ਸਲੋਕੁ ਮਃ ੧ ॥
Shalok, First Mehl:
ਸਤੀ ਪਾਪੁ ਕਰਿ ਸਤੁ ਕਮਾਹਿ ॥
ਜੋ ਮਨੁੱਖ ਆਪਣੇ ਆਪ ਨੂੰ ਧਰਮੀ (ਭਾਵ, ਸੁੱਚੇ ਆਚਰਨ ਵਾਲੇ) ਅਖਵਾਂਦੇ ਹਨ ਉਹ (ਲੁਕ ਕੇ) ਵਿਕਾਰ ਕਰ ਕੇ ਭੀ (ਬਾਹਰ) ਜ਼ਾਹਰ ਇਹੀ ਕਰਦੇ ਹਨ ਕਿ ਧਰਮ ਕਮਾ ਰਹੇ ਹਨ ।
Men of charity gather wealth by committing sins, and then give it away in donations to charity.
ਗੁਰ ਦੀਖਿਆ ਘਰਿ ਦੇਵਣ ਜਾਹਿ ॥
(ਆਪਣੇ ਆਪ ਨੂੰ) ਗੁਰੂ (ਕਹਾਣ ਵਾਲੇ) (ਮਾਇਆ ਦੀ ਖ਼ਾਤਰ) ਚੇਲਿਆਂ ਦੇ ਘਰ ਵਿਚ ਸਿੱਖਿਆ ਦੇਣ ਜਾਂਦੇ ਹਨ ।
Their spiritual teachers go to their homes to instruct them.
ਇਸਤਰੀ ਪੁਰਖੈ ਖਟਿਐ ਭਾਉ ॥
(ਅਖਵਾਂਦੀ ਪਤਿਬ੍ਰਤਾ ਹੈ ਪਰ) ਇਸਤ੍ਰੀ ਦਾ ਆਪਣੇ ਪਤੀ ਨਾਲ ਪਿਆਰ ਤਾਂ ਹੀ ਹੈ
The woman loves the man only for his wealth;
ਭਾਵੈ ਆਵਉ ਭਾਵੈ ਜਾਉ ॥
ਜੇ ਉਹ ਖੱਟ ਕੇ ਲਿਆਵੇ (ਨਹੀਂ ਤਾਂ) ਪਤੀ ਚਾਹੇ ਘਰ ਆਵੇ ਚਾਹੇ ਚਲਾ ਜਾਏ (ਇਸਤ੍ਰੀ ਪਰਵਾਹ ਨਹੀਂ ਕਰਦੀ) ।
they come and go as they please.
ਸਾਸਤੁ ਬੇਦੁ ਨ ਮਾਨੈ ਕੋਇ ॥
(ਬ੍ਰਾਹਮਣ ਦਾ ਹਾਲ ਤੱਕੋ) ਕੋਈ ਭੀ ਵੇਦ ਸ਼ਾਸਤ੍ਰ ਨਹੀਂ ਮੰਨ ਰਿਹਾ,
No one obeys the Shaastras or the Vedas.
ਆਪੋ ਆਪੈ ਪੂਜਾ ਹੋਇ ॥
ਆਪੋ ਆਪਣੀ ਗ਼ਰਜ਼ ਦੀ ਹੀ ਪੂਜਾ ਹੋ ਰਹੀ ਹੈ ।
Everyone worships himself.
ਕਾਜੀ ਹੋਇ ਕੈ ਬਹੈ ਨਿਆਇ ॥
ਕਾਜ਼ੀ ਬਣ ਕੇ (ਦੂਜਿਆਂ ਦਾ) ਨਿਆਂ ਕਰਨ ਬੈਠਦਾ ਹੈ,
Becoming judges, they sit and administer justice.
ਫੇਰੇ ਤਸਬੀ ਕਰੇ ਖੁਦਾਇ ॥
ਤਸਬੀ ਫੇਰਦਾ ਹੈ ਖ਼ੁਦਾ ਖ਼ੁਦਾ ਆਖਦਾ ਹੈ,
They chant on their malas, and call upon God.
ਵਢੀ ਲੈ ਕੈ ਹਕੁ ਗਵਾਏ ॥
(ਪਰ ਨਿਆਂ ਕਰਨ ਵੇਲੇ) ਵੱਢੀ ਲੈ ਕੇ (ਦੂਜੇ ਦਾ) ਹੱਕ ਮਾਰਦਾ ਹੈ,
They accept bribes, and block justice.
