ਮਃ ੧ ॥
First Mehl:
ਸੋ ਬੈਰਾਗੀ ਜਿ ਉਲਟੇ ਬ੍ਰਹਮੁ ॥
(ਅਸਲ) ਵੈਰਾਗੀ ਉਹ ਹੈ ਜੋ ਪ੍ਰਭੂ ਨੂੰ (ਆਪਣੇ ਹਿਰਦੇ ਵਲ) ਪਰਤਾਂਦਾ ਹੈ (ਭਾਵ, ਜੋ ਪ੍ਰਭੂ-ਪਤੀ ਨੂੰ ਆਪਣੀ ਹਿਰਦੇ-ਸੇਜ ਤੇ ਲਿਆ ਵਸਾਂਦਾ ਹੈ),
He alone is a Bairaagi, who turns himself toward God.
ਗਗਨ ਮੰਡਲ ਮਹਿ ਰੋਪੈ ਥੰਮੁ ॥
ਜੋ ਪ੍ਰਭੂ ਦਾ ਨਾਮ-ਰੂਪ ਥੰਮ੍ਹ ਦਸਮ ਦੁਆਰਾ (ਰੂਪ ਸ਼ਾਮੀਆਨੇ) ਵਿਚ ਖੜ੍ਹਾ ਕਰਦਾ ਹੈ (ਭਾਵ, ਜੋ ਮਨੁੱਖ ਪ੍ਰਭੂ ਦੇ ਨਾਮ ਨੂੰ ਇਸ ਤਰ੍ਹਾਂ ਆਪਣਾ ਸਹਾਰਾ ਬਣਾਂਦਾ ਹੈ
In the Tenth Gate, the sky of the mind, he erects his pillar.
ਅਹਿਨਿਸਿ ਅੰਤਰਿ ਰਹੈ ਧਿਆਨਿ ॥
ਕਿ ਉਸ ਦੀ ਸੁਰਤਿ ਸਦਾ ਉਤਾਂਹ ਪ੍ਰਭੂ-ਚਰਨਾਂ ਵਿਚ ਟਿਕੀ ਰਹਿੰਦੀ ਹੈ, ਹੇਠਾਂ ਮਾਇਕ ਪਦਾਰਥਾਂ ਵਿਚ ਨਹੀਂ ਡਿੱਗਦੀ), ਜੋ ਦਿਨ ਰਾਤ ਆਪਣੇ ਅੰਦਰ ਹੀ (ਭਾਵ, ਹਿਰਦੇ ਵਿਚ ਹੀ) ਪ੍ਰਭੂ ਦੀ ਯਾਦ ਵਿਚ ਜੁੜਿਆ ਰਹਿੰਦਾ ਹੈ ।
Night and day, he remains in deep inner meditation.
ਤੇ ਬੈਰਾਗੀ ਸਤ ਸਮਾਨਿ ॥
ਅਜੇਹੇ ਬੈਰਾਗੀ ਪ੍ਰਭੂ ਦਾ ਰੂਪ ਹੋ ਜਾਂਦੇ ਹਨ ।
Such a Bairaagi is just like the True Lord.
ਬੋਲੈ ਭਰਥਰਿ ਸਤਿ ਸਰੂਪੁ ॥
ਜੇ ਭਰਥਰੀ (ਭੀ ਐਸੇ ਬੈਰਾਗੀ ਦੀ ਜੁਗਤਿ ਵਰਤ ਕੇ) ਸਤਿ-ਸਰੂਪ ਪ੍ਰਭੂ ਨੂੰ ਜਪੇ ਤਾਂ (ਇਹ ਭਰਥਰੀ ਭੀ) ਪਰਮ ਬ੍ਰਹਮ ਵਿਚ ਲੀਨ ਹੋ ਜਾਏ,
Says Bhart'har, God is the embodiment of Truth;
ਪਰਮ ਤੰਤ ਮਹਿ ਰੇਖ ਨ ਰੂਪੁ ॥੬॥
ਇਸ ਦਾ ਕੋਈ (ਵੱਖਰਾ) ਰੂਪ ਰੇਖ ਨਾਹ ਰਹਿ ਜਾਏ ।੬।
the supreme essence of reality has no shape or form. ||6||