ਮਃ ੩ ॥
Third Mehl:
ਬਿਨੁ ਸਤਿਗੁਰ ਸੇਵੇ ਸਾਂਤਿ ਨ ਆਵਈ ਦੂਜੀ ਨਾਹੀ ਜਾਇ ॥
ਸਤਿਗੁਰੂ ਦੇ ਹੁਕਮ ਵਿਚ ਤੁਰਨ ਤੋਂ ਬਿਨਾ (ਮਨ ਵਿਚ) ਸ਼ਾਂਤੀ ਨਹੀਂ ਆਉਂਦੀ (ਤੇ ਇਸ ਸ਼ਾਂਤੀ ਵਾਸਤੇ ਗੁਰੂ ਤੋਂ ਬਿਨਾ) ਕੋਈ (ਹੋਰ) ਥਾਂ ਨਹੀਂ; ਭਾਵੇਂ ਕਿਤਨੀ ਤਾਂਘ ਕਰੀਏ,
Without serving the True Guru, tranquility is not obtained. It cannot be found anywhere else.
ਜੇ ਬਹੁਤੇਰਾ ਲੋਚੀਐ ਵਿਣੁ ਕਰਮਾ ਪਾਇਆ ਨ ਜਾਇ ॥
ਭਾਗਾਂ ਤੋਂ ਬਿਨਾ (ਗੁਰੂ) ਮਿਲਦਾ ਭੀ ਨਹੀਂ (ਕਿਉਂਕਿ ਜਿਤਨਾ ਚਿਰ ਮਨੁੱਖ ਦੇ) ਅੰਦਰ ਲੋਭ-ਰੂਪ ਵਿਕਾਰ ਹੈ
No matter how much one may long for it, without the karma of good actions, it cannot be found.
ਅੰਤਰਿ ਲੋਭੁ ਵਿਕਾਰੁ ਹੈ ਦੂਜੈ ਭਾਇ ਖੁਆਇ ॥
(ਉਤਨਾ ਚਿਰ ਉਹ ਪ੍ਰਭੂ ਨੂੰ ਛੱਡ ਕੇ) ਹੋਰ ਦੇ ਪਿਆਰ ਵਿਚ ਖੁੰੁਝਿਆ ਫਿਰਦਾ ਹੈ, ਜਿਨ੍ਹਾਂ ਦਾ ਇਹ ਹਾਲ ਹੈ)
Those whose inner beings are filled with greed and corruption, are ruined through the love of duality.
ਤਿਨ ਜੰਮਣੁ ਮਰਣੁ ਨ ਚੁਕਈ ਹਉਮੈ ਵਿਚਿ ਦੁਖੁ ਪਾਇ ॥
ਉਹਨਾਂ ਦਾ ਜਨਮ ਮਰਨ ਦਾ ਗੇੜ ਨਹੀਂ ਮੁੱਕਦਾ, ਉਹਨਾਂ ਨੂੰ ਹਉਮੈ ਵਿਚ (ਗ੍ਰਸਿਆਂ ਨੂੰ) ਦੁੱਖ ਮਿਲਦਾ ਹੈ ।
The cycle of birth and death is not ended, and filled with egotism, they suffer in pain.
ਜਿਨੀ ਸਤਿਗੁਰ ਸਿਉ ਚਿਤੁ ਲਾਇਆ ਸੋ ਖਾਲੀ ਕੋਈ ਨਾਹਿ ॥
ਜਿਨ੍ਹਾਂ ਮਨੁੱਖਾਂ ਨੇ ਸਤਿਗੁਰੂ ਨਾਲ ਮਨ ਲਾਇਆ ਹੈ ਉਹਨਾਂ ਵਿਚੋਂ ਕੋਈ ਭੀ (ਪਿਆਰ ਤੋਂ) ਸੁੰਞੇ ਹਿਰਦੇ ਵਾਲਾ ਨਹੀਂ ਹੈ;
Those who focus their consciousness on the True Guru, do not remain unfulfilled.
ਤਿਨ ਜਮ ਕੀ ਤਲਬ ਨ ਹੋਵਈ ਨਾ ਓਇ ਦੁਖ ਸਹਾਹਿ ॥
ਉਹਨਾਂ ਨੂੰ ਜਮ ਦਾ ਸੱਦਾ ਨਹੀਂ ਆਉਂਦਾ (ਭਾਵ, ਉਹਨਾਂ ਨੂੰ ਮੌਤ ਤੋਂ ਡਰ ਨਹੀਂ ਲੱਗਦਾ) ਨਾਹ ਹੀ ਉਹ ਕਿਸੇ ਤਰ੍ਹਾਂ ਦੁਖੀ ਹੁੰਦੇ ਹਨ ।
They are not summoned by the Messenger of Death, and they do not suffer in pain.
ਨਾਨਕ ਗੁਰਮੁਖਿ ਉਬਰੇ ਸਚੈ ਸਬਦਿ ਸਮਾਹਿ ॥੩॥
ਹੇ ਨਾਨਕ! ਗੁਰੂ ਦੇ ਹੁਕਮ ਵਿਚ ਤੁਰਨ ਵਾਲੇ ਬੰਦੇ (“ਜਮ ਦੀ ਤਲਬ” ਤੋਂ) ਬਚੇ ਹੋਏ ਹਨ (ਕਿਉਂਕਿ) ਉਹ ਗੁਰੂ ਦੇ ਸ਼ਬਦ ਦੀ ਰਾਹੀਂ ਸੱਚੇ ਪ੍ਰਭੂ ਵਿਚ ਲੀਨ ਰਹਿੰਦੇ ਹਨ ।੩।
O Nanak, the Gurmukh is saved, merging in the True Word of the Shabad. ||3||