ਜੇ ਕੋ ਪੁਛੈ ਤਾ ਪੜਿ ਸੁਣਾਏ ॥
ਜੇ ਕੋਈ (ਉਸ ਦੇ ਇਸ ਕੰਮ ਤੇ) ਇਤਰਾਜ਼ ਕਰੇ ਤਾਂ (ਕੋਈ ਨ ਕੋਈ ਸ਼ਰ੍ਹਾ ਦੀ ਗੱਲ) ਪੜ੍ਹ ਕੇ ਸੁਣਾ ਦੇਂਦਾ ਹੈ ।
If someone asks them, they read quotations from their books.
ਤੁਰਕ ਮੰਤ੍ਰੁ ਕਨਿ ਰਿਦੈ ਸਮਾਹਿ ॥
(ਹਿੰਦੂ ਆਗੂਆਂ ਦਾ ਹਾਲ ਤੱਕੋ, ਆਪਣੇ) ਕੰਨ ਤੇ ਹਿਰਦੇ ਵਿਚ (ਤਾਂ) ਤੁਰਕ (ਹਾਕਮਾਂ) ਦਾ ਹੁਕਮ ਟਿਕਾਈ ਰੱਖਦੇ ਹਨ,
The Muslim scriptures are in their ears and in their hearts.
ਲੋਕ ਮੁਹਾਵਹਿ ਚਾੜੀ ਖਾਹਿ ॥
ਲੋਕਾਂ ਨੂੰ ਲੁਟਾਂਦੇ ਹਨ ਉਹਨਾਂ ਦੀ ਚੁਗ਼ਲੀ (ਹਾਕਮਾਂ ਪਾਸ) ਕਰਦੇ ਹਨ,
They plunder the people, and engage in gossip and flattery.
ਚਉਕਾ ਦੇ ਕੈ ਸੁਚਾ ਹੋਇ ॥
(ਨਿਰਾ) ਚੌਕਾ ਦੇ ਕੇ ਹੀ ਸੁੱਚਾ ਬਣਿਆ ਫਿਰਦਾ ਹ
They anoint their kitchens to try to become pure.
ਐਸਾ ਹਿੰਦੂ ਵੇਖਹੁ ਕੋਇ ॥
ਪਰ ਵੇਖੋ ਐਸੇ ਹਿੰਦੂ ਵਲ ।
Behold, such is the Hindu.
ਜੋਗੀ ਗਿਰਹੀ ਜਟਾ ਬਿਭੂਤ ॥
ਜੋਗੀ ਨੇ ਜਟਾਂ ਰੱਖੀਆਂ ਹੋਈਆਂ ਹਨ, ਸੁਆਹ ਭੀ ਮਲੀ ਹੋਈ ਹੈ, ਪਰ ਹੈ ਗ੍ਰਿਹਸਤੀ,
The Yogi, with matted hair and ashes on his body, has become a householder.
ਆਗੈ ਪਾਛੈ ਰੋਵਹਿ ਪੂਤ ॥
ਉਸ ਦੇ ਅੱਗੇ ਪਿੱਛੇ ਅੰਞਾਣੇ ਰੋਂਦੇ ਫਿਰਦੇ ਹਨ,
The children weep in front of him and behind him.
ਜੋਗੁ ਨ ਪਾਇਆ ਜੁਗਤਿ ਗਵਾਈ ॥
ਜੋਗ-ਮਾਰਗ ਭੀ ਨਾਹ ਲੱਭਾ ਤੇ ਜੀਉਣ ਦੀ ਜੁਗਤਿ ਭੀ ਗਵਾ ਬੈਠਾ ਹੈ ।
He does not attain Yoga - he has lost his way.
ਕਿਤੁ ਕਾਰਣਿ ਸਿਰਿ ਛਾਈ ਪਾਈ ॥
ਸਿਰ ਉਤੇ ਸੁਆਹ ਉਸ ਨੇ ਕਾਹਦੇ ਲਈ ਪਾਈ ਹੈ?
Why does he apply ashes to his forehead?
ਨਾਨਕ ਕਲਿ ਕਾ ਏਹੁ ਪਰਵਾਣੁ ॥
ਹੇ ਨਾਨਕ! ਇਹ ਹੈ ਕਲਿਜੁਗ ਦਾ ਪ੍ਰਭਾਵ ਕਿ ਕਲਿਜੁਗ ਆਪ ਹੀ (ਭਾਵ, ਕਲਿਜੁਗੀ ਸੁਭਾਵ ਵਾਲਾ ਬੰਦਾ ਆਪ ਹੀ) ਚੌਧਰੀ ਹੈ
O Nanak, this is the sign of the Dark Age of Kali Yuga;
ਆਪੇ ਆਖਣੁ ਆਪੇ ਜਾਣੁ ॥੧॥
ਤੇ ਆਪ ਹੀ ਆਪਣੀ ਕਰਤੂਤ ਦੀ ਵਡਿਆਈ ਕਰਨ ਵਾਲਾ ਹੈ ।੧।
everyone says that he himself knows. ||1||