ਮਃ ੧ ॥
First Mehl:
ਕਿਉ ਮਰੈ ਮੰਦਾ ਕਿਉ ਜੀਵੈ ਜੁਗਤਿ ॥
ਕੰਨ ਪੜਵਾ ਕੇ ਚੂਰਮਾ ਖਾਣ ਦਾ ਕੋਈ (ਆਤਮਕ) ਲਾਭ ਨਹੀਂ (ਕਿਉਂਕਿ) ਇਸ ਜੁਗਤਿ ਨਾਲ ਨਾਹ (ਮਨ ਵਿਚੋਂ) ਵਿਕਾਰ ਦੂਰ ਹੁੰਦਾ ਹੈ ਨਾਹ ਹੀ (ਉੱਚਾ) ਜੀਵਨ ਮਿਲਦਾ ਹੈ ।
How is evil eradicated? How can the true way of life be found?
ਕੰਨ ਪੜਾਇ ਕਿਆ ਖਾਜੈ ਭੁਗਤਿ ॥
ਜੇ ਕੋਈ ਮਨੁੱਖ (ਇਸ ‘ਨਾਮ’ ਦੀ ਬਰਕਤਿ ਨਾਲ) ਦੁੱਖ ਤੇ ਸੁਖ ਨੂੰ ਇਕ-ਸਮਾਨ ਸਹਾਰਦਾ ਹੈ ਤਾਂ
What is the use of piercing the ears, or begging for food?
ਆਸਤਿ ਨਾਸਤਿ ਏਕੋ ਨਾਉ ॥
ਉਹ ਕੇਹੜਾ ਅੱਖਰ ਹੈ ਜਿਸ ਵਿਚ ਹਿਰਦਾ ਜੁੜਿਆ ਰਹਿ ਸਕਦਾ ਹੈ (ਤੇ ਬੁਰਾਈ ਮਿਟ ਜਾਂਦੀ ਹੈ,
Throughout existence and non-existence, there is only the Name of the One Lord.
ਕਉਣੁ ਸੁ ਅਖਰੁ ਜਿਤੁ ਰਹੈ ਹਿਆਉ ॥
ਤਾਂ ਇਸ ਦਾ ਉੱਤਰ ਇਹ ਹੈ ਕਿ ਉਹ) ਕੇਵਲ ਉਹੀ (ਪ੍ਰਭੂ ਦਾ) ਨਾਮ ਹੈ ਜੋ ਸੰਸਾਰ ਦੀ ਹੋਂਦ ਤੇ ਅਣਹੋਂਦ ਦੋਹਾਂ ਵੇਲੇ ਮੌਜੂਦ ਹੈ ।
What is that Word, which holds the heart in its place?
ਧੂਪ ਛਾਵ ਜੇ ਸਮ ਕਰਿ ਸਹੈ ॥
ਜੇ ਕੋਈ ਮਨੁੱਖ (ਇਸ ‘ਨਾਮ’ ਦੀ ਬਰਕਤਿ ਨਾਲ) ਦੁੱਖ ਤੇ ਸੁਖ ਨੂੰ ਇਕ-ਸਮਾਨ ਸਹਾਰਦਾ ਹੈ
When you look alike upon sunshine and shade,
ਤਾ ਨਾਨਕੁ ਆਖੈ ਗੁਰੁ ਕੋ ਕਹੈ ॥
ਤਾਂ, ਨਾਨਕ ਆਖਦਾ ਹੈ, ਉਹ ਮਨੁੱਖ ਹੀ (ਅਸਲ ਵਿਚ) ਗੁਰੂ ਨੂੰ ਚੇਤੇ ਰੱਖਦਾ ਹੈ (ਭਾਵ, ਗੁਰੂ ਦੇ ਬਚਨ-ਅਨੁਸਾਰ ਤੁਰਦਾ ਹੈ) ।
says Nanak, then the Guru will speak to you.
ਛਿਅ ਵਰਤਾਰੇ ਵਰਤਹਿ ਪੂਤ ॥
(ਨਾਥ ਦੇ) ਚੇਲੇ (ਭਾਵ, ਜੋਗੀ ਲੋਕ) (ਜੋ ਨਿਰੇ) ਛੇ ਭੇਖਾਂ ਵਿਚ ਹੀ ਰੁੱਝੇ ਹੋਏ ਹਨ,
The students follow the six systems.
ਨਾ ਸੰਸਾਰੀ ਨਾ ਅਉਧੂਤ ॥
(ਅਸਲ ਵਿਚ) ਨਾਹ ਉਹ ਗ੍ਰਿਹਸਤੀ ਹਨ ਤੇ ਨਾਹ ਵਿਰਕਤ ।
They are neither worldly people, nor detached renunciates.
ਨਿਰੰਕਾਰਿ ਜੋ ਰਹੈ ਸਮਾਇ ॥
ਜੋ ਮਨੁੱਖ ਇਕ ਨਿਰੰਕਾਰ ਵਿਚ ਜੁੜਿਆ ਰਹਿੰਦਾ ਹੈ ਉਹ ਕਿਉਂ ਕਿਤੇ ਖ਼ੈਰ ਮੰਗਣ ਜਾਏ?
One who remains absorbed in the Formless Lord
ਕਾਹੇ ਭੀਖਿਆ ਮੰਗਣਿ ਜਾਇ ॥੭॥
(ਭਾਵ, ਉਸ ਨੂੰ ਫ਼ਕੀਰ ਬਣਨ ਦੀ ਲੋੜ ਨਹੀਂ ਪੈਂਦੀ, ਹੱਥੀਂ ਕਿਰਤ-ਕਾਰ ਕਰਦਾ ਹੋਇਆ ਭੀ ਪ੍ਰਭੂ ਦੇ ਚਰਨਾਂ ਵਿਚ ਲੀਨ ਰਹਿੰਦਾ ਹੈ) ।੭।
- why should he go out begging? ||7||