ਸਲੋਕ ਮਃ ੩ ॥
Shalok, Third Mehl:
ਸਚਾ ਨਾਮੁ ਧਿਆਇ ਤੂ ਸਭੋ ਵਰਤੈ ਸਚੁ ॥
ਹੇ ਨਾਨਕ! (ਉਸ ਪ੍ਰਭੂ ਦਾ) ਸਦਾ-ਥਿਰ ਰਹਣ ਵਾਲਾ ਨਾਮ ਸਿਮਰ ਜੋ ਹਰ ਥਾਂ ਮੌਜੂਦ ਹੈ ।
Meditate on the True Name; the True Lord is all-pervading.
ਨਾਨਕ ਹੁਕਮੈ ਜੋ ਬੁਝੈ ਸੋ ਫਲੁ ਪਾਏ ਸਚੁ ॥
ਜੋ ਮਨੁੱਖ ਪ੍ਰਭੂ ਦੇ ਹੁਕਮ ਨੂੰ ਸਮਝਦਾ ਹੈ (ਭਾਵ, ਹੁਕਮ ਵਿਚ ਤੁਰਦਾ ਹੈ) ਉਹ ਪ੍ਰਭੂ ਦੀ ਪ੍ਰਾਪਤੀ-ਰੂਪ ਫਲ ਪਾਂਦਾ ਹੈ, (ਪਰ ਜੋ ਮਨੁੱਖ ਨਿਰੀਆਂ) ਮੂੰਹ ਦੀਆਂ ਗੱਲਾਂ ਕਰਦਾ ਹੈ ਉਹ ਅਟੱਲ ਹੁਕਮ ਨੂੰ ਨਹੀਂ ਸਮਝਦਾ ।
O Nanak, one who realizes the Hukam of the Lord's Command, obtains the fruit of Truth.
ਕਥਨੀ ਬਦਨੀ ਕਰਤਾ ਫਿਰੈ ਹੁਕਮੁ ਨ ਬੂਝੈ ਸਚੁ ॥
ਹੇ ਨਾਨਕ! ਜੋ ਮਨੁੱਖ ਪਰਮਾਤਮਾ ਦਾ ਹੁਕਮ ਮੰਨਦਾ ਹੈ ਉਹ (ਅਸਲ) ਭਗਤ ਹੈ ।
One who merely mouths the words, does not understand the Hukam of the True Lord's Command.
ਨਾਨਕ ਹਰਿ ਕਾ ਭਾਣਾ ਮੰਨੇ ਸੋ ਭਗਤੁ ਹੋਇ ਵਿਣੁ ਮੰਨੇ ਕਚੁ ਨਿਕਚੁ ॥੧॥
ਹੁਕਮ ਮੰਨਣ ਤੋਂ ਬਿਨਾ ਮਨੁੱਖ ਬਿਲਕੁਲ ਕੱਚਾ ਹੈ (ਭਾਵ, ਅੱਲ੍ਹੜ ਮਨ ਵਾਲਾ ਹੈ ਜੋ ਹਰ ਵੇਲੇ ਡੋਲਦਾ ਹੈ) ।੧।
O Nanak, one who accepts the Will of the Lord is His devotee. Without accepting it, he is the falsest of the false. ||1||