ਮਃ ੧ ॥
First Mehl:
ਸੋ ਅਉਧੂਤੀ ਜੋ ਧੂਪੈ ਆਪੁ ॥
(ਅਸਲ) ਅਵਧੂਤ ਉਹ ਹੈ ਜੋ ਆਪਾ-ਭਾਵ ਨੂੰ ਸਾੜ ਦੇਂਦਾ ਹੈ;
He alone is a detached hermit, who burns away his self-conceit.
ਭਿਖਿਆ ਭੋਜਨੁ ਕਰੈ ਸੰਤਾਪੁ ॥
ਜੋ ਖਿੱਝ ਨੂੰ ਮੰਗ ਮੰਗ ਕੇ ਲਿਆਂਦਾ ਹੋਇਆ ਭੋਜਨ ਬਣਾਂਦਾ ਹੈ (ਜੋ ਮੰਗ ਮੰਗ ਕੇ ਲਿਆਂਦੇ ਹੋਏ ਟੁਕੜੇ ਖਾਣ ਦੇ ਥਾਂ ਖਿੱਝ ਨੂੰ ਛਕ ਜਾਵੇ, ਮੁਕਾ ਦੇਵੇ);
He begs for suffering as his food.
ਅਉਹਠ ਪਟਣ ਮਹਿ ਭੀਖਿਆ ਕਰੈ ॥
ਜੋ ਹਿਰਦੇ ਰੂਪ ਸ਼ਹਿਰ ਵਿਚ ਟਿਕ ਕੇ (ਪ੍ਰਭੂ ਤੋਂ) ਖ਼ੈਰ ਮੰਗਦਾ ਹੈ, ਉਹ ਅਵਧੂਤ ਕਲਿਆਣ-ਰੂਪ ਪ੍ਰਭੂ ਦੇ ਦੇਸ ਵਿਚ ਅੱਪੜ ਜਾਂਦਾ ਹੈ ।
In the city of the heart, he begs for charity.
ਸੋ ਅਉਧੂਤੀ ਸਿਵ ਪੁਰਿ ਚੜੈ ॥
ਜੇ ਗੋਰਖ (ਜੋਗੀ ਭੀ ਇਸ ਅਵਧੂਤ ਦੀ ਜੁਗਤਿ ਵਰਤ ਕੇ) ਸਤਿ-ਸਰੂਪ ਪ੍ਰਭੂ ਨੂੰ ਜਪੇ
Such a renunciate ascends to the City of God.
ਬੋਲੈ ਗੋਰਖੁ ਸਤਿ ਸਰੂਪੁ ॥
ਤਾਂ (ਇਹ ਗੋਰਖ ਭੀ) ਪਰਮ ਬ੍ਰਹਮ ਵਿਚ ਲੀਨ ਹੋ ਜਾਏ, ਇਸ ਦਾ ਕੋਈ (ਵੱਖਰਾ) ਰੂਪ ਰੇਖ ਨਾਹ ਰਹਿ ਜਾਏ ।੩।
Says Gorakh, God is the embodiment of Truth;
ਪਰਮ ਤੰਤ ਮਹਿ ਰੇਖ ਨ ਰੂਪੁ ॥੩॥
the supreme essence of reality has no shape or form. ||3||