ਮਾਝ ਮਹਲਾ ੩ ॥
Maajh, Third Mehl:
ਮੇਰਾ ਪ੍ਰਭੁ ਭਰਪੂਰਿ ਰਹਿਆ ਸਭ ਥਾਈ ॥
(ਹੇ ਭਾਈ !) ਮੇਰਾ ਪ੍ਰਭੂ ਸਭ ਥਾਵਾਂ ਵਿਚ ਪੂਰਨ ਤੌਰ ਤੇ ਮੌਜੂਦ ਹੈ,
My God is pervading and permeating all places.
ਗੁਰ ਪਰਸਾਦੀ ਘਰ ਹੀ ਮਹਿ ਪਾਈ ॥
ਗੁਰੂ ਦੀ ਕਿਰਪਾ ਨਾਲ ਮੈਂ ਉਸ ਨੂੰ ਆਪਣੇ ਹਿਰਦੇ-ਘਰ ਵਿਚ ਹੀ ਲੱਭ ਲਿਆ ਹੈ ।
By Guru's Grace, I have found Him within the home of my own heart.
ਸਦਾ ਸਰੇਵੀ ਇਕ ਮਨਿ ਧਿਆਈ ਗੁਰਮੁਖਿ ਸਚਿ ਸਮਾਵਣਿਆ ॥੧॥
ਮੈਂ ਹੁਣ ਸਦਾ ਉਸ ਨੂੰ ਸਿਮਰਦਾ ਹਾਂ, ਸਦਾ ਇਕਾਗਰ ਮਨ ਹੋ ਕੇ ਉਸਦਾ ਧਿਆਨ ਧਰਦਾ ਹਾਂ । ਜੇਹੜਾ ਭੀ ਮਨੁੱਖ ਗੁਰੂ ਦਾ ਆਸਰਾ—ਪਰਨਾ ਲੈਂਦਾ ਹੈ, ਉਹ ਸਦਾ-ਥਿਰ ਪਰਮਾਤਮਾ ਵਿਚ ਲੀਨ ਰਹਿੰਦਾ ਹੈ ।੧।
I serve Him constantly, and I meditate on Him single-mindedly. As Gurmukh, I am absorbed in the True One. ||1||
ਹਉ ਵਾਰੀ ਜੀਉ ਵਾਰੀ ਜਗਜੀਵਨੁ ਮੰਨਿ ਵਸਾਵਣਿਆ ॥
(ਹੇ ਭਾਈ !) ਮੈਂ ਉਹਨਾਂ ਬੰਦਿਆਂ ਤੋਂ ਸਦਾ ਕੁਰਬਾਨ ਜਾਂਦਾ ਹਾਂ ਜੇਹੜੇ ਜਗਤ ਦੀ ਜ਼ਿੰਦਗੀ ਦੇ ਆਸਰੇ ਪਰਮਾਤਮਾ ਨੂੰ ਆਪਣੇ ਮਨ ਵਿਚ ਵਸਾਂਦੇ ਹਨ ।
I am a sacrifice, my soul is a sacrifice, to those who enshrine the Lord, the Life of the World, within their minds.
