ਪਉੜੀ ॥
Pauree:
ਹਰਿ ਮੰਦਰੁ ਸੋਈ ਆਖੀਐ ਜਿਥਹੁ ਹਰਿ ਜਾਤਾ ॥
(ਉਂਞ ਤਾਂ ਸਾਰੇ ਸਰੀਰ “ਹਰਿ ਮੰਦਰੁ” ਭਾਵ, ਰੱਬ ਦੇ ਰਹਿਣ ਦੇ ਥਾਂ ਹਨ,
That alone is said to be the Lord's temple, where the Lord is known.
ਮਾਨਸ ਦੇਹ ਗੁਰ ਬਚਨੀ ਪਾਇਆ ਸਭੁ ਆਤਮ ਰਾਮੁ ਪਛਾਤਾ ॥
ਪਰ ਅਸਲ ਵਿਚ) ਉਹੀ ਸਰੀਰ “ਹਰਿ ਮੰਦਰੁ” ਕਿਹਾ ਜਾਣਾ ਚਾਹੀਦਾ ਹੈ ਜਿਸ ਵਿਚ ਰੱਬ ਪਛਾਣਿਆ ਜਾਏ;
In the human body, the Guru's Word is found, when one understands that the Lord, the Supreme Soul, is in all.
ਬਾਹਰਿ ਮੂਲਿ ਨ ਖੋਜੀਐ ਘਰ ਮਾਹਿ ਬਿਧਾਤਾ ॥
(ਸੋ, ਮਨੁੱਖਾ ਸਰੀਰ ‘ਹਰਿ ਮੰਦਰੁ’ ਹੈ, ਕਿਉਂਕਿ) ਮਨੁੱਖਾ-ਸਰੀਰ ਵਿਚ ਗੁਰੂ ਦੇ ਹੁਕਮ ਤੇ ਤੁਰ ਕੇ ਰੱਬ ਲੱਭਦਾ ਹੈ, ਹਰ ਥਾਂ ਵਿਆਪਕ ਜੋਤਿ ਦਿੱਸਦੀ ਹੈ ।
Don't look for Him outside your self. The Creator, the Architect of Destiny, is within the home of your own heart.
ਮਨਮੁਖ ਹਰਿ ਮੰਦਰ ਕੀ ਸਾਰ ਨ ਜਾਣਨੀ ਤਿਨੀ ਜਨਮੁ ਗਵਾਤਾ ॥
(ਸਰੀਰ ਤੋਂ) ਬਾਹਰ ਭਾਲਣ ਦੀ ਉੱਕਾ ਲੋੜ ਨਹੀਂ, (ਇਸ ਸਰੀਰ-) ਘਰ ਵਿਚ ਹੀ ਸਿਰਜਣਹਾਰ ਵੱਸ ਰਿਹਾ ਹੈ । ਪਰ ਮਨ ਦੇ ਪਿੱਛੇ ਤੁਰਨ ਵਾਲੇ ਬੰਦੇ (ਇਸ ਮਨੁੱਖਾ ਸਰੀਰ) “ਹਰਿ ਮੰਦਰੁ” ਦੀ ਕਦਰ ਨਹੀਂ ਜਾਣਦੇ, ਉਹ ਮਨੁੱਖਾ ਜਨਮ (ਮਨ ਦੇ ਪਿੱਛੇ ਤੁਰ ਕੇ ਹੀ) ਗੰਵਾ ਜਾਂਦੇ ਹਨ ।
The self-willed manmukh does not appreciate the value of the Lord's temple; they waste away and lose their lives.
ਸਭ ਮਹਿ ਇਕੁ ਵਰਤਦਾ ਗੁਰ ਸਬਦੀ ਪਾਇਆ ਜਾਈ ॥੧੨॥
(ਉਂਞ ਤਾਂ) ਸਾਰਿਆਂ ਵਿਚ ਇਕ ਪ੍ਰਭੂ ਹੀ ਵਿਆਪਕ ਹੈ, ਪਰ ਲੱਭਦਾ ਹੈ ਗੁਰੂ ਦੇ ਸ਼ਬਦ ਦੀ ਰਾਹੀਂ ।੧੨।
The One Lord is pervading in all; through the Word of the Guru's Shabad, He can be found. ||12||