ਪਉੜੀ ॥
Pauree:
ਤੁਧੁ ਜੇਵਡੁ ਦਾਤਾ ਨਾਹਿ ਕਿਸੁ ਆਖਿ ਸੁਣਾਈਐ ॥
(ਹੇ ਪ੍ਰਭੂ!) ਤੇਰੇ ਜੇਡਾ ਕੋਈ ਦਾਤਾ ਨਹੀਂ, ਕਿਸ ਦੀ ਬਾਬਤ ਆਖ ਕੇ ਦੱਸੀਏ (ਕਿ ਉਹ ਤੇਰੇ ਜੇਡਾ ਦਾਤਾ ਹੈ)? (ਭਾਵ, ਸਭ ਦਾਤਾਂ ਤੈਥੋਂ ਮਿਲਦੀਆਂ ਹਨ, ਨਾਮ-ਅੰਮ੍ਰਿਤ ਦਾ ਦਾਤਾ ਭੀ ਤੂੰ ਹੀ ਹੈਂ, ।
You are the Great Giver; no other is as great as You. Unto whom should I speak and talk?
ਗੁਰ ਪਰਸਾਦੀ ਪਾਇ ਜਿਥਹੁ ਹਉਮੈ ਜਾਈਐ ॥
(‘ਅੰਮ੍ਰਿਤ’) ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ, ਜਿਥੋਂ (ਭਾਵ, ਗੁਰੂ ਤੋਂ ਹੀ) ਹਉਮੈ ਨਾਸ ਹੁੰਦੀ ਹੈ;
By Guru's Grace, I find You; You eradicate egotism from within.
ਰਸ ਕਸ ਸਾਦਾ ਬਾਹਰਾ ਸਚੀ ਵਡਿਆਈਐ ॥
(ਨਾਮ-ਅੰਮ੍ਰਿਤ ਦਾ ਦਾਤਾ ਪ੍ਰਭੂ) ਸਾਰੇ ਰਸਾਂ ਤੇ ਸੁਆਦਾਂ (ਦੇ ਪ੍ਰਭਾਵ) ਤੋਂ ਉਤਾਂਹ ਹੈ, ਉਸ ਦੀ ਬਜ਼ੁਰਗੀ ਸਦਾ ਕਾਇਮ ਰਹਿਣ ਵਾਲੀ ਹੈ ।
You are beyond sweet and salty flavors; True is Your glorious greatness.
ਜਿਸ ਨੋ ਬਖਸੇ ਤਿਸੁ ਦੇਇ ਆਪਿ ਲਏ ਮਿਲਾਈਐ ॥
ਪ੍ਰਭੂ ਜਿਸ ਉੱਤੇ ਮੇਹਰ ਕਰਦਾ ਹੈ ਉਸ ਨੂੰ (ਅੰਮ੍ਰਿਤ) ਬਖ਼ਸ਼ਦਾ ਹੈ ਤੇ ਉਸ ਨੂੰ ਆਪ ਹੀ (ਆਪਣੇ ਵਿਚ) ਜੋੋੜ ਲੈਂਦਾ ਹੈ,
You bless those whom You forgive, and unite them with Yourself.
ਘਟ ਅੰਤਰਿ ਅੰਮ੍ਰਿਤੁ ਰਖਿਓਨੁ ਗੁਰਮੁਖਿ ਕਿਸੈ ਪਿਆਈ ॥੯॥
(ਉਂਞ ਤਾਂ ਇਹ) ਅੰਮ੍ਰਿਤ ਉਸ ਨੇ ਹਰੇਕ ਦੇ ਹਿਰਦੇ ਵਿਚ ਰੱਖਿਆ ਹੋਇਆ ਹੈ ਪਰ ਜਿਸ ਕਿਸੇ ਨੂੰ ਮਿਲਾਂਦਾ ਹੈ ਗੁਰੂ ਦੀ ਰਾਹੀਂ ਮਿਲਾਂਦਾ ਹੈ ।੯।
You have placed the Ambrosial Nectar deep within the heart; the Gurmukh drinks it in. ||9||