ਮਃ ੧ ॥
First Mehl:
 
ਹਿੰਦੂ ਕੈ ਘਰਿ ਹਿੰਦੂ ਆਵੈ ॥
(ਕਿਸੇ ਖਤ੍ਰੀ ਆਦਿਕ) ਹਿੰਦੂ ਦੇ ਘਰ ਵਿਚ ਬ੍ਰਾਹਮਣ ਆਉਂਦਾ ਹੈ
The Hindu comes to the house of a Hindu.
 
ਸੂਤੁ ਜਨੇਊ ਪੜਿ ਗਲਿ ਪਾਵੈ ॥
ਤੇ (ਮੰਤ੍ਰ ਆਦਿਕ) ਪੜ੍ਹ ਕੇ (ਉਸ ਖੱਤ੍ਰੀ ਦੇ) ਗਲ ਵਿਚ ਧਾਗਾ ਜਨੇਊ ਪਾ ਦੇਂਦਾ ਹੈ;
He puts the sacred thread around his neck and reads the scriptures.
 
ਸੂਤੁ ਪਾਇ ਕਰੇ ਬੁਰਿਆਈ ॥
(ਇਹ ਮਨੁੱਖ ਜਨੇਊ ਤਾਂ ਪਾ ਲੈਂਦਾ ਹੈ, ਪਰ) ਜਨੇਊ ਪਾ ਕੇ ਭੀ ਮੰਦ-ਕਰਮ ਕਰੀ ਜਾਂਦਾ ਹੈ
He puts on the thread, but does evil deeds.
 
ਨਾਤਾ ਧੋਤਾ ਥਾਇ ਨ ਪਾਈ ॥
(ਇਸ ਤਰ੍ਹਾਂ ਨਿੱਤ) ਨ੍ਹਾਉਣ ਧੋਣ ਨਾਲ ਉਹ (ਪ੍ਰਭੂ ਦੇ ਦਰ ਤੇ) ਕਬੂਲ ਨਹੀਂ ਹੋ ਜਾਂਦਾ ।
His cleansings and washings will not be approved.
 
ਮੁਸਲਮਾਨੁ ਕਰੇ ਵਡਿਆਈ ॥
ਮੁਸਲਮਾਨ ਮਨੁੱਖ (ਦੀਨ ਦੀ) ਵਡਿਆਈ ਕਰਦਾ ਹੈ
The Muslim glorifies his own faith.
 
ਵਿਣੁ ਗੁਰ ਪੀਰੈ ਕੋ ਥਾਇ ਨ ਪਾਈ ॥
ਪਰ ਜੇ ਗੁਰੂ ਪੀਰ ਦੇ ਹੁਕਮ ਵਿਚ ਨਹੀਂ ਤੁਰਦਾ ਤਾਂ (ਦਰਗਾਹ ਵਿਚ) ਕਬੂਲ ਨਹੀਂ ਹੋ ਸਕਦਾ;
Without the Guru or a spiritual teacher, no one is accepted.
 
ਰਾਹੁ ਦਸਾਇ ਓਥੈ ਕੋ ਜਾਇ ॥
(ਬਹਿਸ਼ਤ ਦਾ) ਰਸਤਾ ਤਾਂ ਹਰ ਕੋਈ ਪੁੱਛਦਾ ਹੈ
They may be shown the way, but only a few go there.
 
ਕਰਣੀ ਬਾਝਹੁ ਭਿਸਤਿ ਨ ਪਾਇ ॥
ਪਰ ਉਸ ਰਸਤੇ ਉਤੇ ਤੁਰਦਾ ਕੋਈ ਵਿਰਲਾ ਹੈ ਤੇ ਨੇਕ ਅਮਲਾਂ ਤੋਂ ਬਿਨਾ ਬਹਿਸ਼ਤ ਮਿਲਦਾ ਨਹੀਂ ਹੈ ।
Without the karma of good actions, heaven is not attained.
 
ਜੋਗੀ ਕੈ ਘਰਿ ਜੁਗਤਿ ਦਸਾਈ ॥
ਜੋਗੀ ਦੇ ਡੇਰੇ ਤੇ (ਮਨੁੱਖ ਜੋਗ ਦੀ) ਜੁਗਤਿ ਪੁੱਛਣ ਜਾਂਦਾ ਹੈ
The Way of Yoga is demonstrated in the Yogi's monastery.
 
ਤਿਤੁ ਕਾਰਣਿ ਕਨਿ ਮੁੰਦ੍ਰਾ ਪਾਈ ॥
ਉਸ (‘ਜੁਗਤਿ’) ਦੀ ਖ਼ਾਤਰ ਕੰਨ ਵਿਚ ਮੁੰਦ੍ਰਾਂ ਪਾ ਲੈਂਦਾ ਹੈ;
They wear ear-rings to show the way.
 
