ਸਲੋਕੁ ਮਃ ੩ ॥
Shalok, Third Mehl:
ਭਰਮਿ ਭੁਲਾਈ ਸਭੁ ਜਗੁ ਫਿਰੀ ਫਾਵੀ ਹੋਈ ਭਾਲਿ ॥
ਭੁਲੇਖੇ ਵਿਚ ਭੁੱਲੀ ਹੋਈ ਮੈਂ (ਪਰਮਾਤਮਾ ਨੂੰ ਲੱਭਣ ਵਾਸਤੇ) ਸਾਰਾ ਜਗਤ ਭਵੀਂ ਤੇ ਢੂੰਢ ਢੂੰਢ ਕੇ ਖਪ ਗਈ,
Deluded by doubt, I wandered over the whole world. Searching, I became frustrated.
ਸੋ ਸਹੁ ਸਾਂਤਿ ਨ ਦੇਵਈ ਕਿਆ ਚਲੈ ਤਿਸੁ ਨਾਲਿ ॥
(ਪਰ ਇਸ ਤਰ੍ਹਾਂ) ਉਹ ਖਸਮ (ਪ੍ਰਭੂ) (ਹਿਰਦੇ ਵਿਚ) ਸ਼ਾਂਤੀ ਨਹੀਂ ਦੇਂਦਾ, ਉਹ ਨਾਲ ਕੋਈ ਜ਼ੋਰ ਨਹੀਂ ਚੱਲ ਸਕਦਾ ।
My Husband Lord has not blessed me with peace and tranquility; what will work with Him?
ਗੁਰ ਪਰਸਾਦੀ ਹਰਿ ਧਿਆਈਐ ਅੰਤਰਿ ਰਖੀਐ ਉਰ ਧਾਰਿ ॥
(ਪਰ, ਹਾਂ) ਸਤਿਗੁਰੂ ਦੀ ਮੇਹਰ ਨਾਲ ਪ੍ਰਭੂ ਸਿਮਰਿਆ ਜਾ ਸਕਦਾ ਹੈ ਤੇ ਹਿਰਦੇ ਦੇ ਅੰਦਰ ਰੱਖਿਆ ਜਾ ਸਕਦਾ ਹੈ ।
By Guru's Grace, I meditate on the Lord; I enshrine Him deep within my heart.
ਨਾਨਕ ਘਰਿ ਬੈਠਿਆ ਸਹੁ ਪਾਇਆ ਜਾ ਕਿਰਪਾ ਕੀਤੀ ਕਰਤਾਰਿ ॥੧॥
ਹੇ ਨਾਨਕ! (ਗੁਰੂ ਦੀ ਮੇਹਰ ਨਾਲ) ਮੈਂ ਘਰ ਵਿਚ ਬੈਠਿਆਂ ਖਸਮ ਲੱਭ ਲਿਆ ਜਦੋਂ ਕਰਤਾਰ ਨੇ (ਮੇਰੇ ਉਤੇ) ਕਿਰਪਾ ਕੀਤੀ (ਤੇ ਗੁਰੂ ਮਿਲਾਇਆ) ।੧।
O Nanak, seated in his her own home, she finds her Husband Lord, when the Creator Lord grants His Grace. ||1||