ਸਬਦੈ ਕਾ ਨਿਬੇੜਾ ਸੁਣਿ ਤੂ ਅਉਧੂ ਬਿਨੁ ਨਾਵੈ ਜੋਗੁ ਨ ਹੋਈ ॥
ਹੇ ਜੋਗੀ! ਸੁਣ, ਸਾਰੇ ਉਪਦੇਸ਼ ਦਾ ਸਾਰ (ਇਹ ਹੈ ਕਿ) ਪ੍ਰਭੂ ਦੇ ਨਾਮ ਤੋਂ ਬਿਨਾ ਜੋਗ (ਪ੍ਰਭੂ ਦਾ ਮਿਲਾਪ) ਨਹੀਂ ।
This is the essence of the Shabad - listen, you hermits and Yogis. Without the Name, there is no Yoga.
ਨਾਮੇ ਰਾਤੇ ਅਨਦਿਨੁ ਮਾਤੇ ਨਾਮੈ ਤੇ ਸੁਖੁ ਹੋਈ ॥
ਜੋ ‘ਨਾਮ’ ਵਿਚ ਰੱਤੇ ਹੋਏ ਹਨ ਉਹੀ ਹਰ ਵੇਲੇ ਮਤਵਾਲੇ ਹਨ ।
Those who are attuned to the Name, remain intoxicated night and day; through the Name, they find peace.
ਨਾਮੈ ਹੀ ਤੇ ਸਭੁ ਪਰਗਟੁ ਹੋਵੈ ਨਾਮੇ ਸੋਝੀ ਪਾਈ ॥
ਨਾਮ’ ਤੋਂ ਹੀ ਸੁਖ ਮਿਲਦਾ ਹੈ; ‘ਨਾਮ’ ਤੋਂ ਹੀ ਪੂਰਨ ਗਿਆਨ ਪ੍ਰਾਪਤ ਹੁੰਦਾ ਹੈ, ‘ਨਾਮ’ ਤੋਂ ਹੀ ਸਾਰੀ ਸੂਝ ਪੈਂਦੀ ਹੈ ।
Through the Name, everything is revealed; through the Name, understanding is obtained.
ਬਿਨੁ ਨਾਵੈ ਭੇਖ ਕਰਹਿ ਬਹੁਤੇਰੇ ਸਚੈ ਆਪਿ ਖੁਆਈ ॥
ਪ੍ਰਭੂ ਦਾ ਨਾਮ ਛੱਡ ਕੇ ਜੋ ਮਨੁੱਖ ਹੋਰ ਬਥੇਰੇ ਭੇਖ ਕਰਦੇ ਹਨ ਉਹਨਾਂ ਨੂੰ ਸੱਚੇ ਪ੍ਰਭੂ ਨੇ ਆਪ ਹੀ ਕੁਰਾਹੇ ਪਾ ਦਿੱਤਾ ਹੈ ।
Without the Name, people wear all sorts of religious robes; the True Lord Himself has confused them.
ਸਤਿਗੁਰ ਤੇ ਨਾਮੁ ਪਾਈਐ ਅਉਧੂ ਜੋਗ ਜੁਗਤਿ ਤਾ ਹੋਈ ॥
ਹੇ ਜੋਗੀ! ਸਤਿਗੁਰੂ ਤੋਂ ਪ੍ਰਭੂ ਦਾ ‘ਨਾਮ’ ਮਿਲਦਾ ਹੈ (‘ਨਾਮ’ ਮਿਲਿਆਂ ਹੀ) ਜੋਗ ਦੀ ਸੁਰਤਿ ਸਿਰੇ ਚੜ੍ਹਦੀ ਹੈ ।
The Name is obtained only from the True Guru, O hermit, and then, the Way of Yoga is found.
ਕਰਿ ਬੀਚਾਰੁ ਮਨਿ ਦੇਖਹੁ ਨਾਨਕ ਬਿਨੁ ਨਾਵੈ ਮੁਕਤਿ ਨ ਹੋਈ ॥੭੨॥
ਹੇ ਨਾਨਕ! ਮਨ ਵਿਚ ਵਿਚਾਰ ਕਰ ਕੇ ਵੇਖ ਲਵੋ, ‘ਨਾਮ’ ਤੋਂ ਬਿਨਾ ਮੁਕਤੀ ਨਹੀਂ ਮਿਲਦੀ (ਭਾਵ, ਤੁਹਾਡਾ ਆਪਣਾ ਜ਼ਾਤੀ ਤਜਰਬਾ ਦੱਸ ਦੇਵੇਗਾ ਕਿ ਨਾਮ ਸਿਮਰਨ ਤੋਂ ਬਿਨਾ ਹਉਮੈ ਤੋਂ ਖ਼ਲਾਸੀ ਨਹੀਂ ਹੁੰਦੀ) ।੭੨)
Reflect upon this in your mind, and see; O Nanak, without the Name, there is no liberation. ||72||
ਤੇਰੀ ਗਤਿ ਮਿਤਿ ਤੂਹੈ ਜਾਣਹਿ ਕਿਆ ਕੋ ਆਖਿ ਵਖਾਣੈ ॥
ਤੂੰ ਕਿਹੋ ਜਿਹਾ ਹੈਂ ਤੇ ਕੇਡਾ ਵੱਡਾ ਹੈਂ, ਹੇ ਪ੍ਰਭੂ! ਇਹ ਗੱਲ ਤੂੰ ਆਪ ਹੀ ਜਾਣਦਾ ਹੈ । ਕੋਈ ਹੋਰ ਕੀਹ ਕਹਿ ਕੇ ਦੱਸ ਸਕਦਾ ਹੈ?