ਹਰਿ ਜਗਜੀਵਨੁ ਨਿਰਭਉ ਦਾਤਾ ਗੁਰਮਤਿ ਸਹਜਿ ਸਮਾਵਣਿਆ ॥੧॥ ਰਹਾਉ ॥
ਪਰਮਾਤਮਾ ਜਗਤ ਨੂੰ ਜ਼ਿੰਦਗੀ ਦੇਣ ਵਾਲਾ ਹੈ, ਕਿਸੇ ਦਾ ਉਸ ਨੂੰ ਡਰ ਨਹੀਂ, ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ । ਜੇਹੜਾ ਮਨੁੱਖ ਦੀ ਮਤਿ ਲੈ ਕੇ ਉਸ ਨੂੰ ਮਨ ਆਪਣੇ ਵਿਚ ਵਸਾਂਦਾ ਹੈ ਉਹ ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ ।੧।ਰਹਾਉ।
Through the Guru's Teachings, I merge with intuitive ease into the Lord, the Life of the World, the Fearless One, the Great Giver. ||1||Pause||
ਘਰ ਮਹਿ ਧਰਤੀ ਧਉਲੁ ਪਾਤਾਲਾ ॥
ਜੇਹੜਾ ਪਰਮਾਤਮਾ ਧਰਤੀ ਤੇ ਪਾਤਾਲ ਦਾ ਆਸਰਾ ਹੈ, ਉਹ ਮਨੁੱਖ ਦੇ ਹਿਰਦੇ ਵਿਚ (ਭੀ) ਵੱਸਦਾ ਹੈ,
Within the home of the self is the earth, its support and the nether regions of the underworld.
ਘਰ ਹੀ ਮਹਿ ਪ੍ਰੀਤਮੁ ਸਦਾ ਹੈ ਬਾਲਾ ॥
ਉਹ ਪ੍ਰੀਤਮ ਪ੍ਰਭੂ ਸਦਾ ਜਵਾਨ ਰਹਿਣ ਵਾਲਾ ਹੈ ਉਹ ਹਰੇਕ ਹਿਰਦੇ ਵਿਚ ਹੀ ਵੱਸਦਾ ਹੈ ।
Within the home of the self is the Eternally Young Beloved.
ਸਦਾ ਅਨੰਦਿ ਰਹੈ ਸੁਖਦਾਤਾ ਗੁਰਮਤਿ ਸਹਜਿ ਸਮਾਵਣਿਆ ॥੨॥
ਜੇਹੜਾ ਮਨੁੱਖ ਗੁਰੂ ਦੀ ਮਤਿ ਲੈ ਕੇ ਉਸ ਸੁਖਦਾਤੇ ਪ੍ਰਭੂ ਨੂੰ ਸਿਮਰਦਾ ਹੈ, ਉਹ ਸਦਾ ਆਤਮਕ ਆਨੰਦ ਵਿਚ ਰਹਿੰਦਾ ਹੈ, ਉਹ ਆਤਮਕ ਅਡੋਲਤਾ ਵਿਚ ਸਮਾਇਆ ਰਹਿੰਦਾ ਹੈ ।੨।
The Giver of peace is eternally blissful. Through the Guru's Teachings, we are absorbed in intuitive peace. ||2||
ਕਾਇਆ ਅੰਦਰਿ ਹਉਮੈ ਮੇਰਾ ॥
ਪਰ ਜਿਸ ਮਨੁੱਖ ਦੇ ਸਰੀਰ ਵਿਚ ਹਉਮੈ ਪ੍ਰਬਲ ਹੈ ਮਮਤਾ ਪ੍ਰਬਲ ਹੈ,
When the body is filled with ego and selfishness,
ਜੰਮਣ ਮਰਣੁ ਨ ਚੂਕੈ ਫੇਰਾ ॥
ਉਸ ਮਨੁੱਖ ਦਾ ਜਨਮ ਮਰਨ—ਰੂਪ ਗੇੜ ਨਹੀਂ ਮੁੱਕਦਾ ।
the cycle of birth and death does not end.
