ਸਲੋਕੁ ਮਃ ੩ ॥
Shalok, Third Mehl:
ਰੈਣਾਇਰ ਮਾਹਿ ਅਨੰਤੁ ਹੈ ਕੂੜੀ ਆਵੈ ਜਾਇ ॥
(ਇਸ ਸੰਸਾਰ-) ਸਮੁੰਦਰ ਵਿਚ ਬੇਅੰਤ ਪ੍ਰਭੂ ਆਪ ਵੱਸ ਰਿਹਾ ਹੈ, ਪਰ (ਉਸ ‘ਅਨੰਤ’ ਨੂੰ ਛੱਡ ਕੇ) ਨਾਸਵੰਤ ਪਦਾਰਥਾਂ ਵਿਚ ਲੱਗੀ ਹੋਈ ਜਿੰਦ ਜੰਮਦੀ ਮਰਦੀ ਰਹਿੰਦੀ ਹੈ ।
In the world-ocean, the Infinite Lord abides. The false come and go in reincarnation.
ਭਾਣੈ ਚਲੈ ਆਪਣੈ ਬਹੁਤੀ ਲਹੈ ਸਜਾਇ ॥
ਜੋ ਮਨੁੱਖ ਆਪਣੀ ਮਰਜ਼ੀ ਅਨੁਸਾਰ ਤੁਰਦਾ ਹੈ ਉਸ ਨੂੰ ਬਹੁਤ ਦੁੱਖ ਪ੍ਰਾਪਤ ਹੁੰਦਾ ਹ
One who walks according to his own will, suffers terrible punishment.
ਰੈਣਾਇਰ ਮਹਿ ਸਭੁ ਕਿਛੁ ਹੈ ਕਰਮੀ ਪਲੈ ਪਾਇ ॥
(ਕਿਉਂਕਿ ਉਹ “ਅਨੰਤ” ਨੂੰ ਛੱਡ ਕੇ ਨਾਸਵੰਤ ਪਦਾਰਥਾਂ ਪਿੱਛੇ ਦੌੜਦਾ ਹੈ); ਸਭ ਕੁਝ ਇਸ ਸਾਗਰ ਵਿਚ ਮੌਜੂਦ ਹੈ, ਪਰ ਪ੍ਰਭੂ ਦੀ ਮਿਹਰ ਨਾਲ ਮਿਲਦਾ ਹੈ ।
All things are in the world-ocean, but they are obtained only by the karma of good actions.
ਨਾਨਕ ਨਉ ਨਿਧਿ ਪਾਈਐ ਜੇ ਚਲੈ ਤਿਸੈ ਰਜਾਇ ॥੧॥
ਹੇ ਨਾਨਕ! ਮਨੁੱਖ ਨੂੰ ਸਾਰੇ ਹੀ ਨੌ ਖ਼ਜ਼ਾਨੇ ਮਿਲ ਜਾਂਦੇ ਹਨ ਜੇ ਮਨੁੱਖ (ਇਸ ਸਾਗਰ ਵਿਚ ਵਿਆਪਕ ਪ੍ਰਭੂ ਦੀ) ਰਜ਼ਾ ਵਿਚ ਤੁਰੇ ।੧।
O Nanak, he alone obtains the nine treasures, who walks in the Will of the Lord. ||1||