ਪਉੜੀ ॥
Pauree:
ਸਚੈ ਤਖਤੁ ਰਚਾਇਆ ਬੈਸਣ ਕਉ ਜਾਂਈ ॥
ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨੇ ਇਹ (ਜਗਤ-ਰੂਪ) ਤਖ਼ਤ ਆਪਣੇ ਬੈਠਣ ਲਈ ਥਾਂ ਬਣਾਇਆ ਹੈ ।
The True Lord created His throne, upon which He sits.
ਸਭੁ ਕਿਛੁ ਆਪੇ ਆਪਿ ਹੈ ਗੁਰ ਸਬਦਿ ਸੁਣਾਈ ॥
(ਇਸ ਜਗਤ ਵਿਚ) ਹਰੇਕ ਚੀਜ਼ ਉਸ ਪ੍ਰਭੂ ਦਾ ਆਪਣਾ ਹੀ ਸਰੂਪ ਹੈ—ਇਹ ਗੱਲ ਸਤਿਗੁਰੂ ਦੇ ਸ਼ਬਦ ਨੇ ਦੱਸੀ ਹੈ ।
He Himself is everything; this is what the Word of the Guru's Shabad says.
ਆਪੇ ਕੁਦਰਤਿ ਸਾਜੀਅਨੁ ਕਰਿ ਮਹਲ ਸਰਾਈ ॥
ਇਹ ਸਾਰੀ ਕੁਦਰਤਿ ਉਸ ਨੇ ਆਪ ਹੀ ਪੈਦਾ ਕੀਤੀ ਹੈ, (ਕੁਦਰਤਿ ਦੇ ਸਾਰੇ ਰੁੱਖ ਬਿਰਖ ਆਦਿਕ, ਮਾਨੋ, ਰਹਿਣ ਲਈ ਉਸ ਨੇ) ਮਹਲ ਮਾੜੀਆਂ ਬਣਾਏ ਹਨ;
Through His almighty creative power, He created and fashioned the mansions and hotels.
ਚੰਦੁ ਸੂਰਜੁ ਦੁਇ ਚਾਨਣੇ ਪੂਰੀ ਬਣਤ ਬਣਾਈ ॥
ਇਹਨਾਂ ਮਹਲ ਮਾੜੀਆਂ (ਵਿਚ) ਚੰਦ ਤੇ ਸੂਰਜ ਦੋਵੇਂ (ਮਾਨੋ ਉਸ ਦੇ ਜਗਾਏ ਹੋਏ) ਦੀਵੇ ਹਨ ।
He made the two lamps, the sun and the moon; He formed the perfect form.
ਆਪੇ ਵੇਖੈ ਸੁਣੇ ਆਪਿ ਗੁਰ ਸਬਦਿ ਧਿਆਈ ॥੧॥
(ਪ੍ਰਭੂ ਨੇ ਕੁਦਰਤਿ ਦੀ ਸਾਰੀ) ਬਣਤਰ ਮੁਕੰਮਲ ਬਣਾਈ ਹੋਈ ਹੈ । (ਇਸ ਵਿਚ ਬੈਠ ਕੇ) ਆਪ ਹੀ ਵੇਖ ਰਿਹਾ ਹੈ, ਆਪ ਹੀ ਸੁਣ ਰਿਹਾ ਹੈ; ਉਸ ਪ੍ਰਭੂ ਨੂੰ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਧਿਆਇਆ ਜਾ ਸਕਦਾ ਹੈ ।੧।
He Himself sees, and He Himself hears; meditate on the Word of the Guru's Shabad. ||1||
ਵਾਹੁ ਵਾਹੁ ਸਚੇ ਪਾਤਿਸਾਹ ਤੂ ਸਚੀ ਨਾਈ ॥੧॥ ਰਹਾਉ ॥
ਹੇ ਸਦਾ ਕਾਇਮ ਰਹਿਣ ਵਾਲੇ ਪਾਤਿਸ਼ਾਹ! ਤੂੰ ਅਸਚਰਜ ਹੈਂ, ਤੂੰ ਅਸਚਰਜ ਹੈਂ । ਤੇਰੀ ਵਡਿਆਈ ਸਦਾ ਕਾਇਮ ਰਹਿਣ ਵਾਲੀ ਹੈ ।੧।ਰਹਾਉ।
Waaho! Waaho! Hail, hail, O True King! True is Your Name. ||1||Pause||