ਗੁਰਮੁਖਿ ਹੋਵੈ ਸੁ ਹਉਮੈ ਮਾਰੇ ਸਚੋ ਸਚੁ ਧਿਆਵਣਿਆ ॥੩॥
ਜੇਹੜਾ ਮਨੁੱਖ ਗੁਰੂ ਦੇ ਸਨਮੁਖ ਰਹਿੰਦਾ ਹੈ ਉਹ (ਆਪਣੇ ਅੰਦਰੋਂ) ਹਉਮੈ ਮਾਰ ਲੈਂਦਾ ਹੈ, ਤੇ ਉਹ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਨੂੰ ਹੀ ਸਿਮਰਦਾ ਹੈ ।੪।
One who becomes Gurmukh subdues egotism, and meditates on the Truest of the True. ||3||
ਕਾਇਆ ਅੰਦਰਿ ਪਾਪੁ ਪੁੰਨੁ ਦੁਇ ਭਾਈ ॥
(ਹਉਮੈ ਦੇ ਪ੍ਰਭਾਵ ਹੇਠ ਰਹਿਣ ਵਾਲੇ ਮਨੁੱਖ ਦੇ) ਸਰੀਰ ਵਿਚ (ਹਉਮੈ ਤੋਂ ਪੈਦਾ ਹੋਏ ਹੋਏ) ਦੋਵੇਂ ਭਰਾ ਪਾਪ ਤੇ ਪੁੰਨ ਵੱਸਦੇ ਹਨ,
Within this body are the two brothers, sin and virtue.
ਦੁਹੀ ਮਿਲਿ ਕੈ ਸ੍ਰਿਸਟਿ ਉਪਾਈ ॥
ਇਹਨਾਂ ਦੋਹਾਂ ਨੇ ਹੀ ਮਿਲ ਕੇ ਜਗਤ-ਰਚਨਾ ਕੀਤੀ ਹੈ ।
When the two joined together, the Universe was produced.
ਦੋਵੈ ਮਾਰਿ ਜਾਇ ਇਕਤੁ ਘਰਿ ਆਵੈ ਗੁਰਮਤਿ ਸਹਜਿ ਸਮਾਵਣਿਆ ॥੪॥
ਜੇਹੜਾ ਮਨੁੱਖ ਗੁਰੂ ਦੀ ਮਤਿ ਲੈ ਕੇ ਇਹਨਾਂ ਦੋਹਾਂ (ਦੇ ਪ੍ਰਭਾਵ) ਨੂੰ ਮਾਰਦਾ ਹੈ, ਉਹ ਇਕੋ ਘਰ ਵਿਚ (ਪ੍ਰਭੂ-ਚਰਨਾਂ ਵਿਚ ਹੀ) ਟਿਕ ਜਾਂਦਾ ਹੈ, ਉਹ ਆਤਮਕ ਅਡੋਲਤਾ ਵਿਚ ਲੀਨ ਰਹਿੰਦਾ ਹੈ ।੩।
Subduing both, and entering into the Home of the One, through the Guru's Teachings, we are absorbed in intuitive peace. ||4||
ਘਰ ਹੀ ਮਾਹਿ ਦੂਜੈ ਭਾਇ ਅਨੇਰਾ ॥
ਪਰਮਾਤਮਾ ਮਨੁੱਖ ਦੇ ਹਿਰਦੇ-ਘਰ ਵਿਚ ਹੀ ਵੱਸਦਾ ਹੈ, ਪਰ ਮਾਇਆ ਦੇ ਪਿਆਰ ਦੇ ਕਾਰਨ ਮਨੁੱਖ ਦੇ ਅੰਦਰ ਅਗਿਆਨਤਾ ਦਾ ਹਨੇਰਾ ਪਿਆ ਰਹਿੰਦਾ ਹੈ ।
Within the home of the self is the darkness of the love of duality.
ਚਾਨਣੁ ਹੋਵੈ ਛੋਡੈ ਹਉਮੈ ਮੇਰਾ ॥
ਜਦੋਂ ਮਨੁੱਖ ਗੁਰੂ ਦੀ ਸ਼ਰਨ ਲੈ ਕੇ (ਆਪਣੇ ਅੰਦਰੋਂ) ਹਉਮੈ ਤੇ ਮਮਤਾ ਦੂਰ ਕਰਦਾ ਹੈ, ਤਦੋਂ (ਇਸ ਦੇ ਅੰਦਰ ਪਰਮਾਤਮਾ ਦੀ ਜੋਤਿ ਦਾ ਆਤਮਕ) ਚਾਨਣ ਹੋ ਜਾਂਦਾ ਹੈ,
When the Divine Light dawns, ego and selfishness are dispelled.
