ਸਲੋਕ ਮਃ ੧ ॥
Shalok, First Mehl:
ਨਾ ਸਤਿ ਦੁਖੀਆ ਨਾ ਸਤਿ ਸੁਖੀਆ ਨਾ ਸਤਿ ਪਾਣੀ ਜੰਤ ਫਿਰਹਿ ॥
(ਤਪ ਆਦਿਕਾਂ ਨਾਲ) ਦੁਖੀ ਹੋਣ ਵਿਚ (ਸਿੱਧੀ ਤੇ ਵਡਿਆਈ ਦੀ ਪ੍ਰਾਪਤੀ) ਨਹੀਂ ਹੈ, ਸੁਖ-ਰਹਿਣਾ ਹੋਣ ਵਿਚ ਭੀ ਨਹੀਂ ਤੇ ਪਾਣੀ ਵਿਚ ਖਲੋਣ ਵਿਚ ਭੀ ਨਹੀਂ ਹੈ (ਨਹੀਂ ਤਾਂ ਬੇਅੰਤ) ਜੀਵ ਪਾਣੀ ਵਿਚ ਹੀ ਫਿਰਦੇ ਹਨ (ਉਹਨਾਂ ਨੂੰ ਸੁਤੇ ਹੀ ਸਿੱਧੀ ਮਿਲ ਜਾਂਦੀ) ।
There is no Truth in suffering, there is no Truth in comfort. There is no Truth in wandering like animals through the water.
ਨਾ ਸਤਿ ਮੂੰਡ ਮੁਡਾਈ ਕੇਸੀ ਨਾ ਸਤਿ ਪੜਿਆ ਦੇਸ ਫਿਰਹਿ ॥
ਸਿਰ ਦੇ ਕੇਸ ਮੁਨਾਣ ਵਿਚ (ਭਾਵ, ਰੁੰਡ-ਮੁੰਡ ਹੋ ਜਾਣ ਵਿਚ) ਸਿੱਧੀ ਨਹੀਂ ਹੈ; ਇਸ ਗੱਲ ਵਿਚ ਭੀ (ਜਨਮ-ਮਨੋਰਥ ਦੀ) ਸਿੱਧੀ ਨਹੀਂ ਕਿ ਵਿਦਵਾਨ ਬਣ ਕੇ (ਹੋਰ ਲੋਕਾਂ ਨੂੰ ਚਰਚਾ ਵਿਚ ਜਿੱਤਣ ਲਈ) ਦੇਸਾਂ ਦੇਸਾਂ ਵਿਚ ਫਿਰੀਏ ।
There is no Truth in shaving one's head; there is no Truth is studying the scriptures or wandering in foreign lands.
ਨਾ ਸਤਿ ਰੁਖੀ ਬਿਰਖੀ ਪਥਰ ਆਪੁ ਤਛਾਵਹਿ ਦੁਖ ਸਹਹਿ ॥
ਰੁੱਖਾਂ ਬਿਰਖਾਂ ਤੇ ਪੱਥਰਾਂ ਵਿਚ ਭੀ ਸਿੱਧੀ ਨਹੀਂ ਹੈ, ਇਹ ਆਪਣੇ ਆਪ ਨੂੰ ਕਟਾਂਦੇ ਹਨ ਤੇ (ਕਈ ਕਿਸਮ ਦੇ) ਦੁੱਖ ਸਹਾਰਦੇ ਹਨ (ਭਾਵ, ਰੁੱਖਾਂ ਬਿਰਖਾਂ ਪੱਥਰਾਂ ਵਾਂਗ ਜੜ੍ਹ ਹੋ ਕੇ ਆਪਣੇ ਉਤੇ ਕਈ ਕਸ਼ਟ ਸਹਾਰਿਆਂ ਭੀ ਜਨਮ-ਮਨੋਰਥ ਦੀ ਸਿੱਧੀ ਪ੍ਰਾਪਤ ਨਹੀਂ ਹੁੰਦੀ) ।
There is no Truth in trees, plants or stones, in mutilating oneself or suffering in pain.
ਨਾ ਸਤਿ ਹਸਤੀ ਬਧੇ ਸੰਗਲ ਨਾ ਸਤਿ ਗਾਈ ਘਾਹੁ ਚਰਹਿ ॥
(ਸੰਗਲ ਲੱਕ ਨਾਲ ਬੰਨ੍ਹਣ ਵਿਚ ਭੀ) ਸਿੱਧੀ ਨਹੀਂ ਹੈ, ਹਾਥੀ ਸੰਗਲਾਂ ਨਾਲ ਬੱਧੇ ਪਏ ਹੁੰਦੇ ਹਨ; (ਕੰਦ-ਮੂਲ ਖਾਣ ਵਿਚ ਭੀ) ਸਿੱਧੀ ਨਹੀਂ ਹੈ, ਗਾਈਆਂ ਘਾਹ ਚੁਗਦੀਆਂ ਹੀ ਹਨ (ਭਾਵ, ਹਾਥੀਆਂ ਵਾਂਗ ਸੰਗਲ ਬੰਨ੍ਹਿਆਂ ਤੇ ਗਾਈਆਂ ਵਾਂਗ ਕੰਦ-ਮੂਲ ਖਾਧਿਆਂ ਸਿੱਧੀ ਦੀ ਪ੍ਰਾਪਤੀ ਨਹੀਂ ਹੈ) ।
There is no Truth in binding elephants in chains; there is no Truth in grazing cows.
