ਮਃ ੧ ॥
First Mehl:
ਸੋ ਉਦਾਸੀ ਜਿ ਪਾਲੇ ਉਦਾਸੁ ॥
(ਅਸਲ) ਵਿਰਕਤ ਉਹ ਹੈ ਜੋ ਉਪਰਾਮਤਾ ਨੂੰ ਸਦਾ ਕਾਇਮ ਰੱਖਦਾ ਹੈ,
He alone is an Udasi, a shaven-headed renunciate, who embraces renunciation.
ਅਰਧ ਉਰਧ ਕਰੇ ਨਿਰੰਜਨ ਵਾਸੁ ॥
ਹਰ ਥਾਂ ਮਾਇਆ-ਰਹਿਤ ਪ੍ਰਭੂ ਦਾ ਨਿਵਾਸ ਜਾਣਦਾ ਹੈ;
He sees the Immaculate Lord dwelling in both the upper and lower regions.
ਚੰਦ ਸੂਰਜ ਕੀ ਪਾਏ ਗੰਢਿ ॥
(ਆਪਣੇ ਹਿਰਦੇ ਵਿਚ) ਸ਼ਾਂਤੀ ਤੇ ਗਿਆਨ ਦੋਹਾਂ ਨੂੰ ਇਕੱਠਾ ਕਰਦਾ ਹੈ;
He balances the sun and the moon energies.
ਤਿਸੁ ਉਦਾਸੀ ਕਾ ਪੜੈ ਨ ਕੰਧੁ ॥
ਉਸ ਵਿਰਕਤ ਮਨੁੱਖ ਦਾ ਸਰੀਰ (ਵਿਕਾਰਾਂ ਵਿਚ) ਨਹੀਂ ਡਿੱਗਦਾ ।
The body-wall of such an Udasi does not collapse.
ਬੋਲੈ ਗੋਪੀ ਚੰਦੁ ਸਤਿ ਸਰੂਪੁ ॥
ਜੇ ਗੋਪੀ ਚੰਦ (ਭੀ ਇਸ ਉਦਾਸੀ ਦੀ ਜੁਗਤਿ ਵਰਤ ਕੇ) ਸਤਿ-ਸਰੂਪ ਪ੍ਰਭੂ ਨੂੰ ਜਪੇ ਤਾਂ (ਇਹ ਗੋਪੀ ਚੰਦ ਭੀ) ਪਰਮ ਬ੍ਰਹਮ ਵਿਚ ਲੀਨ ਹੋ ਜਾਏ,
Says Gopi Chand, God is the embodiment of Truth;
ਪਰਮ ਤੰਤ ਮਹਿ ਰੇਖ ਨ ਰੂਪੁ ॥੪॥
ਇਸ ਦਾ ਕੋਈ (ਵੱਖਰਾ) ਰੂਪ ਰੇਖ ਨਾਹ ਰਹਿ ਜਾਏ ।੪।
the supreme essence of reality has no shape or form. ||4||