You alone know Your state and extent, Lord; What can anyone say about it?
ਤੂ ਆਪੇ ਗੁਪਤਾ ਆਪੇ ਪਰਗਟੁ ਆਪੇ ਸਭਿ ਰੰਗ ਮਾਣੈ ॥
ਤੂੰ ਆਪ ਹੀ ਲੁਕਿਆ ਹੋਇਆ ਹੈਂ ਤੂੰ ਆਪ ਹੀ ਪਰਗਟ ਹੈਂ (ਭਾਵ, ਸੂਖਮ ਤੇ ਅਸਥੂਲ ਤੂੰ ਆਪ ਹੀ ਹੈਂ), ਤੂੰ ਆਪ ਹੀ ਸਾਰੇ ਰੰਗ ਮਾਣ ਰਿਹਾ ਹੈਂ ।
You Yourself are hidden, and You Yourself are revealed. You Yourself enjoy all pleasures.
ਸਾਧਿਕ ਸਿਧ ਗੁਰੂ ਬਹੁ ਚੇਲੇ ਖੋਜਤ ਫਿਰਹਿ ਫੁਰਮਾਣੈ ॥
ਸਾਧਨ ਕਰਨ ਵਾਲੇ ਤੇ ਸਾਧਨਾਂ ਵਿਚ ਪੁੱਗੇ ਹੋਏ ਜੋਗੀ, ਗੁਰੂ ਤੇ ਉਹਨਾਂ ਦੇ ਕਈ ਚੇਲੇ ਤੇਰੇ ਹੁਕਮ ਵਿਚ ਤੈਨੂੰ ਖੋਜਦੇ ਫਿਰਦੇ ਹਨ,
The seekers, the Siddhas, the many gurus and disciples wander around searching for You, according to Your Will.
ਮਾਗਹਿ ਨਾਮੁ ਪਾਇ ਇਹ ਭਿਖਿਆ ਤੇਰੇ ਦਰਸਨ ਕਉ ਕੁਰਬਾਣੈ ॥
ਤੈਥੋਂ ਤੇਰਾ ‘ਨਾਮ’ ਮੰਗਦੇ ਹਨ, ਤੈਥੋਂ ਇਹ ਭਿੱਖਿਆ ਲੈ ਕੇ ਤੇਰੇ ਦੀਦਾਰ ਤੋਂ ਸਦਕੇ ਹੁੰਦੇ ਹਨ ।
They beg for Your Name, and You bless them with this charity. I am a sacrifice to the Blessed Vision of Your Darshan.
ਅਬਿਨਾਸੀ ਪ੍ਰਭਿ ਖੇਲੁ ਰਚਾਇਆ ਗੁਰਮੁਖਿ ਸੋਝੀ ਹੋਈ ॥
ਹੇ ਨਾਨਕ! ਅਬਿਨਾਸੀ ਪ੍ਰਭੂ ਨੇ (ਇਹ ਜਗਤ ਦੀ) ਖੇਡ ਰਚੀ ਹੈ ਗੁਰਮੁਖ ਮਨੁੱਖ ਨੂੰ ਇਹ ਸਮਝ ਪੈਂਦੀ ਹੈ ।
The eternal imperishable Lord God has staged this play; the Gurmukh understands it.
ਨਾਨਕ ਸਭਿ ਜੁਗ ਆਪੇ ਵਰਤੈ ਦੂਜਾ ਅਵਰੁ ਨ ਕੋਈ ॥੭੩॥੧॥
ਸਾਰੇ ਹੀ ਜੁਗਾਂ ਵਿਚ ਉਹ ਆਪ ਹੀ ਮੌਜੂਦ ਹੈ, ਕੋਈ ਹੋਰ ਦੂਜਾ (ਉਸ ਵਰਗਾ) ਨਹੀਂ ।੭੩।੧।
O Nanak, He extends Himself throughout the ages; there is no other than Him. ||73||1||