ਪਉੜੀ ॥
Pauree:
ਸਭ ਨਦਰੀ ਅੰਦਰਿ ਰਖਦਾ ਜੇਤੀ ਸਿਸਟਿ ਸਭ ਕੀਤੀ ॥
(ਪ੍ਰਭੂ ਨੇ) ਜਿਤਨੀ ਸ੍ਰਿਸ਼ਟੀ ਪੈਦਾ ਕੀਤੀ ਹੈ, ਉਸ ਸਾਰੀ ਨੂੰ ਆਪਣੀ ਨਜ਼ਰ ਹੇਠ ਰੱਖਦਾ ਹੈ;
He keeps all under His Gaze; He created the entire Universe.
ਇਕਿ ਕੂੜਿ ਕੁਸਤਿ ਲਾਇਅਨੁ ਮਨਮੁਖ ਵਿਗੂਤੀ ॥
ਉਸ ਨੇ ਕਈ ਜੀਵਾਂ ਨੂੰ ਝੂਠ ਤੇ ਠੱਗੀ ਵਿਚ ਲਾ ਰੱਖਿਆ ਹੈ, ਉਹ ਜੀਵ ਆਪਣੇ ਮਨ ਦੇ ਪਿੱਛੇ ਤੁਰ ਕੇ ਖ਼ੁਆਰ ਹੋ ਰਹੇ ਹਨ ।
He has linked some to falsehood and deception; these self-willed manmukhs are plundered.
ਗੁਰਮੁਖਿ ਸਦਾ ਧਿਆਈਐ ਅੰਦਰਿ ਹਰਿ ਪ੍ਰੀਤੀ ॥
ਜੋ ਮਨੁੱਖ ਗੁਰੂ ਦੇ ਹੁਕਮ ਵਿਚ ਤੁਰਦੇ ਹਨ ਉਹ ਸਦਾ ਪ੍ਰਭੂ ਨੂੰ ਧਿਆਉਂਦੇ ਹਨ ਕਿਉਂਕਿ ਉਹਨਾਂ ਦੇ ਹਿਰਦੇ ਵਿਚ ਪ੍ਰਭੂ ਦੀ ਪ੍ਰੀਤ ਹੈ ।
The Gurmukhs meditate on the Lord forever; their inner beings are filled with love.
ਜਿਨ ਕਉ ਪੋਤੈ ਪੁੰਨੁ ਹੈ ਤਿਨ੍ਹ ਵਾਤਿ ਸਿਪੀਤੀ ॥
ਜਿਨ੍ਹਾਂ ਦੇ ਪੱਲੇ (ਕੋਈ ਪਿਛਲੀ ਕੀਤੀ) ਭਲਾਈ ਹੈ ਉਹਨਾਂ ਦੇ ਮੂੰਹ ਵਿਚ (ਪ੍ਰਭੂ ਦੀ) ਸਿਫ਼ਤਿ-ਸਾਲਾਹ ਟਿਕੀ ਰਹਿੰਦੀ ਹੈ ।
Those who have the treasure of virtue, chant the Praises of the Lord.
ਨਾਨਕ ਨਾਮੁ ਧਿਆਈਐ ਸਚੁ ਸਿਫਤਿ ਸਨਾਈ ॥੧੦॥
ਹੇ ਨਾਨਕ! ਨਾਮ ਹੀ ਸਿਮਰਨਾ ਚਾਹੀਦਾ ਹੈ । ਪਰਮਾਤਮਾ ਦੀ ਸਿਫ਼ਤਿ-ਸਾਲਾਹ ਹੀ ਸਦਾ ਕਾਇਮ ਰਹਿਣ ਵਾਲੀ ਚੀਜ਼ ਹੈ ।੧੦।
O Nanak, meditate on the Naam, and the Glorious Praises of the True Lord. ||10||