ਮਃ ੧ ॥
First Mehl:
ਸੋ ਗਿਰਹੀ ਜੋ ਨਿਗ੍ਰਹੁ ਕਰੈ ॥
(ਅਸਲ) ਗ੍ਰਿਹਸਤੀ ਉਹ ਹੈ ਜੋ ਇੰਦ੍ਰਿਆਂ ਨੂੰ ਵਿਕਾਰਾਂ ਵਲੋਂ ਰੋਕਦਾ ਹੈ,
He alone is a householder, who restrains his passions
ਜਪੁ ਤਪੁ ਸੰਜਮੁ ਭੀਖਿਆ ਕਰੈ ॥
ਜੋ (ਪ੍ਰਭੂ ਪਾਸੋਂ) ਜਪ ਤਪ ਤੇ ਸੰਜਮ-ਰੂਪ ਖ਼ੈਰ ਮੰਗਦਾ ਹੈ;
and begs for meditation, austerity and self-discipline.
ਪੁੰਨ ਦਾਨ ਕਾ ਕਰੇ ਸਰੀਰੁ ॥
ਜੋ ਆਪਣਾ ਸਰੀਰ (ਭੀ) ਪੁੰਨ ਦਾਨ ਵਾਲਾ ਹੀ ਬਣਾ ਲੈਂਦਾ ਹੈ (ਭਾਵ, ਖ਼ਲਕਤ ਦੀ ਸੇਵਾ ਤੇ ਭਲਾਈ ਕਰਨ ਦਾ ਸੁਭਾਵ ਜਿਸ ਦੇ ਸਰੀਰ ਨਾਲ ਰਚ-ਮਿਚ ਜਾਂਦਾ ਹੈ);
He gives donations to charity with his body;
ਸੋ ਗਿਰਹੀ ਗੰਗਾ ਕਾ ਨੀਰੁ ॥
ਉਹ ਗ੍ਰਿਹਸਤੀ ਗੰਗਾ ਜਲ (ਵਰਗਾ ਪਵਿਤ੍ਰ) ਹੋ ਜਾਂਦਾ ਹੈ ।
such a householder is as pure as the water of the Ganges.
ਬੋਲੈ ਈਸਰੁ ਸਤਿ ਸਰੂਪੁ ॥
ਜੇ ਈਸ਼ਰ (ਜੋਗੀ ਭੀ ਅਸਲ ਗ੍ਰਿਹਸਤੀ ਵਾਲੀ ਇਹ ਜੁਗਤਿ ਵਰਤ ਕੇ) ਸਦਾ-ਥਿਰ ਰਹਿਣ ਵਾਲੇ ਪ੍ਰਭੂ ਨੂੰ ਜਪੇ ਤਾਂ ਇਹ ਭੀ ਪਰਮ ਬ੍ਰਹਮ ਵਿਚ ਲੀਨ ਹੋ ਜਾਏ,
Says Eeshar, the Lord is the embodiment of Truth.
ਪਰਮ ਤੰਤ ਮਹਿ ਰੇਖ ਨ ਰੂਪੁ ॥੨॥
ਇਸ ਦਾ ਕੋਈ (ਵੱਖਰਾ) ਰੂਪ ਰੇਖ ਨਾਹ ਰਹਿ ਜਾਏ (ਭਾਵ, ਹੇ ਈਸ਼ਰ ਜੋਗੀ! ਜੇ ਤੂੰ ਭੀ ਉਪਰ-ਦੱਸੀ ਜੁਗਤਿ ਨਾਲ ਪ੍ਰਭੂ ਨੂੰ ਜਪੇਂ ਤਾਂ ਤੂੰ ਭੀ ਪਰਮ ਬ੍ਰਹਮ ਵਿਚ ਇਕ-ਮਿਕ ਹੋ ਜਾਏਂ; ਗ੍ਰਿਹਸਤ ਤਿਆਗਣ ਦੀ ਲੋੜ ਹੀ ਨਾਹ ਪਏਗੀ) ।੨।
The supreme essence of reality has no shape or form. ||2||