ਪਉੜੀ ॥
Pauree:
ਛਤੀਹ ਜੁਗ ਗੁਬਾਰੁ ਸਾ ਆਪੇ ਗਣਤ ਕੀਨੀ ॥
(ਪਹਿਲਾਂ ਜਦੋਂ ਪ੍ਰਭੂ ਨਿਰਗੁਣ ਰੂਪ ਵਿਚ ਸੀ ਤਦੋਂ) ਬੇਅੰਤ ਸਮਾ ਹਨੇਰਾ ਸੀ (ਭਾਵ, ਤਦੋਂ ਕੀਹ ਸਰੂਪ ਸੀ—ਇਹ ਗੱਲ ਦੱਸੀ ਨਹੀਂ ਜਾ ਸਕਦੀ),
For thirty-six ages, there was utter darkness. Then, the Lord revealed Himself.
ਆਪੇ ਸ੍ਰਿਸਟਿ ਸਭ ਸਾਜੀਅਨੁ ਆਪਿ ਮਤਿ ਦੀਨੀ ॥
(ਫਿਰ ਸਰਗੁਣ ਰੂਪ ਰਚ ਕੇ) ਉਸ ਨੇ ਆਪ ਹੀ (ਜਗਤ-ਰਚਨਾ ਦੀ) ਵਿਚਾਰ ਕੀਤੀ; ਉਸ (ਪ੍ਰਭੂ) ਨੇ ਆਪ ਹੀ ਸ੍ਰਿਸ਼ਟੀ ਪੈਦਾ ਕੀਤੀ ਤੇ ਆਪ ਹੀ (ਜੀਵਾਂ ਨੂੰ) ਅਕਲ ਦਿੱਤੀ;
He Himself created the entire universe. He Himself blessed it with understanding.
ਸਿਮ੍ਰਿਤਿ ਸਾਸਤ ਸਾਜਿਅਨੁ ਪਾਪ ਪੁੰਨ ਗਣਤ ਗਣੀਨੀ ॥
(ਇਸ ਤਰ੍ਹਾਂ ਮਨੁੱਖ ਬੁੱਧਵਾਨਾਂ ਦੀ ਰਾਹੀਂ ਉਸ ਨੇ ਆਪ ਹੀ ਸਿਮ੍ਰਿਤੀਆਂ ਤੇ ਸ਼ਾਸਤ੍ਰ (ਆਦਿਕ ਧਰਮ-ਪੁਸਤਕ) ਬਣਾਏ, (ਉਹਨਾਂ ਵਿਚ) ਪਾਪ ਤੇ ਪੁੰਨ ਦਾ ਨਿਖੇੜਾ ਕੀਤਾ (ਭਾਵ, ਦੱਸਿਆ ਕਿ ‘ਪਾਪ’ ਕੀਹ ਹੈ ਤੇ ‘ਪੁੰਨ’ ਕੀਹ ਹੈ) ।
He created the Simritees and the Shaastras; He calculates the accounts of virtue and vice.
ਜਿਸੁ ਬੁਝਾਏ ਸੋ ਬੁਝਸੀ ਸਚੈ ਸਬਦਿ ਪਤੀਨੀ ॥
ਜਿਸ ਮਨੁੱਖ ਨੂੰ (ਇਹ ਸਾਰਾ ਰਾਜ਼) ਸਮਝਾਂਦਾ ਹੈ ਉਹੀ ਸਮਝਦਾ ਹੈ, ਉਸ ਮਨੁੱਖ ਦਾ ਮਨ ਗੁਰੂ ਦੇ ਸੱਚੇ ਸ਼ਬਦ ਵਿਚ ਸਰਧਾ ਧਾਰ ਲੈਂਦਾ ਹੈ ।
He alone understands, whom the Lord inspires to understand and to be pleased with the True Word of the Shabad.
ਸਭੁ ਆਪੇ ਆਪਿ ਵਰਤਦਾ ਆਪੇ ਬਖਸਿ ਮਿਲਾਈ ॥੭॥
ਹਰੇਕ ਕਾਰਜ ਵਿਚ ਪ੍ਰਭੂ ਆਪ ਹੀ ਆਪ ਮੌਜੂਦ ਹੈ, ਆਪ ਹੀ ਮੇਹਰ ਕਰ ਕੇ (ਜੀਵ ਨੂੰ ਆਪਣੇ ਵਿਚ) ਮਿਲਾਂਦਾ ਹੈ ।੭।
He Himself is all-pervading; He Himself forgives, and unites with Himself. ||7||