ਮਃ ੩ ॥
Third Mehl:
ਮਨਮੁਖੁ ਦੁਖ ਕਾ ਖੇਤੁ ਹੈ ਦੁਖੁ ਬੀਜੇ ਦੁਖੁ ਖਾਇ ॥
ਜੋ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦਾ ਹੈ ਉਹ (ਸਮਝੋ) ਦੁੱਖਾਂ ਦੀ ਪੈਲੀ ਹੈ (ਜਿਸ ਵਿਚ) ਉਹ ਦੁੱਖ ਬੀਜਦਾ ਹੈ ਤੇ ਦੁੱਖ (ਹੀ ਫਲ ਵੱਢ ਕੇ) ਖਾਂਦਾ ਹੈ ।
The self-willed manmukh is the field of sorrow and suffering. He plains sorrow, and eats sorrow.
ਦੁਖ ਵਿਚਿ ਜੰਮੈ ਦੁਖਿ ਮਰੈ ਹਉਮੈ ਕਰਤ ਵਿਹਾਇ ॥
ਮਨਮੁਖ ਦੁੱਖ ਵਿਚ ਜੰਮਦਾ ਹੈ, ਦੁੱਖ ਵਿਚ ਮਰਦਾ ਹੈ, ਉਸ ਦੀ ਸਾਰੀ ਉਮਰ “ਮੈਂ; ਮੈਂ” ਕਰਦਿਆਂ ਗੁਜ਼ਰਦੀ ਹੈ ।
In sorrow he is born, and in sorrow he dies. Acting in egotism, his life passes away.
ਆਵਣੁ ਜਾਣੁ ਨ ਸੁਝਈ ਅੰਧਾ ਅੰਧੁ ਕਮਾਇ ॥
ਉਸ ਨੂੰ ਇਹ ਸਮਝ ਹੀ ਨਹੀਂ ਆਉਂਦੀ ਕਿ ਮੈਂ ਜਨਮ ਮਰਨ ਦੇ ਗੇੜ ਵਿਚ ਪਿਆ ਹੋਇਆ ਹਾਂ, ਉਹ ਅੰਨ੍ਹਾ ਜਹਾਲਤ ਦਾ ਹੀ ਕੰਮ ਕਰੀ ਜਾਂਦਾ ਹੈ ।
He does not understand the coming and going of reincarnation; the blind man acts in blindness.
ਜੋ ਦੇਵੈ ਤਿਸੈ ਨ ਜਾਣਈ ਦਿਤੇ ਕਉ ਲਪਟਾਇ ॥
ਮਨਮੁਖ ਉਸ ਮਾਲਕ ਨੂੰ ਨਹੀਂ ਪਛਾਣਦਾ ਜੋ (ਦਾਤਾਂ) ਦੇਂਦਾ ਹੈ, ਪਰ ਉਸ ਦੇ ਦਿੱਤੇ ਹੋਏ ਪਦਾਰਥਾਂ ਨੂੰ ਜੱਫਾ ਮਾਰਦਾ ਹੈ ।
He does not know the One who gives, but he is attached to what is given.
ਨਾਨਕ ਪੂਰਬਿ ਲਿਖਿਆ ਕਮਾਵਣਾ ਅਵਰੁ ਨ ਕਰਣਾ ਜਾਇ ॥੨॥
ਹੇ ਨਾਨਕ! (ਮਨਮੁਖ ਕਰੇ ਭੀ ਕੀਹ?) ਪਿਛਲੇ ਕੀਤੇ ਕਰਮਾਂ ਅਨੁਸਾਰ ਜੋ (ਸੰਸਕਾਰ ਮਨ ਉਤੇ) ਉੱਕਰਿਆ ਪਿਆ ਹੈ (ਉਸੇ ਦੇ ਅਸਰ ਹੇਠ ਮਨੁੱਖ) ਕਰਮ ਕਰੀ ਜਾਂਦਾ ਹੈ (ਉਹਨਾਂ ਸੰਸਕਾਰਾਂ ਤੋਂ ਲਾਂਭੇ) ਹੋਰ ਕੁਝ ਨਹੀਂ ਕੀਤਾ ਜਾ ਸਕਦਾ ।੨।
O Nanak, he acts according to his pre-ordained destiny. He cannot do anything else. ||2||