ਪਰਗਟੁ ਸਬਦੁ ਹੈ ਸੁਖਦਾਤਾ ਅਨਦਿਨੁ ਨਾਮੁ ਧਿਆਵਣਿਆ ॥੫॥
ਆਤਮਕ ਆਨੰਦ ਦੇਣ ਵਾਲੀ ਪਰਮਾਤਮਾ ਦੀ ਸਿਫ਼ਤਿ-ਸਾਲਾਹ (ਇਸ ਦੇ ਅੰਦਰ) ਉੱਘੜ ਪੈਂਦੀ ਹੈ, ਤੇ ਇਹ ਹਰ ਵੇਲੇ ਪ੍ਰਭੂ ਦਾ ਨਾਮ ਸਿਮਰਦਾ ਹੈ ।੫।
The Giver of peace is revealed through the Shabad, meditating upon the Naam, night and day. ||5||
ਅੰਤਰਿ ਜੋਤਿ ਪਰਗਟੁ ਪਾਸਾਰਾ ॥
ਜਿਸ ਪ੍ਰਭੂ ਜੋਤਿ ਨੇ ਸਾਰਾ ਜਗਤ-ਪਸਾਰਾ ਪਸਾਰਿਆ ਹੈ,
Deep within the self is the Light of God; It radiates throughout the expanse of His creation.
ਗੁਰ ਸਾਖੀ ਮਿਟਿਆ ਅੰਧਿਆਰਾ ॥
ਗੁਰੂ ਦੀ ਸਿਖਿਆ ਦੀ ਰਾਹੀਂ ਉਹ ਜਿਸ ਮਨੁੱਖ ਦੇ ਅੰਦਰ ਪਰਗਟ ਹੋ ਜਾਂਦੀ ਹੈ, ਉਸ ਦੇ ਅੰਦਰੋਂ ਅਗਿਆਨਤਾ ਦਾ ਹਨੇਰਾ ਮਿਟ ਜਾਂਦਾ ਹੈ,
Through the Guru's Teachings, the darkness of spiritual ignorance is dispelled.
ਕਮਲੁ ਬਿਗਾਸਿ ਸਦਾ ਸੁਖੁ ਪਾਇਆ ਜੋਤੀ ਜੋਤਿ ਮਿਲਾਵਣਿਆ ॥੬॥
ਉਸ ਦਾ ਹਿਰਦਾ-ਕਮਲਫੁੱਲ ਖਿੜ ਪੈਂਦਾ ਹੈ, ਉਹ ਸਦਾ ਆਤਮਕ ਆਨੰਦ ਮਾਣਦਾ ਹੈ, ਉਸ ਦੀ ਸੁਰਤਿ ਪ੍ਰਭੂ ਦੀ ਜੋਤਿ ਵਿਚ ਮਿਲੀ ਰਹਿੰਦੀ ਹੈ ।੬।
The heart-lotus blossoms forth, and eternal peace is obtained, as one's light merges into the Light. ||6||
ਅੰਦਰਿ ਮਹਲ ਰਤਨੀ ਭਰੇ ਭੰਡਾਰਾ ॥
ਮਨੁੱਖ ਦੇ ਸਰੀਰ ਵਿਚ (ਪਰਮਾਤਮਾ ਦੇ ਗੁਣ-ਰੂਪ) ਰਤਨਾਂ ਦੇ ਖ਼ਜ਼ਾਨੇ ਭਰੇ ਪਏ ਹਨ,
Within the mansion is the treasure house, overflowing with jewels.
