ਸਲੋਕ ਮਃ ੩ ॥
Shalok, Third Mehl:
 
ਮੂਰਖੁ ਹੋਵੈ ਸੋ ਸੁਣੈ ਮੂਰਖ ਕਾ ਕਹਣਾ ॥
ਮੂਰਖ ਦਾ ਕਿਹਾ ਉਹੀ ਸੁਣਦਾ ਹੈ (ਭਾਵ, ਮੂਰਖ ਦੇ ਕਹੇ ਉਹੀ ਲੱਗਦਾ ਹੈ) ਜੋ ਆਪ ਮੂਰਖ ਹੋਵੇ ।
Only a fool listens to the words of the fool.
 
ਮੂਰਖ ਕੇ ਕਿਆ ਲਖਣ ਹੈ ਕਿਆ ਮੂਰਖ ਕਾ ਕਰਣਾ ॥
ਮੂਰਖ ਦੇ ਲੱਛਣ ਕੀਹ ਹਨ? ਮੂਰਖ ਦੀ ਕਰਤੂਤ ਕੈਸੀ ਹੁੰਦੀ ਹੈ?
What are the signs of the fool? What does the fool do?
 
ਮੂਰਖੁ ਓਹੁ ਜਿ ਮੁਗਧੁ ਹੈ ਅਹੰਕਾਰੇ ਮਰਣਾ ॥
ਜੋ ਮਨੁੱਖ ਮਾਇਆ ਦਾ ਠੱਗਿਆ ਹੋਇਆ ਹੋਵੇ ਤੇ ਜੋ ਅਹੰਕਾਰ ਵਿਚ ਆਤਮਕ ਮੌਤੇ ਮਰਿਆ ਹੋਇਆ ਹੋਵੇ, ਉਸ ਨੂੰ ਮੂਰਖ ਕਹੀਦਾ ਹੈ ।
A fool is stupid; he dies of egotism.
 
ਏਤੁ ਕਮਾਣੈ ਸਦਾ ਦੁਖੁ ਦੁਖ ਹੀ ਮਹਿ ਰਹਣਾ ॥
ਮਾਇਆ ਦੀ ਮਸਤੀ ਤੇ ਅਹੰਕਾਰ ਵਿਚ ਜੋ ਕੁਝ ਕਰੀਏ ਉਸ ਨਾਲ ਸਦਾ ਦੁੱਖ ਪ੍ਰਾਪਤ ਹੁੰਦਾ ਹੈ ਸਦਾ ਦੁਖੀ ਰਹੀਦਾ ਹੈ ।
His actions always bring him pain; he lives in pain.
 
ਅਤਿ ਪਿਆਰਾ ਪਵੈ ਖੂਹਿ ਕਿਹੁ ਸੰਜਮੁ ਕਰਣਾ ॥
ਮਾਇਆ ਨਾਲ ਬਹੁਤਾ ਪਿਆਰ ਕਰਨ ਵਾਲਾ ਮਨੁੱਖ (ਮਾਇਆ ਦੇ ਮੋਹ ਦੇ) ਖੂਹ ਵਿਚ ਡਿੱਗਾ ਰਹਿੰਦਾ ਹੈ ।
If someone's beloved friend falls into the pit, what can be used to pull him out?
 
ਗੁਰਮੁਖਿ ਹੋਇ ਸੁ ਕਰੇ ਵੀਚਾਰੁ ਓਸੁ ਅਲਿਪਤੋ ਰਹਣਾ ॥
ਉਸ ਦੇ ਬਚਾਉ ਦਾ ਕੇਹੜਾ ਉੱਦਮ ਕੀਤਾ ਜਾ ਸਕਦਾ ਹੈ? ਜਿਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ ਉਹ ਇਸ ਤੇ ਵਿਚਾਰ ਕਰਦਾ ਹੈ ਤੇ (ਇਸ ਮਾਇਆ ਦੇ ਮੋਹ-ਰੂਪ ਖੂਹ ਤੋਂ) ਵੱਖਰਾ ਰਹਿੰਦਾ ਹੈ;
One who becomes Gurmukh contemplates the Lord, and remains detached.
 
ਹਰਿ ਨਾਮੁ ਜਪੈ ਆਪਿ ਉਧਰੈ ਓਸੁ ਪਿਛੈ ਡੁਬਦੇ ਭੀ ਤਰਣਾ ॥
ਉਹ ਪ੍ਰਭੂ ਦਾ ਨਾਮ ਜਪਦਾ ਹੈ, (ਨਾਮ ਦੀ ਬਰਕਤਿ ਨਾਲ) ਉਹ ਆਪ ਬਚਦਾ ਹੈ ਤੇ ਉਸ ਦੇ ਪੂਰਨਿਆਂ ਤੇ ਤੁਰ ਕੇ ਡੁੱਬਦਾ ਸਾਥੀ ਭੀ ਬਚ ਨਿਕਲਦਾ ਹੈ ।
Chanting the Lord's Name, he saves himself, and he carries across those who are drowning as well.
 
ਨਾਨਕ ਜੋ ਤਿਸੁ ਭਾਵੈ ਸੋ ਕਰੇ ਜੋ ਦੇਇ ਸੁ ਸਹਣਾ ॥੧॥
ਹੇ ਨਾਨਕ! ਜੋ ਕੁਝ ਪ੍ਰਭੂ ਨੂੰ ਭਾਉਂਦਾ ਹੈ ਉਹੀ ਉਹ ਕਰਦਾ ਹੈ (ਮਾਇਆ ਦੇ ਮੋਹ ਵਿਚ ਪੈ ਕੇ ਦੁੱਖ ਜਾਂ ਇਸ ਤੋਂ ਅਲੋਪ ਰਹਿ ਕੇ ਸੁਖ) ਜੋ ਕੁਝ ਪ੍ਰਭੂ ਦੇਂਦਾ ਹੈ ਉਹੀ ਜੀਵ ਸਹਾਰਦਾ ਹੈ ।੧।
O Nanak, he acts in accordance with the Will of God; he endures whatever he is given. ||1||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by