ਮੁੰਦ੍ਰਾ ਪਾਇ ਫਿਰੈ ਸੰਸਾਰਿ ॥
ਮੁੰਦ੍ਰਾਂ ਪਾ ਕੇ ਸੰਸਾਰ ਵਿਚ ਚੱਕਰ ਲਾਂਦਾ ਹੈ (ਭਾਵ, ਗ੍ਰਿਹਸਤ ਛੱਡ ਕੇ ਬਾਹਰ ਜਗਤ ਵਿਚ ਭਉਂਦਾ ਹੈ),
Wearing ear-rings, they wander around the world.
 
ਜਿਥੈ ਕਿਥੈ ਸਿਰਜਣਹਾਰੁ ॥
ਪਰ ਸਿਰਜਣਹਾਰ ਤਾਂ ਹਰ ਥਾਂ ਮੌਜੂਦ ਹੈ (ਬਾਹਰ ਜੰਗਲਾਂ ਵਿਚ ਭਾਲਣਾ ਵਿਅਰਥ ਹੈ) ।
The Creator Lord is everywhere.
 
ਜੇਤੇ ਜੀਅ ਤੇਤੇ ਵਾਟਾਊ ॥
(ਜਗਤ ਵਿਚ) ਜਿਤਨੇ ਭੀ ਜੀਵ (ਆਉਂਦੇ) ਹਨ ਸਾਰੇ ਮੁਸਾਫ਼ਿਰ ਹਨ,
There are as many travellers as there are beings.
 
ਚੀਰੀ ਆਈ ਢਿਲ ਨ ਕਾਊ ॥
ਜਿਸ ਜਿਸ ਨੂੰ ਸੱਦਾ ਆਉਂਦਾ ਹੈ ਉਹ ਇਥੇ ਢਿੱਲ ਨਹੀਂ ਲਾ ਸਕਦਾ;
When one's death warrant is issued, there is no delay.
 
ਏਥੈ ਜਾਣੈ ਸੁ ਜਾਇ ਸਿਞਾਣੈ ॥
ਜਿਸ ਨੇ ਇਸ ਜਨਮ ਵਿਚ ਰੱਬ ਨੂੰ ਪਛਾਣ ਲਿਆ ਹੈ ਉਹ (ਪਰਲੋਕ ਵਿਚ) ਜਾ ਕੇ ਭੀ ਪਛਾਣ ਲੈਂਦਾ ਹੈ
One who knows the Lord here, realizes Him there as well.
 
ਹੋਰੁ ਫਕੜੁ ਹਿੰਦੂ ਮੁਸਲਮਾਣੈ ॥
(ਜੇ ਇਹ ਉੱਦਮ ਨਹੀਂ ਕੀਤਾ ਤਾਂ) ਹੋਰ ਦਾਹਵਾ ਕਿ ਮੈਂ ਹਿੰਦੂ ਹਾਂ ਜਾਂ ਮੁਸਲਮਾਨ ਹਾਂ ਸਭ ਫੋਕਾ ਹੈ ।
Others, whether Hindu or Muslim, are just babbling.
 
ਸਭਨਾ ਕਾ ਦਰਿ ਲੇਖਾ ਹੋਇ ॥
(ਹਿੰਦੂ ਹੋਵੇ ਚਾਹੇ ਮੁਸਲਮਾਨ) ਹਰੇਕ ਦੇ ਅਮਲਾਂ ਦਾ ਲੇਖਾ ਪ੍ਰਭੂ ਦੀ ਹਜ਼ੂਰੀ ਵਿਚ ਹੁੰਦਾ ਹੈ,
Everyone's account is read in the Court of the Lord;
 
ਕਰਣੀ ਬਾਝਹੁ ਤਰੈ ਨ ਕੋਇ ॥
ਆਪਣੇ ਨੇਕ ਅਮਲਾਂ ਤੋਂ ਬਿਨਾ ਕਦੇ ਕੋਈ ਪਾਰ ਨਹੀਂ ਲੰਘਿਆ ।
without the karma of good actions, no one crosses over.
 
ਸਚੋ ਸਚੁ ਵਖਾਣੈ ਕੋਇ ॥
ਜੋ ਮਨੁੱਖ (ਐਸ ਜਨਮ ਵਿਚ) ਕੇਵਲ ਸੱਚੇ ਰੱਬ ਨੂੰ ਯਾਦ ਕਰਦਾ ਹੈ,
One who speaks the True Name of the True Lord,
 
ਨਾਨਕ ਅਗੈ ਪੁਛ ਨ ਹੋਇ ॥੨॥
ਹੇ ਨਾਨਕ! ਪਰਲੋਕ ਵਿਚ ਉਸ ਨੂੰ ਲੇਖਾ ਨਹੀਂ ਪੁੱਛਿਆ ਜਾਂਦਾ ।੨।
O Nanak, is not called to account hereafter. ||2||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by