ਪਉੜੀ ॥
Pauree:
ਵੇਕੀ ਸ੍ਰਿਸਟਿ ਉਪਾਈਅਨੁ ਸਭ ਹੁਕਮਿ ਆਵੈ ਜਾਇ ਸਮਾਹੀ ॥
ਉਸ (ਪ੍ਰਭੂ) ਨੇ ਰੰਗਾ-ਰੰਗ ਦੀ ਸ੍ਰਿਸ਼ਟੀ ਪੈਦਾ ਕੀਤੀ ਹੈ, ਸਾਰੇ ਜੀਵ ਉਸ ਦੇ ਹੁਕਮ ਵਿਚ ਜੰਮਦੇ ਤੇ ਸਮਾ ਜਾਂਦੇ ਹਨ;
You created the world with its variety; by the Hukam of Your Command, it comes, goes, and merges again in You.
ਆਪੇ ਵੇਖਿ ਵਿਗਸਦਾ ਦੂਜਾ ਕੋ ਨਾਹੀ ॥
ਪ੍ਰਭੂ ਹੀ (ਆਪਣੀ ਰਚਨਾ ਨੂੰ) ਵੇਖ ਕੇ ਖ਼ੁਸ਼ ਹੋ ਰਿਹਾ ਹੈ, ਉਸ ਦਾ ਕੋਈ ਸ਼ਰੀਕ ਨਹੀਂ ।
You Yourself see, and blossom forth; there is no one else at all.
ਜਿਉ ਭਾਵੈ ਤਿਉ ਰਖੁ ਤੂ ਗੁਰ ਸਬਦਿ ਬੁਝਾਹੀ ॥
(ਹੇ ਪ੍ਰਭੂ!) ਜਿਵੇਂ ਤੈਨੂੰ ਚੰਗਾ ਲੱਗੇ ਤਿਵੇਂ (ਜੀਵਾਂ ਨੂੰ) ਰੱਖ, ਤੂੰ ਆਪ ਹੀ ਗੁਰੂ ਦੇ ਸ਼ਬਦ ਦੀ ਰਾਹੀਂ (ਜੀਵਾਂ ਨੂੰ) ਮੱਤ ਦੇਂਦਾ ਹੈਂ ।
As it pleases You, You keep me. Through the Word of the Guru's Shabad, I understand You.
ਸਭਨਾ ਤੇਰਾ ਜੋਰੁ ਹੈ ਜਿਉ ਭਾਵੈ ਤਿਵੈ ਚਲਾਹੀ ॥
ਸਭ ਜੀਵਾਂ ਨੂੰ ਤੇਰਾ ਆਸਰਾ ਹੈ, ਜਿਵੇਂ ਤੈਨੂੰ ਭਾਵੇਂ ਤਿਵੇਂ (ਜੀਵਾਂ ਨੂੰ) ਤੂੰ ਤੋਰਦਾ ਹੈਂ ।
You are the strength of all. As it pleases You, You lead us on.
ਤੁਧੁ ਜੇਵਡ ਮੈ ਨਾਹਿ ਕੋ ਕਿਸੁ ਆਖਿ ਸੁਣਾਈ ॥੨॥
ਮੈਨੂੰ, (ਹੇ ਪ੍ਰਭੂ!) ਤੇਰੇ ਜੇਡਾ ਕੋਈ ਦਿੱਸਦਾ ਨਹੀਂ; ਕਿਸ ਦੀ ਬਾਬਤ ਆਖ ਕੇ ਦੱਸਾਂ (ਕਿ ਉਹ ਤੇਰੇ ਜੇਡਾ ਹੈ)? ।੨।
There is no other as great as You; unto whom should I speak and talk? ||2||