ਸਲੋਕ ਮਃ ੩ ॥
Shalok, Third Mehl:
ਇਹੁ ਤਨੁ ਸਭੋ ਰਤੁ ਹੈ ਰਤੁ ਬਿਨੁ ਤੰਨੁ ਨ ਹੋਇ ॥
ਇਹ ਸਾਰਾ ਸਰੀਰ ਲਹੂ ਹੈ (ਭਾਵ, ਸਾਰੇ ਸਰੀਰ ਵਿਚ ਲਹੂ ਮੌਜੂਦ ਹੈ), ਲਹੂ ਤੋਂ ਬਿਨਾ ਸਰੀਰ ਰਹਿ ਨਹੀਂ ਸਕਦਾ
This body is all blood; without blood, the body cannot exist.
ਜੋ ਸਹਿ ਰਤੇ ਆਪਣੈ ਤਿਨ ਤਨਿ ਲੋਭ ਰਤੁ ਨ ਹੋਇ ॥
(ਫਿਰ, ਸਰੀਰ ਨੂੰ ਚੀਰਿਆਂ, ਭਾਵ, ਸਰੀਰ ਦੀ ਪੜਤਾਲ ਕੀਤਿਆਂ, ਕੇਹੜਾ ਲਹੂ ਨਹੀਂ ਨਿਕਲਦਾ?) ਜੋ ਬੰਦੇ ਆਪਣੇ ਖਸਮ (-ਪ੍ਰਭੂ ਦੇ ਪਿਆਰ) ਵਿਚ ਰੰਗੇ ਹੋਏ ਹਨ ਉਹਨਾਂ ਦੇ ਸਰੀਰ ਵਿਚ ਲਾਲਚ ਦਾ ਲਹੂ ਨਹੀਂ ਹੁੰਦਾ ।
Those who are attuned to their Lord - their bodies are not filled with the blood of greed.
ਭੈ ਪਇਐ ਤਨੁ ਖੀਣੁ ਹੋਇ ਲੋਭ ਰਤੁ ਵਿਚਹੁ ਜਾਇ ॥
ਜੇ (ਪਰਮਾਤਮਾ ਦੇ) ਡਰ ਵਿਚ ਜੀਵੀਏ ਤਾਂ ਸਰੀਰ (ਇਸ ਤਰ੍ਹਾਂ ਦਾ) ਲਿੱਸਾ ਹੋ ਜਾਂਦਾ ਹੈ (ਕਿ) ਇਸ ਵਿਚੋਂ ਲੋਭ ਦੀ ਰੁੱਤ ਨਿਕਲ ਜਾਂਦੀ ਹੈ ।
In the Fear of God, the body becomes thin, and the blood of greed passes out of the body.
ਜਿਉ ਬੈਸੰਤਰਿ ਧਾਤੁ ਸੁਧੁ ਹੋਇ ਤਿਉ ਹਰਿ ਕਾ ਭਉ ਦੁਰਮਤਿ ਮੈਲੁ ਗਵਾਇ ॥
ਜਿਵੇਂ ਅੱਗ ਵਿਚ (ਪਾਇਆਂ ਸੋਨਾ ਆਦਿਕ) ਧਾਤ ਸਾਫ਼ ਹੋ ਜਾਂਦੀ ਹੈ, ਇਸੇ ਤਰ੍ਹਾਂ ਪਰਮਾਤਮਾ ਦਾ ਡਰ (ਮਨੁੱਖ ਦੀ) ਭੈੜੀ ਮੱਤ ਦੀ ਮੈਲ ਨੂੰ ਕੱਟ ਦੇਂਦਾ ਹੈ ।
As fire purifies metal, so does the Fear of the Lord eradicate the filth of evil-mindedness.
ਨਾਨਕ ਤੇ ਜਨ ਸੋਹਣੇ ਜੋ ਰਤੇ ਹਰਿ ਰੰਗੁ ਲਾਇ ॥੧॥
ਹੇ ਨਾਨਕ! ਉਹ ਬੰਦੇ ਸੋਹਣੇ ਹਨ ਜੋ ਪਰਮਾਤਮਾ ਨਾਲ ਪ੍ਰੇਮ ਜੋੜ ਕੇ (ਉਸ ਦੇ ਪ੍ਰੇਮ ਵਿਚ) ਰੰਗੇ ਹੋਏ ਹਨ ।੧।
O Nanak, beautiful are those humble beings, who are imbued with the Lord's Love. ||1||