ਪਉੜੀ ॥
Pauree:
ਹਰਿ ਕਾ ਮੰਦਰੁ ਆਖੀਐ ਕਾਇਆ ਕੋਟੁ ਗੜੁ ॥
ਇਸ ਸਰੀਰ ਨੂੰ ਪਰਮਾਤਮਾ ਦੇ ਰਹਿਣ ਲਈ ਸੋਹਣਾ ਘਰ ਆਖਣਾ ਚਾਹੀਦਾ ਹੈ, ਕਿਲ੍ਹਾ ਗੜ੍ਹ ਕਹਿਣਾ ਚਾਹੀਦਾ ਹੈ ।
The fortress of the body is called the Mansion of the Lord.
ਅੰਦਰਿ ਲਾਲ ਜਵੇਹਰੀ ਗੁਰਮੁਖਿ ਹਰਿ ਨਾਮੁ ਪੜੁ ॥
ਜੇ ਗੁਰੂ ਦੇ ਹੁਕਮ ਵਿਚ ਤੁਰ ਕੇ ਪਰਮਾਤਮਾ ਦਾ ਨਾਮ ਜਪੋਗੇ ਤਾਂ ਇਸ ਸਰੀਰ ਦੇ ਅੰਦਰੋਂ ਹੀ ਚੰਗੇ ਗੁਣ-ਰੂਪ ਲਾਲ ਜਵਾਹਰ ਮਿਲ ਜਾਣਗੇ ।
The rubies and gems are found within it; the Gurmukh chants the Name of the Lord.
ਹਰਿ ਕਾ ਮੰਦਰੁ ਸਰੀਰੁ ਅਤਿ ਸੋਹਣਾ ਹਰਿ ਹਰਿ ਨਾਮੁ ਦਿੜੁ ॥
(ਹੇ ਮਨ!) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕਰ ਕੇ ਰੱਖ, ਤਾਂ ਹੀ ਇਹ ਸਰੀਰ ਇਹ ਪ੍ਰਭੂ-ਦਾ-ਮੰਦਰ ਬੜਾ ਸੋਹਣਾ ਹੋ ਸਕਦਾ ਹੈ ।
The body, the Mansion of the Lord, is very beautiful, when the Name of the Lord, Har, Har, is implanted deep within.
ਮਨਮੁਖ ਆਪਿ ਖੁਆਇਅਨੁ ਮਾਇਆ ਮੋਹ ਨਿਤ ਕੜੁ ॥
(ਪਰ) ਜੋ ਮਨੁੱਖ ਆਪਣੇ ਮਨ ਦੇ ਮਗਰ ਤੁਰਦੇ ਹਨ ਉਹਨਾਂ ਨੂੰ ਪ੍ਰਭੂ ਨੇ ਆਪ ਖੁੰਝਾ ਦਿੱਤਾ ਹੈ ਉਹਨਾਂ ਨੂੰ ਮਾਇਆ ਦੇ ਮੋਹ ਦਾ ਝੋਰਾ ਨਿੱਤ (ਦੁਖੀ ਕਰਦਾ ਹੈ) ।
The self-willed manmukhs ruin themselves; they boil continuously in attachment to Maya.
ਸਭਨਾ ਸਾਹਿਬੁ ਏਕੁ ਹੈ ਪੂਰੈ ਭਾਗਿ ਪਾਇਆ ਜਾਈ ॥੧੧॥
ਸਾਰੇ ਜੀਵਾਂ ਦਾ ਮਾਲਕ ਉਹੀ ਇਕ ਪਰਮਾਤਮਾ ਹੈ, ਪਰ ਮਿਲਦਾ ਪੂਰੀ ਕਿਸਮਤਿ ਨਾਲ ਹੈ ।੧੧।
The One Lord is the Master of all. He is found only by perfect destiny. ||11||