਿਨੁ ਸਤਿਗੁਰ ਭੇਟੇ ਨਾਮੁ ਪਾਇਆ ਨ ਜਾਇ ॥
ਗੁਰੂ ਨੂੰ ਮਿਲਣ ਬਗ਼ੈਰ ਪ੍ਰਭੂ ਦਾ ਨਾਮ ਮਿਲ ਨਹੀਂ ਸਕਦਾ,
Without meeting the True Guru, the Naam cannot be found.
ਬਿਨੁ ਸਤਿਗੁਰ ਭੇਟੇ ਮਹਾ ਦੁਖੁ ਪਾਇ ॥
ਮਨੁੱਖ ਬੜਾ ਕਸ਼ਟ ਉਠਾਂਦਾ ਹੈ ।
Without meeting the True Guru, one suffers in terrible pain.
ਬਿਨੁ ਸਤਿਗੁਰ ਭੇਟੇ ਮਹਾ ਗਰਬਿ ਗੁਬਾਰਿ ॥
ਗੁਰੂ ਨੂੰ ਮਿਲਣ ਤੋਂ ਬਿਨਾ ਘੋਰ ਹਨੇਰੇ ਵਿਚ ਅਹੰਕਾਰ ਵਿਚ ਰਹਿੰਦਾ ਹੈ ।
Without meeting the True Guru, there is only the deep darkness of egotistical pride.
ਨਾਨਕ ਬਿਨੁ ਗੁਰ ਮੁਆ ਜਨਮੁ ਹਾਰਿ ॥੭੦॥
ਹੇ ਨਾਨਕ! ਸਤਿਗੁਰੂ ਤੋਂ ਬਿਨਾ ਮਨੁੱਖ ਜ਼ਿੰਦਗੀ (ਦੀ ਬਾਜ਼ੀ) ਹਾਰ ਕੇ ਆਤਮਕ ਮੌਤ ਸਹੇੜਦਾ ਹੈ ।੭੦।
O Nanak, without the True Guru, one dies, having lost the opportunity of this life. ||70||
ਗੁਰਮੁਖਿ ਮਨੁ ਜੀਤਾ ਹਉਮੈ ਮਾਰਿ ॥
ਜੋ ਮਨੁੱਖ ਗੁਰੂ ਦੇ ਹੁਕਮ ਵਿਚ ਤੁਰਦਾ ਹੈ ਉਸ ਨੇ (ਆਪਣੀ) ਹਉਮੈ ਨੂੰ ਮਾਰ ਕੇ ਆਪਣਾ ਮਨ ਜਿੱਤ ਲਿਆ ਹੈ,
The Gurmukh conquers his mind by subduing his ego.
ਗੁਰਮੁਖਿ ਸਾਚੁ ਰਖਿਆ ਉਰ ਧਾਰਿ ॥
ਉਸ ਨੇ ਸਦਾ ਟਿਕੇ ਰਹਿਣ ਵਾਲੇ ਪ੍ਰਭੂ ਨੂੰ ਆਪਣੇ ਹਿਰਦੇ ਵਿਚ ਪਰੋ ਲਿਆ ਹੈ,
The Gurmukh enshrines Truth in his heart.
ਗੁਰਮੁਖਿ ਜਗੁ ਜੀਤਾ ਜਮਕਾਲੁ ਮਾਰਿ ਬਿਦਾਰਿ ॥
ਮੌਤ ਦਾ ਡਰ ਮਾਰ ਮੁਕਾ ਕੇ ਉਸ ਨੇ ਜਗਤ ਜਿੱਤ ਲਿਆ ਹੈ,
The Gurmukh conquers the world; he knocks down the Messenger of Death, and kills it.
ਗੁਰਮੁਖਿ ਦਰਗਹ ਨ ਆਵੈ ਹਾਰਿ ॥
ਉਹ (ਮਨੁੱਖਾ ਜੀਵਨ ਦੀ ਬਾਜ਼ੀ) ਹਾਰ ਕੇ ਹਜ਼ੂਰੀ ਵਿਚ ਨਹੀਂ ਜਾਂਦਾ (ਭਾਵ, ਜਿੱਤ ਕੇ ਜਾਂਦਾ ਹੈ) ।
The Gurmukh does not lose in the Court of the Lord.
ਗੁਰਮੁਖਿ ਮੇਲਿ ਮਿਲਾਏ ਸੋੁ ਜਾਣੈ ॥
ਗੁਰਮੁਖ ਮਨੁੱਖ ਨੂੰ ਪ੍ਰਭੂ ਸੰਜੋਗ ਬਣਾ ਕੇ (ਆਪਣੇ ਵਿਚ) ਮਿਲਾ ਲੈਂਦਾ ਹੈ (ਇਸ ਭੇਤ ਨੂੰ) ਉਹ ਗੁਰਮੁਖ (ਹੀ) ਸਮਝਦਾ ਹੈ ।
The Gurmukh is united in God's Union; he alone knows.
ਨਾਨਕ ਗੁਰਮੁਖਿ ਸਬਦਿ ਪਛਾਣੈ ॥੭੧॥
ਹੇ ਨਾਨਕ! ਗੁਰੂ ਦੇ ਸਨਮੁਖ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ (ਪ੍ਰਭੂ ਨਾਲ) ਜਾਣ-ਪਛਾਣ ਬਣਾ ਲੈਂਦਾ ਹੈ ।੭੧।
O Nanak, the Gurmukh realizes the Word of the Shabad. ||71||