ਪਉੜੀ ॥
Pauree:
ਇਕਿ ਆਪਣੀ ਸਿਫਤੀ ਲਾਇਅਨੁ ਦੇ ਸਤਿਗੁਰ ਮਤੀ ॥
(ਇਸ “ਵੇਕੀ ਸ੍ਰਿਸਟਿ” ਵਿਚ, ਪ੍ਰਭੂ ਨੇ) ਕਈ ਜੀਵਾਂ ਨੂੰ ਸਤਿਗੁਰੂ ਦੀ ਮੱਤ ਦੇ ਕੇ ਆਪਣੀ ਸਿਫ਼ਤਿ-ਸਾਲਾਹ ਵਿਚ ਲਾਇਆ ਹੋਇਆ ਹੈ,
Some are linked to His Praises, when the Lord blesses them with the Guru's Teachings.
ਇਕਨਾ ਨੋ ਨਾਉ ਬਖਸਿਓਨੁ ਅਸਥਿਰੁ ਹਰਿ ਸਤੀ ॥
ਕਈ ਜੀਵਾਂ ਨੂੰ ਸਦਾ ਕਾਇਮ ਰਹਿਣ ਵਾਲੇ ਹਰੀ ਨੇ ਆਪਣਾ ਸਦਾ-ਥਿਰ ਰਹਿਣ ਵਾਲਾ ‘ਨਾਮ’ ਬਖ਼ਸ਼ਿਆ ਹੋਇਆ ਹੈ ।
Some are blessed with the Name of the eternal, unchanging True Lord.
ਪਉਣੁ ਪਾਣੀ ਬੈਸੰਤਰੋ ਹੁਕਮਿ ਕਰਹਿ ਭਗਤੀ ॥
ਹਵਾ, ਪਾਣੀ, ਅੱਗ (ਆਦਿਕ ਤੱਤ ਭੀ) ਉਸ ਦੇ ਹੁਕਮ ਵਿਚ ਤੁਰ ਕੇ ਉਸ ਦੀ ਭਗਤੀ ਕਰ ਰਹੇ ਹਨ,
Water, air and fire, by His Will, worship Him.
ਏਨਾ ਨੋ ਭਉ ਅਗਲਾ ਪੂਰੀ ਬਣਤ ਬਣਤੀ ॥
ਇਹਨਾਂ (ਤੱਤਾਂ) ਨੂੰ ਉਸ ਮਾਲਕ ਦਾ ਬੜਾ ਡਰ ਰਹਿੰਦਾ ਹੈ, (ਸੋ, ਜਗਤ ਦੀ ਕਿਆ ਅਸਚਰਜ) ਮੁਕੰਮਲ ਬਣਤਰ ਬਣੀ ਹੋਈ ਹੈ,
They are held in the Fear of God; He has formed the perfect form.
ਸਭੁ ਇਕੋ ਹੁਕਮੁ ਵਰਤਦਾ ਮੰਨਿਐ ਸੁਖੁ ਪਾਈ ॥੩॥
ਹਰ ਥਾਂ ਪ੍ਰਭੂ ਦਾ ਹੀ ਹੁਕਮ ਚੱਲ ਰਿਹਾ ਹੈ । (ਪ੍ਰਭੂ ਦੇ ਹੁਕਮ ਨੂੰ) ਮੰਨਿਆਂ (ਭਾਵ, ਹੁਕਮ ਵਿਚ ਤੁਰਿਆਂ ਹੀ) ਸੁਖ ਪਾਈਦਾ ਹੈ ।੩।
The Hukam, the Command of the One Lord is all-pervasive; accepting it, peace is found. ||3||