ਪਉੜੀ ॥
Pauree:
ਦੂਜਾ ਭਾਉ ਰਚਾਇਓਨੁ ਤ੍ਰੈ ਗੁਣ ਵਰਤਾਰਾ ॥
(ਜੀਵਾਂ ਦਾ) ਮਾਇਆ ਨਾਲ ਪਿਆਰ ਤੇ ਮਾਇਆ ਦੇ ਤਿੰਨਾਂ ਗੁਣਾਂ ਦਾ ਵਰਤਾਰਾ (ਭਾਵ, ਪ੍ਰਭਾਵ) ਭੀ ਉਸ ਸਿਰਜਣਹਾਰ ਨੇ (ਆਪ ਹੀ) ਪੈਦਾ ਕੀਤਾ ਹੈ;
God created the love of duality, and the three modes which pervade the universe.
ਬ੍ਰਹਮਾ ਬਿਸਨੁ ਮਹੇਸੁ ਉਪਾਇਅਨੁ ਹੁਕਮਿ ਕਮਾਵਨਿ ਕਾਰਾ ॥
(ਤਿੰਨਾਂ ਗੁਣਾਂ ਤੋਂ ਤਿੰਨੇ ਦੇਵਤੇ) ਬ੍ਰਹਮਾ ਵਿਸ਼ਨੂ ਤੇ ਸ਼ਿਵ ਉਸ ਨੇ (ਆਪ ਹੀ) ਉਪਾਏ ਹਨ, (ਇਹ ਤ੍ਰੈਵੇ) ਉਸ ਦੇ ਹੁਕਮ ਵਿਚ ਹੀ ਕਾਰ ਕਰ ਰਹੇ ਹਨ ।
He created Brahma, Vishnu and Shiva, who act according to His Will.
ਪੰਡਿਤ ਪੜਦੇ ਜੋਤਕੀ ਨਾ ਬੂਝਹਿ ਬੀਚਾਰਾ ॥
ਜੋਤਸ਼ੀ (ਆਦਿਕ) ਵਿਦਵਾਨ ਲੋਕ (ਵਿਚਾਰ ਵਾਲੀਆਂ ਪੁਸਤਕਾਂ) ਪੜ੍ਹਦੇ ਹਨ ਪਰ (ਪ੍ਰਭੂ ਦੇ ਇਸ ਕੌਤਕ ਦੀ) ਵੀਚਾਰ ਨੂੰ ਸਮਝਦੇ ਨਹੀਂ ਹਨ ।
The Pandits, the religious scholars, and the astrologers study their books, but they do not understand contemplation.
ਸਭੁ ਕਿਛੁ ਤੇਰਾ ਖੇਲੁ ਹੈ ਸਚੁ ਸਿਰਜਣਹਾਰਾ ॥
(ਹੇ ਪ੍ਰਭੂ!) (ਇਹ ਜਗਤ-ਰਚਨਾ) ਸਾਰਾ ਹੀ ਤੇਰਾ (ਇਕ) ਖੇਲ ਹੈ, ਤੂੰ (ਇਸ ਖੇਲ ਨੂੰ) ਬਣਾਣ ਵਾਲਾ ਹੈਂ ਤੇ ਸਦਾ ਕਾਇਮ ਰਹਿਣ ਵਾਲਾ ਹੈਂ ।
Everything is Your play, O True Creator Lord.
ਜਿਸੁ ਭਾਵੈ ਤਿਸੁ ਬਖਸਿ ਲੈਹਿ ਸਚਿ ਸਬਦਿ ਸਮਾਈ ॥੪॥
ਜੋ ਤੈਨੂੰ ਭਾਉਂਦਾ ਹੈ ਉਸ ਉਤੇ ਬਖ਼ਸ਼ਸ਼ ਕਰਦਾ ਹੈਂ ਤੇ ਉਹ ਗੁਰੂ ਦੇ ਸ਼ਬਦ ਦੀ ਰਾਹੀਂ ਤੇਰੇ ਸੱਚੇ ਸਰੂਪ ਵਿਚ ਟਿਕਿਆ ਰਹਿੰਦਾ ਹੈ ।੪।
As it pleases You, You bless us with forgiveness, and merge us in the True Word of the Shabad. ||4||