ਜਿਸੁ ਹਥਿ ਸਿਧਿ ਦੇਵੈ ਜੇ ਸੋਈ ਜਿਸ ਨੋ ਦੇਇ ਤਿਸੁ ਆਇ ਮਿਲੈ ॥
ਜਿਸ ਪ੍ਰਭੂ ਦੇ ਹੱਥ ਵਿਚ ਸਫਲਤਾ ਹੈ ਜੇ ਉਹ ਆਪ ਦੇਵੇ ਤਾਂ ਜਿਸ ਨੂੰ ਦੇਂਦਾ ਹੈ ਉਸ ਨੂੰ ਪ੍ਰਾਪਤ ਹੁੰਦੀ ਹੈ ।
He alone grants it, whose hands hold spritual perfection; he alone receives it, unto whom it is given.
ਨਾਨਕ ਤਾ ਕਉ ਮਿਲੈ ਵਡਾਈ ਜਿਸੁ ਘਟ ਭੀਤਰਿ ਸਬਦੁ ਰਵੈ ॥
ਹੇ ਨਾਨਕ! ਵਡਿਆਈ ਉਸ ਜੀਵ ਨੂੰ ਮਿਲਦੀ ਹੈ ਜਿਸ ਦੇ ਹਿਰਦੇ ਵਿਚ (ਪ੍ਰਭੂ ਦੀ ਸਿਫ਼ਤਿ-ਸਾਲਾਹ ਦਾ) ਸ਼ਬਦ ਹਰ ਵੇਲੇ ਮੌਜੂਦ ਹੈ ।
O Nanak, he alone is blessed with glorious greatness, whose heart is filled with the Word of the Shabad.
ਸਭਿ ਘਟ ਮੇਰੇ ਹਉ ਸਭਨਾ ਅੰਦਰਿ ਜਿਸਹਿ ਖੁਆਈ ਤਿਸੁ ਕਉਣੁ ਕਹੈ ॥
(ਪ੍ਰਭੂ ਤਾਂ ਇਉਂ ਆਖਦਾ ਹੈ ਕਿ ਜੀਵਾਂ ਦੇ) ਸਾਰੇ ਸਰੀਰ ਮੇਰੇ (ਸਰੀਰ) ਹਨ, ਮੈਂ ਸਭਨਾਂ ਵਿਚ ਵੱਸਦਾ ਹਾਂ,
God says, all hearts are mine, and I am in all hearts. Who can explain this to one who is confused?
ਜਿਸਹਿ ਦਿਖਾਲਾ ਵਾਟੜੀ ਤਿਸਹਿ ਭੁਲਾਵੈ ਕਉਣੁ ॥
ਜਿਸ ਜੀਵ ਨੂੰ ਮੈਂ ਕੁਰਾਹੇ ਪਾ ਦੇਂਦਾ ਹਾਂ ਉਸ ਨੂੰ ਕੌਣ ਸਮਝਾ ਸਕਦਾ ਹੈ? ਜਿਸ ਨੂੰ ਮੈਂ ਸੋਹਣਾ ਰਸਤਾ ਵਿਖਾ ਦੇਂਦਾ ਹਾਂ ਉਸ ਨੂੰ ਕੌਣ ਭੁਲਾ ਸਕਦਾ ਹੈ?
Who can confuse that being, unto whom I have shown the Way?
ਜਿਸਹਿ ਭੁਲਾਈ ਪੰਧ ਸਿਰਿ ਤਿਸਹਿ ਦਿਖਾਵੈ ਕਉਣੁ ॥੧॥
ਜਿਸ ਨੂੰ ਮੈਂ (ਜ਼ਿੰਦਗੀ ਦੇ) ਸਫ਼ਰ ਦੇ ਸ਼ੁਰੂ ਵਿਚ ਹੀ ਭੁਲਾ ਦਿਆਂ ਉਸ ਨੂੰ ਰਸਤਾ ਕੌਣ ਵਿਖਾ ਸਕਦਾ ਹੈ? ।੧।
And who can show the Path to that being whom I have confused since the beginning of time? ||1||