ਗੁਰਮੁਖਿ ਪਾਏ ਨਾਮੁ ਅਪਾਰਾ ॥
(ਪਰ ਇਹ ਉਸ ਮਨੁੱਖ ਨੂੰ ਲੱਭਦੇ ਹਨ) ਜੇਹੜਾ ਗੁਰੂ ਦੀ ਸ਼ਰਨ ਪੈ ਕੇ ਬੇਅੰਤ ਪ੍ਰਭੂ ਦਾ ਨਾਮ ਪ੍ਰਾਪਤ ਕਰਦਾ ਹੈ ।
The Gurmukh obtains the Infinite Naam, the Name of the Lord.
ਗੁਰਮੁਖਿ ਵਣਜੇ ਸਦਾ ਵਾਪਾਰੀ ਲਾਹਾ ਨਾਮੁ ਸਦ ਪਾਵਣਿਆ ॥੭॥
ਗੁਰੂ ਦੀ ਸ਼ਰਨ ਪੈਣ ਵਾਲਾ ਮਨੁੱਖ (ਪ੍ਰਭੂ-ਨਾਮ ਦਾ) ਵਪਾਰੀ (ਬਣ ਕੇ ਆਤਮਕ ਗੁਣਾਂ ਦੇ ਰਤਨਾਂ ਦਾ) ਵਪਾਰ ਕਰਦਾ ਹੈ, ਤੇ ਸਦਾ ਪ੍ਰਭੂ-ਨਾਮ ਦੀ ਖੱਟੀ ਖੱਟਦਾ ਹੈ ।੭।
The Gurmukh, the trader, always purchases the merchandise of the Naam, and always reaps profits. ||7||
ਆਪੇ ਵਥੁ ਰਾਖੈ ਆਪੇ ਦੇਇ ॥
(ਪਰ ਜੀਵਾਂ ਦੇ ਵੱਸ ਦੀ ਗੱਲ ਨਹੀਂ) ਪਰਮਾਤਮਾ ਆਪ ਹੀ ਜੀਵਾਂ ਦੇ ਅੰਦਰ ਆਪਣਾ ਨਾਮ-ਪਦਾਰਥ ਟਿਕਾਂਦਾ ਹੈ, ਪਰਮਾਤਮਾ ਆਪ ਹੀ (ਇਹ ਦਾਤਿ) ਜੀਵਾਂ ਨੂੰ ਦੇਂਦਾ ਹੈ ।
The Lord Himself keeps this merchandise in stock, and He Himself distributes it.
ਗੁਰਮੁਖਿ ਵਣਜਹਿ ਕੇਈ ਕੇਇ ॥
ਗੁਰੂ ਦੀ ਸ਼ਰਨ ਪੈ ਕੇ ਅਨੇਕਾਂ (ਵਡ-ਭਾਗੀ) ਮਨੁੱਖ ਨਾਮ-ਵੱਖਰ ਦਾ ਸੌਦਾ ਕਰਦੇ ਹਨ ।
Rare is that Gurmukh who trades in this.
ਨਾਨਕ ਜਿਸੁ ਨਦਰਿ ਕਰੇ ਸੋ ਪਾਏ ਕਰਿ ਕਿਰਪਾ ਮੰਨਿ ਵਸਾਵਣਿਆ ॥੮॥੨੭॥੨੮॥
ਹੇ ਨਾਨਕ ! ਜਿਸ ਮਨੁੱਖ ਉੱਤੇ ਪ੍ਰਭੂ ਮਿਹਰ ਦੀ ਨਜ਼ਰ ਕਰਦਾ ਹੈ, ਉਹ ਪ੍ਰਭੂ-ਨਾਮ ਪ੍ਰਾਪਤ ਕਰਦਾ ਹੈ, ਪ੍ਰਭੂ ਆਪਣੀ ਕਿਰਪਾ ਕਰ ਕੇ ਆਪਣਾ ਨਾਮ ਉਸਦੇ ਮਨ ਵਿਚ ਵਸਾਂਦਾ ਹੈ ।੮।੨੭।੨੮।
O Nanak, those upon whom the Lord casts His Glance of Grace, obtain it. Through His Mercy, it is enshrined in the mind. ||8||27||28||