ਮਃ ੩ ॥
Third Mehl:
ਗੁਰੂ ਜਿਨਾ ਕਾ ਅੰਧੁਲਾ ਸਿਖ ਭੀ ਅੰਧੇ ਕਰਮ ਕਰੇਨਿ ॥
ਜਿਨ੍ਹਾਂ ਮਨੁੱਖਾਂ ਦਾ ਗੁਰੂ (ਆਪ) ਅਗਿਆਨੀ ਅੰਨ੍ਹਾ ਹੈ ਉਹ ਸਿੱਖ ਭੀ ਅੰਨ੍ਹੇ ਕੰਮ (ਭਾਵ, ਮੰਦੇ ਕੰਮ) ਹੀ ਕਰਦੇ ਹਨ;
The disciples whose teacher is blind, act blindly as well.
ਓਇ ਭਾਣੈ ਚਲਨਿ ਆਪਣੈ ਨਿਤ ਝੂਠੋ ਝੂਠੁ ਬੋਲੇਨਿ ॥
(ਅੰਨ੍ਹੇ ਗੁਰੂ ਦੇ) ਉਹ (ਸਿੱਖ) ਆਪਣੀ ਮਰਜ਼ੀ ਦੇ ਮਗਰ ਲੱਗਦੇ ਹਨ, ਤੇ ਸਦਾ ਝੂਠ ਬੋਲਦੇ ਹਨ; ਝੂਠ ਤੇ ਠੱਗੀ ਕਮਾਂਦੇ ਹਨ,
They walk according to their own wills, and continually speak falsehood and lies.
ਕੂੜੁ ਕੁਸਤੁ ਕਮਾਵਦੇ ਪਰ ਨਿੰਦਾ ਸਦਾ ਕਰੇਨਿ ॥
ਸਦਾ ਦੂਜਿਆਂ ਦੀ ਨਿੰਦਿਆ ਕਰਦੇ ਹਨ;
They practice falsehood and deception, and endlessly slander others.
ਓਇ ਆਪਿ ਡੁਬੇ ਪਰ ਨਿੰਦਕਾ ਸਗਲੇ ਕੁਲ ਡੋਬੇਨਿ ॥
ਦੂਜਿਆਂ ਦੀ ਨਿੰਦਾ ਕਰਨ ਵਾਲੇ ਉਹ ਮਨੁੱਖ ਆਪ ਭੀ ਡੁੱਬਦੇ ਹਨ ਤੇ ਆਪਣੀਆਂ ਸਾਰੀਆਂ ਕੁਲਾਂ ਭੀ ਗ਼ਰਕ ਕਰਦੇ ਹਨ ।
Slandering others, they drown themselves, and drown all their generations as well.
ਨਾਨਕ ਜਿਤੁ ਓਇ ਲਾਏ ਤਿਤੁ ਲਗੇ ਉਇ ਬਪੁੜੇ ਕਿਆ ਕਰੇਨਿ ॥੨॥
(ਪਰ) ਹੇ ਨਾਨਕ! ਉਹ ਬਿਚਾਰੇ ਕਰਨ ਭੀ ਕੀਹ? ਜਿਧਰ ਉਹਨਾਂ ਨੂੰ (ਪ੍ਰਭੂ ਨੇ) ਲਾਇਆ ਹੈ ਉਹ ਓਧਰ ਹੀ ਲੱਗੇ ਹੋਏ ਹਨ ।੨।
O Nanak, whatever the Lord links them to, to that they are linked; what can the poor creatures do? ||2||